ਸੈਲਾ ਖ਼ੁਰਦ, 1 ਜੂਨ (ਹਰਵਿੰਦਰ ਸਿੰਘ ਬੰਗਾ)-ਬੰਗਾ ਗੋਤ ਦੇ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ 2 ਜੂਨ ਦਿਨ ਸੋਮਵਾਰ ਨੂੰ ਪਿੰਡ ਚੱਕ ਨਾਥਾਂ ਵਿਖੇ ਕਰਵਾਇਆ ਜਾ ਰਿਹਾ ਹੈ | ਪ੍ਰਬੰਧਕ ਅਵਤਾਰ ਸਿੰਘ ਪੱਪੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੌਕੇ ਸ੍ਰੀ ਅਖੰਡ ਪਾਠਾਂ ਦੀਆਂ ਲੜੀਆਂ ਦੇ ਭੋਗ ਪਾਏ ਜਾਣਗੇ, ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ |