06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਸ਼ਰਾਬ ਦੀਆਂ ਖਾਲੀ ਬੋਤਲਾਂ ਦੀ ਦੁਰਵਰਤੋਂ ਰੋਕਣ ਲਈ ਆਬਕਾਰੀ ਵਿਭਾਗ ਵਲੋਂ ਮੀਟਿੰਗ

Ad Position 21
No active advertisement
ਅਜੀਤ ਡੈਸਕ 02-06-2025
ਹੁਸ਼ਿਆਰਪੁਰ, 1 ਜੂਨ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਵਿੱਤ ਕਮਿਸ਼ਨਰ (ਆਬਕਾਰੀ ਵਿਭਾਗ), ਪੰਜਾਬ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਮੂਹ ਮੈਰਿਜ ਪੈਲੇਸਾਂ/ਬੈਂਕੁਇਟ ਹਾਲਾਂ/ਹਾਰਡ ਬਾਰਾਂ ਦੇ ਲਾਇਸੈਂਸੀਆਂ ਨਾਲ ਆਬਕਾਰੀ ਅਫ਼ਸਰ ਹੁਸ਼ਿਆਰਪੁਰ-1 ਨਵਜੋਤ ਭਾਰਤੀ ਅਤੇ ਆਬਕਾਰੀ ਅਫ਼ਸਰ ਹੁਸ਼ਿਆਰਪੁਰ-2 ਪ੍ਰੀਤ ਭੁਪਿੰਦਰ ਸਿੰਘ ਵਲੋਂ ਮੀਟਿੰਗ ਕੀਤੀ ਗਈ | ਇਸ ਦੌਰਾਨ ਲਾਇਸੈਂਸੀਆਂ ਨੂੰ ਹਦਾਇਤ ਕੀਤੀ ਗਈ ਕਿ ਮੈਰਿਜ ਪੈਲੇਸਾਂ/ਬੈਂਕੁਇਟ ਹਾਲਾਂ/ਹਾਰਡ ਬਾਰਾਂ ਵਿਚ ਜੋ ਵੀ ਪਾਰਟੀਆਂ ਹੁੰਦੀਆਂ ਹਨ, ਉਨ੍ਹਾਂ ਵਿਚ ਵਰਤੀਆਂ ਜਾਣ ਵਾਲੀਆਂ ਸ਼ਰਾਬ ਦੀਆਂ ਖਾਲੀ ਬੋਤਲਾਂ ਦੀ ਦੁਰਵਰਤੋਂ ਦੇ ਕੇਸ ਪੰਜਾਬ ਦੀਆਂ ਵੱਖ-ਵੱਖ ਥਾਵਾਂ 'ਤੇ ਸਾਹਮਣੇ ਆਏ ਹਨ | ਕੱੁਝ ਕੇਸਾਂ ਵਿਚ ਸ਼ਰਾਰਤੀ ਅਨਸਰਾਂ ਵਲੋਂ ਇਨ੍ਹਾਂ ਖਾਲੀ ਬੋਤਲਾਂ ਨੂੰ 'ਰੀਫਿਲ' ਕਰਕੇ ਦੁਬਾਰਾ ਵੇਚਿਆ ਜਾ ਰਿਹਾ ਹੈ | ਇਸ ਨੂੰ ਕੰਟਰੋਲ ਕਰਨ ਲਈ ਆਬਕਾਰੀ ਪਾਲਿਸੀ 2025-26 ਵਿਚ ਦਰਜ ਰੂਲਾਂ ਤੋਂ ਲਾਇਸੈਂਸੀਆਂ ਨੂੰ ਜਾਣੂ ਕਰਵਾਇਆ ਗਿਆ ਅਤੇ ਉਨ੍ਹਾਂ ਨੂੰ ਇਨ੍ਹਾਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ ਲਈ ਕਿਹਾ ਗਿਆ ਤਾਂ ਜੋ ਖਾਲੀ ਬੋਤਲਾਂ ਵਿਚ ਭਰ ਕੇ ਵੇਚੀ ਜਾਣ ਵਾਲੀ ਨਕਲੀ ਸ਼ਰਾਬ ਦੀ ਵਿਕਰੀ ਨੂੰ ਰੋਕਿਆ ਜਾ ਸਕੇ | ਇਸ ਨੂੰ ਰੋਕਣ ਲਈ ਲਾਇਸੈਂਸੀਆਂ ਨੂੰ ਆਬਕਾਰੀ ਵਿਭਾਗ ਦੇ ਭਰਪੂਰ ਸਾਥ ਦੇਣ ਦੀ ਅਪੀਲ ਕੀਤੀ ਗਈ | ਇਸ ਦੌਰਾਨ ਲਾਇਸੈਂਸੀਆਂ ਨੇ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਇਨ-ਬਿਨ ਪਾਲਣਾ ਕਰਨ ਦਾ ਯਕੀਨ ਦਿਵਾਇਆ |
Ad Position 22
No active advertisement
ਪਿਛਲੀ ਖ਼ਬਰ ਅਲੋਕ ਰਾਣਾ ਭਾਜਪਾ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਦੇ ਕਨਵੀਨਰ ਨਿਯੁਕਤ ਅਗਲੀ ਖ਼ਬਰ ਸੇਂਟ ਸੋਲਜਰ ਸਕੂਲ 'ਚ ਨੰਨ੍ਹੇ ਪਾੜਿ੍ਹਆਂ ਨੂੰ ਦਿੱਤੀ 'ਕੂਲ ਟਰੀਟ' ਪਾਰਟੀ
Ad Position 24