13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਸੰਤ ਬਾਬਾ ਨਿਹਾਲ ਸਿੰਘ ਵਲੋਂ ਗੁਰਦੁਆਰਾ ਟਾਹਲੀ ਸਾਹਿਬ ਮੂਨਕਾਂ ਦੇ ਸਾਲਾਨਾ ਜੋੜ ਮੇਲੇ ਦਾ ਪੋਸਟਰ ਜਾਰੀ

Ad Position 21
No active advertisement
ਅਜੀਤ ਡੈਸਕ 03-06-2025
ਟਾਂਡਾ ਉੜਮੁੜ, 2 ਜੂਨ (ਭਗਵਾਨ ਸਿੰਘ ਸੈਣੀ)-ਇਤਿਹਾਸਿਕ ਅਸਥਾਨ ਗੁਰਦੁਆਰਾ ਟਾਹਲੀ ਸਾਹਿਬ ਮੂਨਕਾਂ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ 430ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਮਿਸਲ ਸ਼ਹੀਦਾਂ ਤਰਨਾ ਦਲ ਜਥੇਬੰਦੀ ਦੇ ਮੁੱਖ ਸੇਵਾਦਾਰ ਜਿੰਦਾ ਸ਼ਹੀਦ ਸਿੰਘ ਸਾਹਿਬ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਲਿਆਂ ਦੀ ਅਗਵਾਈ ਵਿਚ ਬਹੁਤ ਹੀ ਧੂਮ ਧਾਮ ਨਾਲ ਮਨਾਇਆ ਜਾਵੇਗਾ | ਇਸ ਸੰਬੰਧੀ ਸੰਤ ਬਾਬਾ ਨਿਹਾਲ ਸਿੰਘ ਵਲੋਂ ਗੁਰੂ ਘਰ ਦੇ ਸੇਵਕ ਬਾਬਾ ਹਰਪ੍ਰੀਤ ਸਿੰਘ ਅਤੇ ਬਾਬਾ ਕੁਲਦੀਪ ਸਿੰਘ ਦੀ ਦੇਖ ਰੇਖ ਵਿਚ ਮਨਾਏ ਜਾਣ ਵਾਲੇ ਜੋੜ ਮੇਲੇ ਦਾ ਪੋਸਟਰ ਸਮੂਹ ਇਲਾਕਾ ਨਿਵਾਸੀਆਂ ਅਤੇ ਮਾਤਾ ਗੰਗਾ ਜੀ ਵੈੱਲਫੇਅਰ ਸੁਸਾਇਟੀ ਦੇ ਸੇਵਾਦਾਰਾਂ ਦੀ ਹਾਜ਼ਰੀ ਵਿਚ ਜਾਰੀ ਕੀਤਾ ਗਿਆ | ਇਸ ਮੌਕੇ ਸੰਤ ਬਾਬਾ ਨਿਹਾਲ ਸਿੰਘ ਨੇ ਦੱਸਿਆ ਕਿ 10 ਜੂਨ 2025 ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਅਖੰਡ ਪਾਠ ਆਰੰਭ ਹੋਣਗੇ ਜਿਸ ਦੇ ਭੋਗ 12 ਜੂਨ 2025 ਦਿਨ ਵੀਰਵਾਰ ਨੂੰ ਸਵੇਰੇ 9.30 ਵਜੇ ਪੈਣਗੇ, ਉਪਰੰਤ ਖੁੱਲੇ੍ਹ ਪੰਡਾਲ ਅੰਦਰ ਕੀਰਤਨ ਦਰਬਾਰ ਸਜਾਏ ਜਾਣਗੇ | ਜਿਸ ਵਿਚ ਪੰਥ ਪ੍ਰਸਿੱਧ ਰਾਗੀ ਢਾਡੀ ਜਥੇ, ਸੰਤ ਮਹਾਂਪੁਰਖ ਅਤੇ ਪੰਥ ਦੇ ਬੁਲਾਰੇ ਸੰਗਤਾਂ ਨੂੰ ਕਥਾ ਕੀਰਤਨ ਰਾਹੀਂ ਨਿਹਾਲ ਕਰਨਗੇ | ਇਸ ਦੌਰਾਨ ਮਿਤੀ 10 ਅਤੇ 11 ਜੂਨ ਨੂੰ ਲਗਾਤਾਰ ਸ਼ਾਮ 5 ਤੋਂ 8 ਵਜੇ ਤੱਕ ਦੀਵਾਨ ਸਜਾਏ ਜਾਣਗੇ | ਇਸ ਮੌਕੇ ਬਾਬਾ ਨਿਹਾਲ ਸਿੰਘ ਨੇ ਦੱਸਿਆ ਕਿ 12 ਜੂਨ ਨੂੰ ਗੁਰਦੁਆਰਾ ਟਾਹਲੀ ਸਾਹਿਬ ਵਿਖੇ ਅੰਮਿ੍ਤ ਸੰਚਾਰ ਕਰਵਾਇਆ ਜਾਵੇਗਾ | ਸਮਾਗਮ ਦੌਰਾਨ ਸੰਗਤਾਂ ਦੀ ਸੇਵਾ ਲਈ ਵੱਖ-ਵੱਖ ਧਾਰਮਿਕ ਸੰਸਥਾਵਾਂ ਵਲੋਂ ਮੁਫ਼ਤ ਮੈਡੀਕਲ ਕੈਂਪ ਵੀ ਲਗਾਏ ਜਾਣਗੇ | ਜਿਸ ਵਿਚ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ | ਇਸ ਮੌਕੇ ਮਾਤਾ ਯਸ਼ਪਾਲ ਕੌਰ, ਬਾਬਾ ਕੁਲਦੀਪ ਸਿੰਘ, ਬਾਬਾ ਹਰਪ੍ਰੀਤ ਸਿੰਘ ਤੋਂ ਇਲਾਵਾ ਸੰਦੀਪ ਸਿੰਘ ਕੁਰਾਲਾ, ਅਵਤਾਰ ਸਿੰਘ ਸੀਕਰੀ, ਗਗਨਦੀਪ ਸਿੰਘ, ਭਾਈ ਗੁਰਪ੍ਰੀਤ ਸਿੰਘ, ਪ੍ਰਭਕਰਨ ਸਿੰਘ, ਨਵਕਰਨ ਸਿੰਘ, ਗਿਆਨੀ ਹਰਜਿੰਦਰ ਸਿੰਘ, ਰਾਜਦੀਪ ਸਿੰਘ, ਰਵਿੰਦਰ ਸਿੰਘ, ਭਾਈ ਕੁਲਵਿੰਦਰ ਸਿੰਘ ਕੰਗ ਮਾਈ, ਹਰਭਜਨ ਸਿੰਘ ਸੋਤਲਾ, ਜਸਪ੍ਰੀਤ ਸਿੰਘ ਸੈਣੀ ਹਰਸੀ ਪਿੰਡ, ਸਰਨਜੀਤ ਸਿੰਘ, ਦਿਲਸ਼ੇਰ ਸਿੰਘ ਅਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਲਾਪਤਾ ਨੌਜਵਾਨ ਦੀ ਲਾਸ਼ ਸਤਲੁਜ ਦਰਿਆ 'ਚੋਂ ਗਲੀ ਸੜੀ ਹਾਲਤ 'ਚ ਬਰਾਮਦ ਅਗਲੀ ਖ਼ਬਰ ਖ਼ਾਲਸਾ ਕਾਲਜ ਵਿਖੇ ਅੰਮਿ੍ਤਧਾਰੀ ਵਿਦਿਆਰਥੀਆਂ ਨੂੰ ਵਜ਼ੀਫ਼ਾ ਰਾਸ਼ੀ ਦੇ ਚੈੱਕ ਤਕਸੀਮ
Ad Position 24