20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਭਗੌੜਾ ਵਿਅਕਤੀ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 04-06-2025
ਟਾਂਡਾ ਉੜਮੁੜ, 3 ਜੂਨ (ਭਗਵਾਨ ਸਿੰਘ ਸੈਣੀ)- ਸਪੈਸ਼ਲ ਬਰਾਂਚ ਹੁਸ਼ਿਆਰਪੁਰ ਦੀ ਟੀਮ ਵਲੋਂ ਇਕ ਭਗੌੜਾ ਵਿਅਕਤੀ ਕਾਬੂ ਕਰਕੇ ਥਾਣਾ ਟਾਂਡਾ ਦੀ ਪੁਲਿਸ ਦੇ ਹਵਾਲੇ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਏ. ਐਸ. ਆਈ. ਜਸਪਾਲ ਸਿੰਘ, ਸੁਰਿੰਦਰ ਸਿੰਘ ਅਤੇ ਅਮਰਜੀਤ ਦੀ ਟੀਮ ਨੇ ਬਲਵੀਰ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਵਾਰਡ ਨੰਬਰ 14 ਜਿਸ ਦੇ ਖ਼ਿਲਾਫ਼ ਥਾਣਾ ਟਾਂਡਾ ਵਿਚ ਮਾਮਲਾ ਦਰਜ ਸੀ ਅਤੇ ਮਾਨਯੋਗ ਦਸੂਹਾ ਦੀ ਅਦਾਲਤ ਵਲੋਂ ਮਿਤੀ 21.5.2025 ਭਗੌੜਾ ਕਰਾਰ ਦਿੱਤਾ ਗਿਆ ਸੀ ਨੂੰ ਕਾਬੂ ਕਰਕੇ ਥਾਣਾ ਟਾਂਡਾ ਦੀ ਪੁਲਿਸ ਦੇ ਹਵਾਲੇ ਕੀਤਾ ਗਿਆ | ਟਾਂਡਾ ਪੁਲਿਸ ਵਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਨਸ਼ੇ ਦੀਆਂ ਗੋਲੀਆਂ ਸਮੇਤ 2 ਕਾਬੂ ਅਗਲੀ ਖ਼ਬਰ ਮੁਕੇਰੀਆਂ ਪੁਲਿਸ ਵਲੋਂ ਨਸ਼ਾ ਤਸਕਰ ਕਾਬੂ
Ad Position 24