ਮਾਹਿਲਪੁਰ, 3 ਜੂਨ (ਰਜਿੰਦਰ ਸਿੰਘ)-ਥਾਣਾ ਮਾਹਿਲਪੁਰ ਦੀ ਪੁਲਿਸ ਵਲੋਂ ਖੁੱਲ੍ਹੀਆਂ ਨਸ਼ੇ ਦੀਆਂ ਗੋਲੀਆਂ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਥਾਣਾ ਮੁਖੀ ਪਰਵਿੰਦਰਜੀਤ ਪਾਲ ਸਿੰਘ ਨੇ ਦੱਸਿਆ ਕਿ ਥਾਣੇਦਾਰ ਪਰਮਜੀਤ ਸਿੰਘ ਸਮੇਤ ਪੁਲਿਸ ਪਾਰਟੀ ਨੇ ਭੁਪਿੰਦਰ ਕੁਮਾਰ ਉਰਫ਼ ਸੋਨਾ ਪੁੱਤਰ ਕਮਲ ਦੇਵ ਵਾਸੀ ਮੁੱਗੋਵਾਲ ਦੀ ਸ਼ੱਕ ਦੇ ਆਧਾਰ 'ਤੇ ਤਲਾਸ਼ੀ ਲੈਣ 'ਤੇ ਉਸ ਕੋਲੋਂ 42 ਖੁੱਲ੍ਹੀਆਂ ਨਸ਼ੇ ਦੀਆਂ ਗੋਲੀਆਂ ਬਰਾਮਦ ਕੀਤੀਆਂ | ਇਸੇ ਤਰ੍ਹਾਂ ਥਾਣੇਦਾਰ ਪਰਮਜੀਤ ਸਿੰਘ ਨੇ ਸੰਜੀਵ ਕੁਮਾਰ ਉਰਫ਼ ਸ਼ੋਕੀ ਪੁੱਤਰ ਤਿਲਕ ਰਾਜ ਵਾਸੀ ਮੁਗੋਵਾਲ ਤੋਂ 37 ਖੁੱਲ੍ਹੀਆਂ ਨਸ਼ੇ ਦੀਆਂ ਗੋਲੀਆਂ ਬਰਾਮਦ ਕੀਤੀਆਂ |