13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਬਸਪਾ ਵਰਕਰਾਂ ਵਲੋਂ ਆਮ ਆਦਮੀ ਪਾਰਟੀ ਖ਼ਿਲਾਫ਼ ਨਾਅਰੇਬਾਜ਼ੀ

Ad Position 21
No active advertisement
ਅਜੀਤ ਡੈਸਕ 03-06-2025
ਹੁਸ਼ਿਆਰਪੁਰ, 2 ਜੂਨ (ਬਲਜਿੰਦਰਪਾਲ ਸਿੰਘ)-ਸਿਵਲ ਹਸਪਤਾਲ ਹੁਸ਼ਿਆਰਪੁਰ ਦੇ ਬਾਹਰ ਬਸਪਾ ਵਰਕਰਾਂ ਵਲੋਂ ਮਦਨ ਬੈਂਸ, ਸੁਰਜੀਤ ਮਹਿਮੀ ਅਤੇ ਹੈਪੀ ਬੱਧਣ ਦੀ ਅਗਵਾਈ 'ਚ ਆਮ ਆਦਮੀ ਪਾਰਟੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਬਸਪਾ ਆਗੂ ਦਿਨੇਸ਼ ਪੱਪੂ ਅਤੇ ਐਡਵੋਕੇਟ ਪਲਵਿੰਦਰ ਮਾਨਾ ਜ਼ਿਲ੍ਹਾ ਇੰਚਾਰਜ ਬਸਪਾ ਹੁਸ਼ਿਆਰਪੁਰ ਨੇ ਦੱਸਿਆ ਕਿ ਸਿਵਲ ਹਸਪਤਾਲ 'ਚ ਡਾਕਟਰਾਂ ਵਲੋਂ 'ਆਪ' ਦੇ ਵਿਧਾਇਕ ਅਤੇ ਮੰਤਰੀਆਂ ਦੇ ਦਬਾਅ ਹੇਠ ਆ ਕੇ ਆਮ ਲੋਕਾਂ/ਗ਼ਰੀਬਾਂ ਨਾਲ ਸ਼ਰੇਆਮ ਧੱਕਾ ਕੀਤਾ ਜਾ ਰਿਹਾ ਹੈ ਅਤੇ ਸਿਵਲ ਹਸਪਤਾਲ ਦੇ ਐਮਰਜੈਂਸੀ 'ਚ ਤਾਇਨਾਤ ਡਿਊਟੀ ਦੇ ਰਹੇ ਡਾਕਟਰ ਇਨ੍ਹਾਂ ਵਿਧਾਇਕਾਂ ਤੇ ਮੰਤਰੀਆਂ ਦੇ ਦਬਾਅ ਹੇਠ ਆ ਕੇ ਐਮ.ਐਲ.ਆਰ 'ਚ ਗਲਤ ਸੱਟਾਂ ਦੱਸ ਕੇ ਝੂਠੇ ਮੁਕੱਦਮੇ ਬਣਵਾਉਂਦੇ ਹਨ ਤੇ ਕਈ ਕੇਸ ਗਲਤ ਸੱਟਾਂ ਦੱਸ ਕੇ ਕਮਜ਼ੋਰ ਕਰਦੇ ਹਨ | ਇਸੇ ਤਰ੍ਹਾਂ ਪਿੰਡ ਮਾਨਾ ਦੇ ਗਰੀਬ ਪਰਿਵਾਰ ਦੇ ਲੜਕੇ ਜਗਦੀਪ ਕੁਮਾਰ ਦੇ ਨਾਲ ਧੱਕਾ ਹੋਇਆ ਹੈ ਅਤੇ ਉਕਤ ਪੀੜਤ ਨੌਜਵਾਨ ਜਗਦੀਪ ਕੁਮਾਰ ਪਿਛਲੇ ਡੇਢ ਮਹੀਨੇ ਤੋਂ ਡਾਕਟਰਾਂ ਦੀ ਘਟੀਆ ਕਾਰਵਾਈ ਕਾਰਨ ਤੰਗ-ਪ੍ਰੇਸ਼ਾਨ ਹੋ ਰਿਹਾ ਹੈ | ਇਸ ਮੌਕੇ ਸਿਵਲ ਸਰਜਨ ਡਾ: ਪਵਨ ਕੁਮਾਰ ਸ਼ਗੋਤਰਾ ਨੇ ਬਸਪਾ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਕਿ ਜਲਦ ਹੀ ਬੋਰਡ ਆਫ਼ ਡਾਕਟਰ ਰਾਹੀਂ ਸੱਚਾਈ ਸਾਹਮਣੇ ਲਿਆ ਕੇ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ | ਇਸ ਮੌਕੇ ਸਤਪਾਲ ਬੱਡਲਾ, ਬਲਬੀਰ ਸਿੰਘ, ਵਿਜੈ ਕੁਮਾਰ, ਬਲਵਿੰਦਰ ਸਿੰਘ, ਪ੍ਰਦੀਪ ਕੁਮਾਰ, ਹਰਭਜਨ ਸਿੰਘ, ਗੁਰਮੀਤ ਸਿੰਘ, ਜਸਬੀਰ ਸਿੰਘ, ਸੰਤੋਖ ਸਿੰਘ, ਤੇਜਪਾਲ, ਰਾਜ ਕੁਮਾਰ ਅਤੇ ਹੋਰ ਵੀ ਬਹੁਤ ਸਾਰੇ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਫੱਤੋਵਾਲ ਵਿਖੇ ਜੋੜ ਮੇਲਾ 5 ਨੂੰ ਅਗਲੀ ਖ਼ਬਰ ਬਸਪਾ ਵਰਕਰਾਂ ਵਲੋਂ ਆਮ ਆਦਮੀ ਪਾਰਟੀ ਖ਼ਿਲਾਫ਼ ਨਾਅਰੇਬਾਜ਼ੀ
Ad Position 24