ਹੁਸ਼ਿਆਰਪੁਰ, 2 ਜੂਨ (ਬਲਜਿੰਦਰਪਾਲ ਸਿੰਘ)-ਹਰੀ ਸਿੰਘ ਮੰਨਣ ਨੇ ਡਵੀਜ਼ਨਲ ਮੈਨੇਜਰ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਸੁਤੈਹਰੀ ਰੋਡ ਹੁਸ਼ਿਆਰਪੁਰ 'ਚ ਬਤੌਰ ਡੀ.ਐਮ. ਅਹੁਦਾ ਸੰਭਾਲ ਲਿਆ | ਇਸ ਤੋਂ ਪਹਿਲਾਂ ਉਹ ਸੀਨੀਅਰ ਬ੍ਰਾਂਚ ਮੈਨੇਜਰ ਨਵਾਂਸ਼ਹਿਰ ਸੇਵਾਵਾਂ ਨਿਭਾਅ ਰਹੇ ਸਨ | ਇਸ ਮੌਕੇ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪਹਿਲਾਂ ਮੰਤਵ ਗਾਹਕਾਂ ਨੂੰ ਵਧੀਆ ਸੇਵਾਵਾਂ ਦੇਣਾ ਹੋਵੇਗਾ | ਉਨ੍ਹਾਂ ਕਿਹਾ ਕਿ ਗਾਹਕਾਂ ਦਾ ਵੀ ਫ਼ਰਜ਼ ਹੈ ਕਿ ਉਹ ਸਟਾਫ਼ ਨਾਲ ਸਹੀ ਮਿਲਵਰਤਨ ਕਰਨ ਤਾਂ ਜੋ ਕਿਸੇ ਨੂੰ ਕੋਈ ਦਿੱਕਤ ਪੇਸ਼ ਨਾ ਆਵੇ | ਇਸ ਮੌਕੇ ਨਵਾਂਸ਼ਹਿਰ ਤੋਂ ਉਪੇਂਦਰ ਸਿੰਘ ਚੱਬੇਵਾਲ, ਤਜਿੰਦਰ ਸਿੰਘ, ਗੁਰਿੰਦਰ ਸਿੰਘ ਤੇ ਜਸਪ੍ਰੀਤ ਸਿੰਘ ਸਮੇਤ ਸਮੂਹ ਸਟਾਫ਼ ਵੀ ਹਾਜ਼ਰ ਸੀ |