20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਬਾਲ ਵਿਆਹ ਸੰਬੰਧੀ ਲੋਕਾਂ ਨੂੰ ਕੀਤਾ ਜਾਗਰੂਕ

Ad Position 21
No active advertisement
ਅਜੀਤ ਡੈਸਕ 04-06-2025
ਨਸਰਾਲਾ, 3 ਜੂਨ (ਸਤਵੰਤ ਸਿੰਘ ਥਿਆੜਾ)-ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਕਮ ਬਾਲ ਵਿਆਹ ਰੋਕੂ ਅਫ਼ਸਰ ਰਵਿੰਦਰ ਕੌਰ ਦੀ ਅਗਵਾਈ ਵਿਚ ਸਰਕਲ ਨਸਰਾਲਾ ਵਿਖੇ ਸੁਰਪਵਾਇਜਰ ਮੈਡਮ ਬਰਜਿੰਦਰਪਾਲ ਕੌਰ ਵਲੋਂ ਪਿੰਡ ਨਸਰਾਲਾ ਵਿਚ ਬਾਲ ਵਿਆਹ ਰੋਕੂ ਮੁਹਿੰਮ ਦੇ ਤਹਿਤ ਆਮ ਲੋਕਾਂ ਨੂੰ ਜਾਗਰੂਕ ਕੀਤਾ | ਇਸ ਮੌਕੇ ਉਨ੍ਹਾਂ ਲੋਕਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ18 ਸਾਲ ਤੋਂ ਘੱਟ ਉਮਰ ਦੀ ਲੜਕੀ ਅਤੇ 21 ਸਾਲ ਤੋਂ ਘੱਟ ਉਮਰ ਦੇ ਲੜਕੇ ਦਾ ਵਿਆਹ ਨਹੀਂ ਕਰਨਾ ਚਾਹੀਦਾ ਜੋ ਕਿ ਕਾਨੂੰਨੀ ਅਪਰਾਧ ਹੈ | ਉਨ੍ਹਾਂ ਕਿਹਾ ਕਿ ਜੇਕਰ ਇਸ ਉਮਰ ਤੋਂ ਘੱਟ ਉਮਰ ਦੇ ਬੱਚਿਆਂ ਦਾ ਵਿਆਹ ਕੀਤਾ ਜਾਂਦਾ ਹੈ ਤਾਂ ਉਸ 'ਚ ਉਨ੍ਹਾਂ ਦੇ ਮਾਂ-ਬਾਪ ਨੂੰ ਦੋਸ਼ੀ ਪਾਇਆ ਜਾਂਦਾ ਹੈ | ਇਸ ਮੌਕੇ ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਮਾਂ-ਬਾਪ ਤੋਂ ਇਲਾਵਾ ਜਿਨ੍ਹਾਂ ਵਿਆਹ 'ਚ ਸ਼ਾਮਿਲ ਰਿਸ਼ਤੇਦਾਰ, ਹਲਵਾਈ, ਟੈਂਟ ਵਾਲੇ, ਪੰਡਤ, ਗਿਆਨੀ, ਮੋਲਵੀ, ਫ਼ੋਟੋਗਰਾਫ਼ਰ ਆਦਿ ਸਾਰੇ ਕਾਨੂੰਨ ਦੇ ਸ਼ਿਕੰਜੇ ਵਿਚ ਆ ਜਾਂਦੇ ਹਨ | ਉਨ੍ਹਾਂ ਇਹ ਵੀ ਕਿਹਾ ਕਿ ਇਹ ਗੈਰ-ਜਮਾਨਤੀ ਜੁਰਮ ਹੈ ਤੇ ਇਸ ਵਿਚ ਦੋਸ਼ੀ ਨੂੰ ਜ਼ਮਾਨਤ ਵੀ ਨਹੀਂ ਮਿਲਦੀ | ਇਸ ਮੌਕੇ ਆਸ਼ਾ ਵਰਕਰ ਰੂਬੀ ਬਾਲਾ, ਸੀਮਾ ਰਾਣੀ ਖ਼ਾਨਪੁਰ ਥਿਆੜਾ ਤੇ ਸਰਕਲ ਨਸਰਾਲਾ ਦੀਆਂ ਸਮੂਹ ਆਂਗਣਵਾੜੀ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਆਹਲੂਵਾਲੀਆ ਵਲੋਂ ਮੋਰਿੰਡਾ ਵਿਖੇ ਸੀਵਰੇਜ ਦੇ ਵਿਕਾਸ ਕਾਰਜਾਂ ਦਾ ਉਦਘਾਟਨ <br/> ਅਗਲੀ ਖ਼ਬਰ ਰਹੀਮਪੁਰ ਸਬਜ਼ੀ ਮੰਡੀ 'ਚ ਫੈਲੀ ਗੰਦਗੀ ਨੇ ਸਰਕਾਰ ਤੇ ਪ੍ਰਸ਼ਾਸਨ ਦੇ ਪ੍ਰਬੰਧਾਂ ਦੀ ਖੋਲ੍ਹੀ ਪੋਲੀ
Ad Position 24