ਹੁਸ਼ਿਆਰਪੁਰ, 2 ਜੂਨ (ਨਰਿੰਦਰ ਸਿੰਘ ਬੱਡਲਾ)-ਖ਼ਾਲਸਾ ਕੋ-ਐਜੂ: ਸੀਨੀਅਰ ਸੈਕੰਡਰੀ ਸਕੂਲ ਬੱਡੋਂ ਵਿਖੇ ਬੋਰਡ ਦੀਆਂ ਕਲਾਸਾਂ 5ਵੀਂ, 8ਵੀਂ, 10ਵੀਂ ਅਤੇ 12ਵੀਂ ਦੇ ਨਤੀਜਿਆਂ 'ਚ ਵਧੀਆ ਅੰਕ ਹਾਸਿਲ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕਰਵਾਏ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਉੱਘੇ ਸਮਾਜ ਸੇਵੀ ਤੇ ਖੇਡ ਪ੍ਰਮੋਟਰ ਹਰੀ ਸਿੰਘ ਜਸਵਾਲ ਭਾਮ ਨੇ ਸ਼ਿਰਕਤ ਕਰਦਿਆਂ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਹੋਰਨਾਂ ਵਿੱਦਿਅਕ ਗਤੀਵਿਧੀਆਂ 'ਚ ਮੱਲਾਂ ਮਾਰ ਕੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕਰਨਾ ਚਾਹੀਦਾ ਹੈ | ਇਸ ਮੌਕੇ ਸਕੂਲ ਕਮੇਟੀ ਦੇ ਮੀਤ ਪ੍ਰਧਾਨ ਰਾਮ ਨਰਾਇਣ ਸਿੰਘ, ਮੈਨੇ: ਤਰਸੇਮ ਸਿੰਘ, ਮਨਪ੍ਰੀਤ ਸਿੰਘ, ਸੁਖਵੀਰ ਸਿੰਘ ਬੱਡੋਂ, ਨਵੀਨ ਕੁਮਾਰ, ਮਾ: ਗੁਰਬੰਤ ਸਿੰਘ, ਸਾਹਿਲ ਮਹਿਮੀ, ਮਾ: ਪਰਮਜੀਤ ਸਿੰਘ, ਸੁਨੀਤਾ ਕੁਮਾਰੀ, ਅਮਨਦੀਪ ਕੌਰ, ਸਿਮਰਨਜੀਤ ਕੌਰ, ਲਵਪ੍ਰੀਤ ਕੌਰ, ਮਨਿੰਦਰ ਕੌਰ, ਅਨੀਤਾ, ਸਿਮਰਨਪ੍ਰੀਤ ਕੌਰ, ਸੁਬਰੀਨ ਅਖ਼ਤਰ ਆਦਿ ਹਾਜ਼ਰ ਸਨ |