13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਦੀ ਆਰੰਭਤਾ-ਸੰਤ ਹਰਜਿੰਦਰ ਸਿੰਘ ਮੰਝਪੁਰ

Ad Position 21
No active advertisement
ਅਜੀਤ ਡੈਸਕ 03-06-2025
ਐਮਾਂ ਮਾਂਗਟ, 2 ਜੂਨ (ਗੁਰਾਇਆ)-ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹੀਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਅਸਥਾਨ ਨਰਾਇਣ ਕੁਟੀਆ ਨਗਰ ਨਰਾਇਣਗੜ੍ਹ ਵਿਖੇ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਖੰਡ ਪਾਠ ਦੀ ਪਹਿਲੀ ਲੜੀ ਦੀ ਆਰੰਭਤਾ ਸੰਤ ਹਰਜਿੰਦਰ ਸਿੰਘ ਮੰਝਪੁਰ ਵਾਲਿਆਂ ਦੀ ਦੇਖ-ਰੇਖ ਹੇਠ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸ਼ੁਰੂ ਕਰ ਦਿੱਤੀ ਗਈ ਹੈ | ਇਸ ਸੰਬੰਧੀ ਭਾਈ ਦਿਲਬਾਗ ਸਿੰਘ ਮੰਝਪੁਰ ਨੇ ਦੱਸਿਆ ਆਰੰਭਤਾ ਸਮੇਂ ਪ੍ਰਬੰਧਕ ਕਮੇਟੀ ਗੁਰਦੁਆਰਾ ਸਰਬ ਧਰਮ ਪ੍ਰਕਾਸ਼ ਮੰਝਪੁਰ ਨਰਾਇਣਗੜ੍ਹ, ਨਗਰ ਪੰਚਾਇਤ ਨਰਾਇਣਗੜ੍ਹ ਅਤੇ ਹੋਰ ਮਾਨਯੋਗ ਸ਼ਖਸੀਅਤਾਂ ਹਾਜ਼ਰ ਸਨ | ਉਨ੍ਹਾਂ ਇਹ ਵੀ ਦੱਸਿਆ ਕਿ ਅਖੰਡ ਪਾਠ ਦੀ ਪਹਿਲੀ ਲੜੀ ਆਰੰਭ ਕੀਤੀ ਗਈ ਹੈ, ਜਿਨ੍ਹਾਂ ਦੇ ਭੋਗ ਸ਼ੁੱਕਰਵਾਰ ਸਵੇਰੇ 8 ਵਜੇ ਪੈਣਗੇ ਅਤੇ ਦੂਸਰੀ ਲੜੀ ਦੀ ਆਰੰਭਤਾ ਕੀਤੀ ਜਾਵੇਗੀ | ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸਮਾਗਮ ਨੂੰ ਮੁੱਖ ਰੱਖ ਕੇ ਸਾਰੇ ਲੋੜੀਂਦੇ ਪ੍ਰਬੰਧ ਕਰ ਲਏ ਗਏ ਹਨ | ਸੋ ਇਲਾਕਾ ਨਿਵਾਸੀਆਂ ਸੰਗਤਾਂ ਨੂੰ ਬੇਨਤੀ ਹੈ ਕਿ ਇਸ ਸਮਾਗਮ 'ਚ ਹਾਜ਼ਰੀ ਭਰ ਕੇ ਨਾਮ ਸਿਮਰਨ ਨਾਲ ਜੁੜ ਕੇ ਸੰਤ ਮਹਾਂਪੁਰਸ਼ਾਂ ਦੇ ਵੱਡਮੁੱਲੇ ਪ੍ਰਵਚਨ ਸਰਵਣ ਕਰਕੇ ਆਪਣਾ ਜੀਵਨ ਸਫਲਾ ਕਰੋ | ਇਸ ਅਸਥਾਨ 'ਤੇ ਰੋਜ਼ਾਨਾ ਸ਼ਾਮ 7 ਵਜੇ ਤੋਂ ਰਾਤ 9 ਵਜੇ ਤੱਕ ਸ਼ਾਮ ਦੇ ਦੀਵਾਨ ਸਜਾਏ ਜਾ ਰਹੇ ਹਨ | ਇਹ ਅਸਥਾਨ ਉੱਚੀ ਬੱਸੀ ਤੋਂ ਚਾਰ ਕਿਲੋਮੀਟਰ ਲਹਿੰਦੇ ਵਾਲੇ ਪਾਸੇ ਵੱਲ ਨੂੰ ਹੈ | ਇਸ ਮੌਕੇ ਮਹਿੰਦਰ ਸਿੰਘ ਨਰਾਇਣਗੜ੍ਹ, ਤਰਲੋਚਨ ਸਿੰਘ, ਸੁਰਿੰਦਰ ਸਿੰਘ, ਸੂਰਮ ਸਿੰਘ, ਸਰਪੰਚ ਦਲਜੀਤ ਸਿੰਘ, ਦਲੇਰ ਸਿੰਘ, ਸਾਬਕਾ ਸਰਪੰਚ ਜਗੀਰ ਸਿੰਘ, ਬਲਵਿੰਦਰ ਸਿੰਘ, ਅਵਤਾਰ ਸਿੰਘ ਗੰਗਾ ਚੱਕ, ਅਮਰੀਕ ਸਿੰਘ ਗੰਗਾ ਚੱਕ, ਸਰਪੰਚ ਬੋਰਾਂ ਸਿੰਘ ਗੰਗਾ ਚੱਕ, ਜਥੇਦਾਰ ਸੁਰਜੀਤ ਸਿੰਘ, ਜਥੇਦਾਰ ਸਿਕੰਦਰ ਸਿੰਘ, ਜਥੇਦਾਰ ਬਲਵੀਰ ਸਿੰਘ, ਜਥੇਦਾਰ ਮਲਕੀਤ ਸਿੰਘ, ਜਥੇਦਾਰ ਕਾਬਲ ਸਿੰਘ, ਭਾਈ ਹਰਦੀਪ ਸਿੰਘ, ਭਾਈ ਬਲਜੀਤ ਸਿੰਘ, ਭਾਈ ਦਲਜੀਤ ਸਿੰਘ, ਭਾਈ ਅਵਤਾਰ ਸਿੰਘ, ਭਾਈ ਰਵੇਲ ਸਿੰਘ, ਭਾਈ ਗੁਰਪ੍ਰੀਤ ਸਿੰਘ, ਭਾਈ ਕੁਲਵਿੰਦਰ ਸਿੰਘ, ਭਾਈ ਪ੍ਰਗਟ ਸਿੰਘ, ਭਾਈ ਸਤਨਾਮ ਸਿੰਘ, ਭਾਈ ਅਮਰਜੀਤ ਸਿੰਘ, ਭਾਈ ਜਸਵੀਰ ਸਿੰਘ ਆਦਿ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ |
Ad Position 22
No active advertisement
ਪਿਛਲੀ ਖ਼ਬਰ ਇਲਾਕੇ 'ਚ ਵਧਦੀ ਜਾ ਰਹੀ ਅਵਾਰਾ ਪਸ਼ੂਆਂ ਦੀ ਤਾਦਾਦ ਕਾਰਨ ਲੋਕ ਪ੍ਰੇਸ਼ਾਨ ਅਗਲੀ ਖ਼ਬਰ ਇਲਾਕੇ 'ਚ ਵਧਦੀ ਜਾ ਰਹੀ ਅਵਾਰਾ ਪਸ਼ੂਆਂ ਦੀ ਤਾਦਾਦ ਕਾਰਨ ਲੋਕ ਪ੍ਰੇਸ਼ਾਨ
Ad Position 24