06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਡੀ. ਏ. ਵੀ. ਸਕੂਲ ਦਸੂਹਾ ਵਿਖੇ ਇੰਟਰ-ਹਾਊਸ ਅਖ਼ਬਾਰ ਪੜੋ੍ਹ ਮੁਕਾਬਲੇ ਕਰਵਾਏ

Ad Position 21
No active advertisement
ਅਜੀਤ ਡੈਸਕ 02-06-2025
ਦਸੂਹਾ, 1 ਜੂਨ (ਭੁੱਲਰ)-ਐਸ. ਵੀ. ਜੇ. ਸੀ. ਡੀ. ਏ. ਵੀ. ਪਬਲਿਕ ਸਕੂਲ ਦਸੂਹਾ ਵਿਖੇ ਅੰਗਰੇਜ਼ੀ ਭਾਸ਼ਾ ਵਿਚ, ਇੰਟਰ- ਹਾਊਸ ਅਖ਼ਬਾਰ ਪੜੋ੍ਹ ਮੁਕਾਬਲੇ ਕਰਵਾਏ ਗਏ | ਪਿ੍ੰਸੀਪਲ ਰਸ਼ਮੀ ਮੈਂਗੀ ਦੀ ਕੁਸ਼ਲ ਅਗਵਾਈ ਹੇਠ ਕਰਵਾਏ ਇਨ੍ਹਾਂ ਮੁਕਾਬਲਿਆਂ ਵਿਚ ਜਮਾਤ ਤੀਸਰੀ ਤੋਂ ਪੰਜਵੀਂ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ | ਹਰ ਇੱਕ ਹਾਊਸ ਦੇ ਵਿਦਿਆਰਥੀਆਂ ਨੇ ਇਸ ਮੁਕਾਬਲੇ 'ਚ ਵੱਧ-ਚੜ੍ਹ ਕੇ ਪੂਰੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਅਦੁੱਤੀ ਪ੍ਰਤਿਭਾ ਦਾ ਪ੍ਰਦਰਸ਼ਨ ਵੀ ਕੀਤਾ | ਇਸ ਮੁਕਾਬਲੇ ਵਿਚ ਵੱਖ-ਵੱਖ ਚਰਨਾਂ ਦੇ ਆਧਾਰ ਤੇ ਵਿਦਿਆਰਥੀਆਂ ਨੂੰ ਚੁਣਿਆ ਗਿਆ | ਇਸ ਪ੍ਰੋਗਰਾਮ ਦਾ ਮੁੱਖ ਮੰਤਵ ਵਿਦਿਆਰਥੀਆਂ ਅੰਦਰ ਅਖ਼ਬਾਰ ਪੜ੍ਹਨ ਪ੍ਰਤੀ ਰੁਚੀ ਵਧਾਉਣ ਦੇ ਨਾਲ ਨਾਲ ਉਨ੍ਹਾਂ ਦੀ ਭਾਸ਼ਾ ਉਚਾਰਨ ਵਿਚ ਸ਼ੁੱਧਤਾ ਅਤੇ ਅੰਗਰੇਜ਼ੀ ਭਾਸ਼ਾ ਪ੍ਰਤੀ ਗਿਆਨ ਵਧਾਉਣ ਦੇ ਨਾਲ ਨਾਲ ਭਾਸ਼ਾ ਦਾ ਵਿਕਾਸ ਕਰਨਾ ਵੀ ਸੀ | ਪ੍ਰੋਗਰਾਮ ਦੇ ਅੰਤ ਵਿਚ ਪਿ੍ੰਸੀਪਲ ਨੇ ਸਾਰੇ ਹੀ ਭਾਗ ਲੈਣ ਵਾਲੇ ਵਿਦਿਆਰਥੀ ਨੂੰ ਉਨ੍ਹਾਂ ਤੇ ਬਿਹਤਰ ਪ੍ਰਦਰਸ਼ਨ ਲਈ ਆਪਣਾ ਆਸ਼ੀਰਵਾਦ ਦਿੱਤਾ ਅਤੇ ਉਨ੍ਹਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਉਨ੍ਹਾਂ ਦਾ ਉਤਸ਼ਾਹ ਵੀ ਵਧਾਇਆ | ਉਨ੍ਹਾਂ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੰਦੇ ਹੋਏ ਆਪਣੇ ਹੁਨਰ ਨੂੰ ਹੋਰ ਜ਼ਿਆਦਾ ਵਿਕਸਿਤ ਕਰਨ ਲਈ ਪ੍ਰੇਰਿਤ ਵੀ ਕੀਤਾ |
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ 'ਚ 'ਜੈਵ ਵਿਭਿੰਨਤਾ ਦਿਵਸ' ਨੂੰ ਸਮਰਪਿਤ ਰਾਸ਼ਟਰੀ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਸਿਹਤ ਵਿਭਾਗ ਨੇ ਵਿਦਿਆਰਥੀਆਂ ਨੂੰ ਡੇਂਗੂ ਦੀ ਬਿਮਾਰੀ ਸੰਬੰਧੀ ਜਾਗਰੂਕ ਕੀਤਾ
Ad Position 24