ਮੁਕੇਰੀਆਂ, 3 ਜੂਨ (ਰਾਮਗੜ੍ਹੀਆ)-ਐੱਸ. ਐਚ. ਓ. ਜੋਗਿੰਦਰ ਸਿੰਘ ਥਾਣਾ ਮੁਖੀ ਮੁਕੇਰੀਆਂ ਦੀ ਅਗਵਾਈ ਹੇਠ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਪੁਲਿਸ ਨੇ ਇਕ ਵਿਅਕਤੀ ਨੂੰ 110 ਖੁੱਲ੍ਹੀਆਂ ਨਸ਼ੇ ਦੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐਚ.ਓ. ਜੋਗਿੰਦਰ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਸੁਖਦੇਵ ਸਿੰਘ ਨੇ ਸਮੇਤ ਪੁਲਿਸ ਪਾਰਟੀ ਬਲਜਿੰਦਰ ਉਰਫ਼ ਮਾਮੂ ਪੁੱਤਰ ਸਤਪਾਲ ਵਾਸੀ ਚੱਕ ਅੱਲਾ ਬਖ਼ਸ਼ ਥਾਣਾ ਮੁਕੇਰੀਆਂ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 110 ਨਸ਼ੇ ਦੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ ਜਿਸ ਪਾਸੋਂ ਹੋਰ ਵੀ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ | ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਖ਼ਿਲਾਫ਼ ਪਹਿਲਾਂ ਵੀ ਨਸ਼ੇ ਨਾਲ ਸਬੰਧਿਤ ਮਾਮਲੇ ਦਰਜ ਹਨ |