06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਪੰਜਾਬ ਹਿਤੈਸ਼ੀ ਲੋਕ ਸੰਸਥਾ ਦੀ ਕੋਰ ਕਮੇਟੀ ਦੀ ਮੀਟਿੰਗ

Ad Position 21
No active advertisement
ਮੀਟਿੰਗ ਮੌਕੇ ਕੌਮੀ ਪ੍ਰਧਾਨ ਤਰਸੇਮ ਸਿੰਘ ਜੱਸੋਵਾਲ, ਪਰਮਜੀਤ ਸਿੰਘ ਕਾਲੂਵਾਹਰ ਚੇਅਰਮੈਨ, ਗੁਰਦੇਵ ਸਿੰਘ, ਤਲਵਿੰਦਰ ਸਿੰਘ ਹੀਰ ਤੇ ਹੋਰ | <br/> 02-06-2025
ਹੁਸ਼ਿਆਰਪੁਰ, 1 ਜੂਨ (ਬਲਜਿੰਦਰਪਾਲ ਸਿੰਘ)-ਪੰਜਾਬ ਹਿਤੈਸ਼ੀ ਲੋਕ (ਪਹਿਲ) ਸੰਸਥਾ ਦੀ ਕੋਰ ਕਮੇਟੀ ਦੀ ਮੀਟਿੰਗ ਹੁਸ਼ਿਆਰਪੁਰ ਵਿਖੇ ਹੋਈ | ਜਿਸ 'ਚ ਕੌਮੀ ਪ੍ਰਧਾਨ ਤਰਸੇਮ ਸਿੰਘ ਜੱਸੋਵਾਲ, ਪਰਮਜੀਤ ਸਿੰਘ ਕਾਲੂਵਾਹਰ ਚੇਅਰਮੈਨ, ਗੁਰਦੇਵ ਸਿੰਘ ਜ਼ੋਨ ਪ੍ਰਧਾਨ ਮਾਝਾ, ਤਲਵਿੰਦਰ ਸਿੰਘ ਹੀਰ ਦੋਆਬਾ ਜ਼ੋਨ, ਫਕੀਰ ਸਿੰਘ ਸਹੋਤਾ ਜ਼ਿਲ੍ਹਾ ਪ੍ਰਧਾਨ, ਮਹਾਂ ਸਿੰਘ ਖ਼ਾਲਸਾ, ਅਰਵਿੰਦ ਸਿੰਘ ਧੂਤ, ਮਾ: ਰਾਮ ਕਿ੍ਸ਼ਨ ਜਨਰਲ ਸਕੱਤਰ ਆਦਿ ਨੇ ਸ਼ਿਰਕਤ ਕੀਤੀ | ਇਸ ਮੌਕੇ ਆਗੂਆਂ ਨੇ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਸੰਬੰਧੀ ਵਿਚਾਰਾਂ ਕੀਤੀਆਂ | ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ 'ਚ ਪੰਜਾਬ ਦਾ ਵਾਤਾਵਰਨ ਅਤੇ ਪਾਣੀ ਪ੍ਰਦੂਸ਼ਿਤ ਹੋ ਰਿਹਾ ਹੈ, ਪੰਜਾਬੀਆਂ ਵਲੋਂ ਫੋਕੀ ਸ਼ੁਹਰਤ ਲਈ ਵਿਆਹਾਂ, ਭੋਗਾਂ ਆਦਿ ਸਮਾਗਮਾਂ 'ਤੇ ਬੇਲੋੜਾ ਖ਼ਰਚ ਕੀਤਾ ਜਾ ਰਿਹਾ ਹੈ, ਨੌਜਵਾਨ ਪੀੜ੍ਹੀ ਨਸ਼ਿਆਂ 'ਚ ਧੱਸ ਰਹੀ ਹੈ ਅਤੇ ਮੋਟਰਸਾਈਕਲਾਂ, ਟਰੈਕਟਰਾਂ, ਜੀਪਾਂ ਨਾਲ ਹੁੱਲੜਬਾਜ਼ੀ ਨੂੰ ਤਰਜੀਹ ਦੇ ਰਹੇ ਹਨ | ਉਨ੍ਹਾਂ ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਪੰਜਾਬ ਦੇ ਬਿਹਤਰੀ ਲਈ ਲੋਕਾਂ ਦਾ ਜਾਗਰੂਕ ਹੋਣਾ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਸੰਸਥਾ ਵਲੋਂ ਪਿੰਡਾਂ 'ਚ ਜਾ ਕੇ ਲੋਕਾਂ ਅਤੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਬਾਬਾ ਨੰਦ ਲਾਲ ਸਕੂਲ ਵਿਖੇ ਪੂਲ ਪਾਰਟੀ ਕਰਵਾਈ ਅਗਲੀ ਖ਼ਬਰ ਖ਼ਾਲਸਾ ਕਾਲਜ 'ਚ 'ਜੈਵ ਵਿਭਿੰਨਤਾ ਦਿਵਸ' ਨੂੰ ਸਮਰਪਿਤ ਰਾਸ਼ਟਰੀ ਸੈਮੀਨਾਰ ਕਰਵਾਇਆ
Ad Position 24