ਹਰਿਆਣਾ, 2 ਜੂਨ (ਹਰਮੇਲ ਸਿੰਘ ਖੱਖ)-ਸੰਤ ਬਾਬਾ ਬਸੰਤ ਸਿੰਘ ਦੇ ਤਪ ਅਸਥਾਨ ਪਿੰਡ ਫਤਿਹਪੁਰ-ਭਟੋਲੀਆਂ ਵਿਖੇ ਸਾਲਾਨਾ ਗੁਰਮਤਿ ਸਮਾਗਮ 6 ਜੂਨ ਦਿਨ ਸ਼ੁੱਕਰਵਾਰ ਨੂੰ ਸੰਤ ਬਾਬਾ ਜੀਤ ਸਿੰਘ ਨਿਰਮਲ ਕੁਟੀਆ ਜੌਹਲਾਂ ਵਾਲਿਆਂ ਦੀ ਆਗਿਆ ਅਨੁਸਾਰ ਕਰਵਾਇਆ ਜਾ ਰਿਹਾ ਹੈ¢ ਇਹ ਸਮਾਗਮ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ, ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਬਸੰਤ ਸਿੰਘ ਦੇ ਸਥਾਪਨਾ ਦਿਵਸ, ਸੰਤ ਬਾਬਾ ਬਸੰਤ ਸਿੰਘ, ਸੰਤ ਬਾਬਾ ਗਿਆਨ ਸਿੰਘ, ਸੰਤ ਬਾਬਾ ਹਰਭਜਨ ਸਿੰਘ ਬਰੱਕਤ ਦੀਆਂ ਸਾਲਾਨਾ ਬਰਸੀਆਂ ਸੰਬੰਧੀ ਕਰਵਾਏ ਜਾ ਰਹੇ ਹਨ ¢ ਜਿਸ ਦੇ ਸਬੰਧ 'ਚ 2 ਜੂਨ ਤੋਂ ਸ੍ਰੀ ਅਖੰਡ ਪਾਠ ਦੀ ਪਹਿਲੀ ਲੜੀ ਦੇ ਪਾਠ ਆਰੰਭ ਕੀਤੇ ਗਏ ਹਨ, ਜਿਨ੍ਹਾਂ ਦੇ ਭੋਗ 6 ਜੂਨ ਦਿਨ ਸ਼ੁੱਕਰਵਾਰ ਨੂੰ ਪਾਏ ਜਾਣਗੇ, ਉਪਰੰਤ ਮਹਾਨ ਕੀਰਤਨ ਸਮਾਗਮ ਹੋਵੇਗਾ, ਜਿਸ 'ਚ ਪੰਥ ਪ੍ਰਸਿੱਧ ਕੀਰਤਨੀ ਜਥੇ ਅਤੇ ਢਾਡੀ ਜਥੇ ਆਈਆਂ ਸੰਗਤਾਂ ਨੂੰ ਕੀਰਤਨ ਤੇ ਗੁਰਇਤਿਹਾਸ ਨਾਲ ਜੋੜਨਗੇ | ਇਸ ਸਮਾਗਮ 'ਚ ਵਿਸ਼ੇਸ਼ ਤੌਰ 'ਤੇ ਸੰਤ ਬਾਬਾ ਜੀਤ ਸਿੰਘ ਨਿਰਮਲੇ ਨਿਰਮਲ ਕੁਟੀਆਂ ਜੌਹਲਾਂ ਵਾਲੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਵੀ ਪਾਉਣਗੇ |