13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਖ਼ਾਲਸਾ ਕਾਲਜ ਵਿਖੇ ਅੰਮਿ੍ਤਧਾਰੀ ਵਿਦਿਆਰਥੀਆਂ ਨੂੰ ਵਜ਼ੀਫ਼ਾ ਰਾਸ਼ੀ ਦੇ ਚੈੱਕ ਤਕਸੀਮ

Ad Position 21
No active advertisement
ਅਜੀਤ ਡੈਸਕ 03-06-2025
ਗੜ੍ਹਸ਼ੰਕਰ, 2 ਜੂਨ (ਧਾਲੀਵਾਲ)-ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਅੰਮਿ੍ਤਧਾਰੀ ਵਿਦਿਆਰਥੀਆਂ ਨੂੰ ਸ਼੍ਰੋਮਣੀ ਕਮੇਟੀ ਮੈਂਬਰ ਡਾ. ਜੰਗ ਬਹਾਦਰ ਸਿੰਘ ਰਾਏ ਵਲੋਂ ਵਜ਼ੀਫ਼ਾ ਰਾਸ਼ੀ ਦੇ ਚੈੱਕ ਤਕਸੀਮ ਕੀਤੇ ਗਏ | ਇਸ ਮੌਕੇ ਪਿ੍ੰਸੀਪਲ ਡਾ. ਅਮਨਦੀਪ ਹੀਰਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਕਾਲਜ ਦੇ ਅੰਮਿ੍ਤਧਾਰੀ ਵਿਦਿਆਰਥੀਆਂ ਜਿਨ੍ਹਾਂ ਵਿਚ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀ ਗੁਰਦੀਪ ਸਿੰਘ ਅਤੇ ਸੌਰਵ ਸਿੰਘ ਨੂੰ ਪੰਜ-ਪੰਜ ਹਜ਼ਾਰ ਰੁਪਏ, ਡਿਗਰੀ ਕਲਾਸਾਂ ਦੇ ਵਿਦਿਆਰਥੀ ਪਿ੍ੰਸ ਸਿੰਘ, ਅਜੀਤ ਸਿੰਘ, ਮਨਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਅਰਸ਼ਪ੍ਰੀਤ ਸਿੰਘ ਅਤੇ ਵਿਦਿਆਰਥਣਾਂ ਗਗਨਦੀਪ ਕੌਰ, ਸਿਮਰਨ ਕੌਰ, ਮਨਪ੍ਰੀਤ ਕੌਰ ਨੂੰ ਅੱਠ-ਅੱਠ ਹਜ਼ਾਰ ਰੁਪਏ ਦੀ ਵਜ਼ੀਫ਼ਾ ਰਾਸ਼ੀ ਦੇ ਚੈੱਕ ਵੰਡੇ ਗਏ ਹਨ | ਡਾ. ਜੰਗ ਬਹਾਦਰ ਸਿੰਘ ਰਾਏ ਨੇ ਸ਼੍ਰੋਮਣੀ ਕਮੇਟੀ ਦੇ ਉਪਰਾਲੇ ਦੀ ਪ੍ਰਸੰਸਾ ਕਰਦਿਆਂ ਵਿਦਿਆਰਥੀਆਂ ਨੂੰ ਪੜ੍ਹਾਈ ਵਿਚ ਮੱਲ੍ਹਾਂ ਮਾਰਨ ਲਈ ਪ੍ਰੇਰਿਤ ਕੀਤਾ | ਪਿ੍ੰਸੀਪਲ ਡਾ. ਅਮਨਦੀਪ ਹੀਰਾ ਨੇ ਵਿਦਿਆਰਥੀਆਂ ਨੂੰ ਵਜ਼ੀਫ਼ਾ ਰਾਸ਼ੀ ਨੂੰ ਆਪਣੀ ਪੜ੍ਹਾਈ ਲਈ ਵਰਤ ਕੇ ਅਗਾਂਹ ਤੋਂ ਪੜ੍ਹਾਈ ਲਈ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਡਾ. ਜਾਨਕੀ ਅਗਰਵਾਲ, ਡਾ. ਮਨਬੀਰ ਕੌਰ, ਡਾ. ਕੁਲਦੀਪ ਕੌਰ, ਪ੍ਰੋ. ਜਤਿੰਦਰ ਕੌਰ, ਡਾ. ਹਰਵਿੰਦਰ ਕੌਰ, ਡਾ. ਸੰਘਾ ਗੁਰਬਖ਼ਸ਼ ਕੌਰ, ਅੰਮਿ੍ਤਪਾਲ ਸਿੰਘ, ਪਰਮਿੰਦਰ ਸਿੰਘ, ਗੁਰਿੰਦਰਜੀਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੰਨਣ ਨੇ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਦੇ ਡੀ.ਐਮ. ਦਾ ਅਹੁਦਾ ਸੰਭਾਲਿਆ ਅਗਲੀ ਖ਼ਬਰ ਗੁਰਮਤਿ ਸਮਾਗਮ 6 ਨੂੰ
Ad Position 24