13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਖ਼ਾਲਸਾ ਕਾਲਜ ਵਿਖੇ ਅੰਮਿ੍ਤਧਾਰੀ ਵਿਦਿਆਰਥੀਆਂ ਨੂੰ ਵਜ਼ੀਫ਼ਾ ਰਾਸ਼ੀ ਦੇ ਚੈੱਕ ਤਕਸੀਮ

Ad Position 21
No active advertisement
ਅਜੀਤ ਡੈਸਕ 03-06-2025
ਗੜ੍ਹਸ਼ੰਕਰ, 2 ਜੂਨ (ਧਾਲੀਵਾਲ)-ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਅੰਮਿ੍ਤਧਾਰੀ ਵਿਦਿਆਰਥੀਆਂ ਨੂੰ ਸ਼੍ਰੋਮਣੀ ਕਮੇਟੀ ਮੈਂਬਰ ਡਾ. ਜੰਗ ਬਹਾਦਰ ਸਿੰਘ ਰਾਏ ਵਲੋਂ ਵਜ਼ੀਫ਼ਾ ਰਾਸ਼ੀ ਦੇ ਚੈੱਕ ਤਕਸੀਮ ਕੀਤੇ ਗਏ | ਇਸ ਮੌਕੇ ਪਿ੍ੰਸੀਪਲ ਡਾ. ਅਮਨਦੀਪ ਹੀਰਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਕਾਲਜ ਦੇ ਅੰਮਿ੍ਤਧਾਰੀ ਵਿਦਿਆਰਥੀਆਂ ਜਿਨ੍ਹਾਂ ਵਿਚ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀ ਗੁਰਦੀਪ ਸਿੰਘ ਅਤੇ ਸੌਰਵ ਸਿੰਘ ਨੂੰ ਪੰਜ-ਪੰਜ ਹਜ਼ਾਰ ਰੁਪਏ, ਡਿਗਰੀ ਕਲਾਸਾਂ ਦੇ ਵਿਦਿਆਰਥੀ ਪਿ੍ੰਸ ਸਿੰਘ, ਅਜੀਤ ਸਿੰਘ, ਮਨਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਅਰਸ਼ਪ੍ਰੀਤ ਸਿੰਘ ਅਤੇ ਵਿਦਿਆਰਥਣਾਂ ਗਗਨਦੀਪ ਕੌਰ, ਸਿਮਰਨ ਕੌਰ, ਮਨਪ੍ਰੀਤ ਕੌਰ ਨੂੰ ਅੱਠ-ਅੱਠ ਹਜ਼ਾਰ ਰੁਪਏ ਦੀ ਵਜ਼ੀਫ਼ਾ ਰਾਸ਼ੀ ਦੇ ਚੈੱਕ ਵੰਡੇ ਗਏ ਹਨ | ਡਾ. ਜੰਗ ਬਹਾਦਰ ਸਿੰਘ ਰਾਏ ਨੇ ਸ਼੍ਰੋਮਣੀ ਕਮੇਟੀ ਦੇ ਉਪਰਾਲੇ ਦੀ ਪ੍ਰਸੰਸਾ ਕਰਦਿਆਂ ਵਿਦਿਆਰਥੀਆਂ ਨੂੰ ਪੜ੍ਹਾਈ ਵਿਚ ਮੱਲ੍ਹਾਂ ਮਾਰਨ ਲਈ ਪ੍ਰੇਰਿਤ ਕੀਤਾ | ਪਿ੍ੰਸੀਪਲ ਡਾ. ਅਮਨਦੀਪ ਹੀਰਾ ਨੇ ਵਿਦਿਆਰਥੀਆਂ ਨੂੰ ਵਜ਼ੀਫ਼ਾ ਰਾਸ਼ੀ ਨੂੰ ਆਪਣੀ ਪੜ੍ਹਾਈ ਲਈ ਵਰਤ ਕੇ ਅਗਾਂਹ ਤੋਂ ਪੜ੍ਹਾਈ ਲਈ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਡਾ. ਜਾਨਕੀ ਅਗਰਵਾਲ, ਡਾ. ਮਨਬੀਰ ਕੌਰ, ਡਾ. ਕੁਲਦੀਪ ਕੌਰ, ਪ੍ਰੋ. ਜਤਿੰਦਰ ਕੌਰ, ਡਾ. ਹਰਵਿੰਦਰ ਕੌਰ, ਡਾ. ਸੰਘਾ ਗੁਰਬਖ਼ਸ਼ ਕੌਰ, ਅੰਮਿ੍ਤਪਾਲ ਸਿੰਘ, ਪਰਮਿੰਦਰ ਸਿੰਘ, ਗੁਰਿੰਦਰਜੀਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਨਿਹਾਲ ਸਿੰਘ ਵਲੋਂ ਗੁਰਦੁਆਰਾ ਟਾਹਲੀ ਸਾਹਿਬ ਮੂਨਕਾਂ ਦੇ ਸਾਲਾਨਾ ਜੋੜ ਮੇਲੇ ਦਾ ਪੋਸਟਰ ਜਾਰੀ ਅਗਲੀ ਖ਼ਬਰ ਲਾਪਤਾ ਨੌਜਵਾਨ ਦੀ ਲਾਸ਼ ਸਤਲੁਜ ਦਰਿਆ 'ਚੋਂ ਗਲੀ ਸੜੀ ਹਾਲਤ 'ਚ ਬਰਾਮਦ
Ad Position 24