ਟਾਂਡਾ ਉੜਮੁੜ, 3 ਜੂਨ (ਭਗਵਾਨ ਸਿੰਘ ਸੈਣੀ)- ਸਪੈਸ਼ਲ ਬਰਾਂਚ ਹੁਸ਼ਿਆਰਪੁਰ ਦੀ ਟੀਮ ਵਲੋਂ ਇਕ ਭਗੌੜਾ ਵਿਅਕਤੀ ਕਾਬੂ ਕਰਕੇ ਥਾਣਾ ਟਾਂਡਾ ਦੀ ਪੁਲਿਸ ਦੇ ਹਵਾਲੇ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਏ. ਐਸ. ਆਈ. ਜਸਪਾਲ ਸਿੰਘ, ਸੁਰਿੰਦਰ ਸਿੰਘ ਅਤੇ ਅਮਰਜੀਤ ਦੀ ਟੀਮ ਨੇ ਬਲਵੀਰ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਵਾਰਡ ਨੰਬਰ 14 ਜਿਸ ਦੇ ਖ਼ਿਲਾਫ਼ ਥਾਣਾ ਟਾਂਡਾ ਵਿਚ ਮਾਮਲਾ ਦਰਜ ਸੀ ਅਤੇ ਮਾਨਯੋਗ ਦਸੂਹਾ ਦੀ ਅਦਾਲਤ ਵਲੋਂ ਮਿਤੀ 21.5.2025 ਭਗੌੜਾ ਕਰਾਰ ਦਿੱਤਾ ਗਿਆ ਸੀ ਨੂੰ ਕਾਬੂ ਕਰਕੇ ਥਾਣਾ ਟਾਂਡਾ ਦੀ ਪੁਲਿਸ ਦੇ ਹਵਾਲੇ ਕੀਤਾ ਗਿਆ | ਟਾਂਡਾ ਪੁਲਿਸ ਵਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ |