ਗੜ੍ਹਦੀਵਾਲਾ, 2 ਜੂਨ (ਚੱਗਰ)-ਜੂਨ 1984 'ਚ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਿਖੇ ਸਾਕਾ ਨੀਲਾ ਤਾਰਾ ਕਾਰਵਾਈ ਦੌਰਾਨ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ ਅਤੇ ਸਮੂਹ ਸ਼ਹੀਦ ਸਿੰਘਾਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਵਿਖੇ ਸੰਤ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵਲੋਂ ਦੇਸ਼-ਵਿਦੇਸ਼ ਦੀਆ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਸੱਤ ਰੋਜ਼ਾ ਗੁਰਮਤਿ ਸਮਾਗਮ ਦੌਰਾਨ ਵੱਡੀ ਗਿਣਤੀ 'ਚ ਸੰਗਤਾਂ ਪੁੱਜ ਰਹੀਆਂ ਹਨ | ਭਾਈ ਸੁਖਜਿੰਦਰ ਸਿੰਘ ਨੰਗਲ ਖੂੰਗਾ, ਬੀਬੀ ਗੁਰਦੀਸ਼ ਕੌਰ ਹੁਸ਼ਿਆਰਪੁਰ, ਭਾਈ ਜਸਵੰਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਸੁਖਜਿੰਦਰ ਸਿੰਘ ਜਗਰਾਵਾਂ, ਭਾਈ ਅਮੋਲਕ ਸਿੰਘ ਪ੍ਰੀਤਮਪੁਰਾ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਅਤੇ ਢਾਡੀ ਜਸਪਾਲ ਸਿੰਘ ਤਾਨ ਤੇ ਭਾਈ ਤਿ੍ਲੋਚਨ ਸਿੰਘ ਦੋਲੀਕੇ ਨੇ ਢਾਡੀ ਤੇ ਕਵੀਸ਼ਰ ਵਾਰਾਂ ਰਾਹੀਂ ਸੰਗਤਾਂ ਨੂੰ ਜੂਨ ਚੁਰਾਸੀ ਦੌਰਾਨ ਸਿੰਘਾਂ ਦੀ ਬਹਾਦਰੀ ਦੀ ਗਾਥਾ ਸੁਣਾਈ | ਭਾਈ ਜਸਵਿੰਦਰ ਸਿੰਘ ਧੁੱਗਾ ਨੇ ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਸਨਮੁੱਖ ਸਮਾਗਮ ਦੀ ਚੜ੍ਹਦੀਕਲਾ ਲਈ ਅਰਦਾਸ ਕੀਤੀ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਬੁਲਾਰੇ ਭਾਈ ਜਸਵਿੰਦਰ ਸਿੰਘ ਧੁੱਗਾ ਨੇ ਸਟੇਜ ਸਕੱਤਰ ਦੀ ਸੇਵਾ ਨਿਭਾਉਂਦਿਆ ਦੱਸਿਆ ਕਿ ਸੰਤ ਹਰਚਰਨ ਸਿੰਘ ਖਾਲਸਾ ਦੀ ਅਗਵਾਈ ਹੇਠ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਸਮੂਹ ਸੇਵਾਦਾਰਾਂ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 7 ਜੂਨ ਤੱਕ ਚੱਲਣ ਵਾਲੇ ਇਸ ਸਮਾਗਮ ਦੌਰਾਨ ਵੱਖ-ਵੱਖ ਦਿਨਾਂ ਵਿਚ ਪੰਥ ਦੀਆਂ ਮਹਾਨ ਸ਼ਖ਼ਸੀਅਤਾਂ, ਉੱਚ ਕੋਟੀ ਦੇ ਵਿਦਵਾਨ, ਢਾਡੀ, ਕੀਰਤਨੀਏ, ਅਤੇ ਕਵੀਸ਼ਰ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਉਣਗੇ | ਇਸ ਮੌਕੇ ਡਾ. ਹਰਮਿੰਦਰ ਸਿੰਘ ਸਹਿਜ, ਜਸਵਿੰਦਰ ਸਿੰਘ ਸੈਫ, ਆਤਮਾ ਸਿੰਘ ਧੂਤ, ਪ੍ਰਭਦੀਪ ਸਿੰਘ, ਮਾ. ਪਿਆਰਾ ਸਿੰਘ, ਹੈੱਡਮਾਸਟਰ ਗੁਰਦੇਵ ਸਿੰਘ, ਡਾ. ਹਰਜੀਤ ਸਿੰਘ, ਡਾ. ਕਰਨਵੀਰ ਸਿੰਘ, ਸੱਤਦੇਵ ਸਿੰਘ ਚੋਹਕਾ, ਗੁਰਪ੍ਰੀਤ ਸਿੰਘ, ਮਨਜੀਤ ਸਿੰਘ ਖਾਨਪੁਰ, ਬਲਵਿੰਦਰ ਸਿੰਘ ਚਿਪੜਾ, ਜਸਬੀਰ ਸਿੰਘ, ਉਨਕਾਰ ਸਿੰਘ, ਦਲਜੀਤ ਸਿੰਘ, ਜਸਪ੍ਰੀਤ ਸਿੰਘ, ਸੰਦੀਪ ਸਿੰਘ, ਪ੍ਰੀਤਮ ਸਿੰਘ, ਗੁਰਦਿਆਲ ਸਿੰਘ, ਕੁਲਵੰਤ ਸਿੰਘ, ਗੁਰਦੀਪ ਸਿੰਘ ਸੁਖਬੀਰ ਸਿੰਘ, ਹਜਾਰਾ ਸਿੰਘ, ਹਰਜਿੰਦਰ ਸਿੰਘ, ਸਤਿੰਦਰ ਸਿੰਘ ਆਦਿ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |