13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਖ਼ਾਲਸਾ ਕੋ-ਐਜੂਕੇਸ਼ਨ ਸਕੂਲ ਬੱਡੋਂ 'ਚ ਹੋਣਹਾਰ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

Ad Position 21
No active advertisement
ਅਜੀਤ ਡੈਸਕ 03-06-2025
ਹੁਸ਼ਿਆਰਪੁਰ, 2 ਜੂਨ (ਨਰਿੰਦਰ ਸਿੰਘ ਬੱਡਲਾ)-ਖ਼ਾਲਸਾ ਕੋ-ਐਜੂ: ਸੀਨੀਅਰ ਸੈਕੰਡਰੀ ਸਕੂਲ ਬੱਡੋਂ ਵਿਖੇ ਬੋਰਡ ਦੀਆਂ ਕਲਾਸਾਂ 5ਵੀਂ, 8ਵੀਂ, 10ਵੀਂ ਅਤੇ 12ਵੀਂ ਦੇ ਨਤੀਜਿਆਂ 'ਚ ਵਧੀਆ ਅੰਕ ਹਾਸਿਲ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕਰਵਾਏ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਉੱਘੇ ਸਮਾਜ ਸੇਵੀ ਤੇ ਖੇਡ ਪ੍ਰਮੋਟਰ ਹਰੀ ਸਿੰਘ ਜਸਵਾਲ ਭਾਮ ਨੇ ਸ਼ਿਰਕਤ ਕਰਦਿਆਂ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਹੋਰਨਾਂ ਵਿੱਦਿਅਕ ਗਤੀਵਿਧੀਆਂ 'ਚ ਮੱਲਾਂ ਮਾਰ ਕੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕਰਨਾ ਚਾਹੀਦਾ ਹੈ | ਇਸ ਮੌਕੇ ਸਕੂਲ ਕਮੇਟੀ ਦੇ ਮੀਤ ਪ੍ਰਧਾਨ ਰਾਮ ਨਰਾਇਣ ਸਿੰਘ, ਮੈਨੇ: ਤਰਸੇਮ ਸਿੰਘ, ਮਨਪ੍ਰੀਤ ਸਿੰਘ, ਸੁਖਵੀਰ ਸਿੰਘ ਬੱਡੋਂ, ਨਵੀਨ ਕੁਮਾਰ, ਮਾ: ਗੁਰਬੰਤ ਸਿੰਘ, ਸਾਹਿਲ ਮਹਿਮੀ, ਮਾ: ਪਰਮਜੀਤ ਸਿੰਘ, ਸੁਨੀਤਾ ਕੁਮਾਰੀ, ਅਮਨਦੀਪ ਕੌਰ, ਸਿਮਰਨਜੀਤ ਕੌਰ, ਲਵਪ੍ਰੀਤ ਕੌਰ, ਮਨਿੰਦਰ ਕੌਰ, ਅਨੀਤਾ, ਸਿਮਰਨਪ੍ਰੀਤ ਕੌਰ, ਸੁਬਰੀਨ ਅਖ਼ਤਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗਰਮੀ ਦੀਆਂ ਛੁੱਟੀਆਂ ਕਾਰਨ 20 ਤੋਂ 22 ਜੂਨ ਤੱਕ ਦੁਕਾਨਾਂ ਬੰਦ ਰਹਿਣਗੀਆਂ-ਸੂਜੋਕਾਲੀਆ ਅਗਲੀ ਖ਼ਬਰ ਖ਼ਾਲਸਾ ਕੋ-ਐਜੂਕੇਸ਼ਨ ਸਕੂਲ ਬੱਡੋਂ 'ਚ ਹੋਣਹਾਰ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ
Ad Position 24