13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਫੂਡ ਸੇਫ਼ਟੀ ਟੀਮ ਵਲੋਂ ਵੱਖ-ਵੱਖ ਰੈਸਟੋਰੈਂਟਾਂ ਤੇ ਬੀਅਰ ਬਾਰਾਂ 'ਚ ਚੈਕਿੰਗ, 8 ਸੈਂਪਲ ਭਰੇ

Ad Position 21
No active advertisement
ਅਜੀਤ ਡੈਸਕ 03-06-2025
ਹੁਸ਼ਿਆਰਪੁਰ, 2 ਜੂਨ (ਬਲਜਿੰਦਰਪਾਲ ਸਿੰਘ)-ਕਮਿਸ਼ਨਰ ਫੂਡ ਐਂਡ ਡਰੱਗ ਐਡਮਨਿਸਟੇ੍ਰਸ਼ਨ ਪੰਜਾਬ ਦਿਲਰਾਜ ਸਿੰਘ ਅਤੇ ਸਿਵਲ ਸਰਜਨ ਡਾ. ਪਵਨ ਕੁਮਾਰ ਸ਼ਗੋਤਰਾ ਦੇ ਹੁਕਮਾਂ ਅਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਜਤਿੰਦਰ ਭਾਟੀਆ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਦੀ ਫੂਡ ਸੇਫ਼ਟੀ ਟੀਮਾਂ ਵਲੋਂ ਲੋਕਾਂ ਨੂੰ ਵਧੀਆ ਖਾਧ ਪਦਾਰਥ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ | ਇਸੇ ਤਹਿਤ ਫੂਡ ਸੇਫ਼ਟੀ ਅਫ਼ਸਰ ਵਿਵੇਕ ਕੁਮਾਰ ਤੇ ਟੀਮ ਵਲੋਂ ਹੁਸ਼ਿਆਰਪੁਰ ਸ਼ਹਿਰ ਦੇ ਅਤੇ ਫੂਡ ਸੇਫ਼ਟੀ ਅਫ਼ਸਰ ਅਭਿਨਵ ਕੁਮਾਰ ਵਲੋਂ ਮਾਹਿਲਪੁਰ ਤੇ ਗੜ੍ਹਸ਼ੰਕਰ ਦੇ ਵੱਖ-ਵੱਖ ਰੈਸਟੋਰੈਂਟਾਂ ਅਤੇ ਬੀਅਰ ਬਾਰਾਂ ਦੀ ਚੈਕਿੰਗ ਕੀਤੀ ਗਈ ਅਤੇ ਪਾਨ-ਮਸਾਲਾ ਅਤੇ ਅਲਕੋਹਲ ਯੁਕਤ ਪੀਣ ਵਾਲੇ ਪਦਾਰਥਾਂ ਦੇ 8 ਸੈਂਪਲ ਭਰੇ ਗਏ | ਇਸ ਸਬੰਧੀ ਫੂਡ ਸੇਫ਼ਟੀ ਅਫ਼ਸਰ ਵਿਵੇਕ ਕੁਮਾਰ ਅਤੇ ਅਭਿਨਵ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹਨਾਂ ਰੈਸਟੋਰੈਂਟਾਂ ਅਤੇ ਬੀਅਰ ਬਾਰਾਂ ਦੀ ਚੈਕਿੰਗ ਦੌਰਾਨ ਪਾਨ-ਮਸਾਲਾ ਅਤੇ ਅਲਕੋਹਲ ਯੁਕਤ ਪੀਣ ਵਾਲੇ ਪਦਾਰਥਾਂ ਦੇ ਜੋ ਸੈਂਪਲ ਭਰੇ ਗਏ ਹਨ ਉਹ ਲੈਬ ਟੈੱਸਟ ਲਈ ਭੇਜ ਦਿੱਤੇ ਗਏ ਹਨ ਅਤੇ ਰਿਪੋਰਟ ਆਉਣ 'ਤੇ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਕਿਹਾ ਖਾਧ ਪਦਾਰਥਾਂ ਦੀ ਗੁਣਵੱਤਾ ਦਾ ਧਿਆਨ ਨਾ ਰੱਖਣ ਵਾਲਿਆਂ ਅਤੇ ਮਿਲਾਵਟ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਦੀ ਆਰੰਭਤਾ-ਸੰਤ ਹਰਜਿੰਦਰ ਸਿੰਘ ਮੰਝਪੁਰ ਅਗਲੀ ਖ਼ਬਰ ਇਲਾਕੇ 'ਚ ਵਧਦੀ ਜਾ ਰਹੀ ਅਵਾਰਾ ਪਸ਼ੂਆਂ ਦੀ ਤਾਦਾਦ ਕਾਰਨ ਲੋਕ ਪ੍ਰੇਸ਼ਾਨ
Ad Position 24