ਗੜ੍ਹਦੀਵਾਲਾ, 3 ਜੂਨ (ਚੱਗਰ)-ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਦੇ ਸਮੂਹ ਸੇਵਾਦਾਰਾਂ ਅਤੇ ਸੰਤ ਬਾਬਾ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵਲੋਂ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਜੂਨ 1984 ਦੇ ਮਹਾਨ ਸ਼ਹੀਦ ਸਿੰਘਾਂ ਅਤੇ ਸੰਤ ਬਾਬਾ ਜਰਨੈਲ ਸਿੰਘ ਖ਼ਾਲਸਾ ਭਿੰਡਰਾਂ ਵਾਲਿਆਂ ਦੀ ਯਾਦ ਨੂੰ ਸਮਰਪਿਤ ਸਜਾਏ ਜਾ ਰਹੇ ਮਹਾਨ ਕੀਰਤਨ ਤੇ ਢਾਡੀ ਦਰਬਾਰਾਂ ਦੌਰਾਨ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀ ਭਰ ਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਗੁਰੂ ਪੰਥ ਦੇ ਮਹਾਨ ਵਿਦਵਾਨ ਭਾਈ ਜਗਤਾਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ, ਭਾਈ ਮੋਹਨ ਸਿੰਘ ਬਾਹਲੇ, ਭਾਈ ਸੁਖਵਿੰਦਰ ਸਿੰਘ ਸੋਹਲਪੁਰ, ਭਾਈ ਅਵਤਾਰ ਸਿੰਘ ਹੁਸ਼ਿਆਰਪੁਰ, ਭਾਈ ਅਮੋਲਕ ਸਿੰਘ ਪ੍ਰੀਤਮਪੁਰਾ ਨੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ ਜਦ ਕਿ ਭਾਈ ਸੁਖਬੀਰ ਸਿੰਘ ਚੌਹਾਨ ਦੇ ਢਾਡੀ ਜਥੇ ਅਤੇ ਭਾਈ ਕੇਵਲ ਸਿੰਘ ਮਹਿਤਾ ਦੇ ਕਵੀਸ਼ਰ ਜਥੇ ਨੇ ਢਾਡੀ ਤੇ ਕਵੀਸ਼ਰ ਵਾਰਾਂ ਰਾਹੀਂ ਸੰਗਤਾਂ ਨੂੰ ਸ਼ਹੀਦੀ ਸਾਕੇ ਦਾ ਇਤਿਹਾਸ ਸਰਵਣ ਕਰਾਇਆ | ਉਨ੍ਹਾਂ ਕਿਹਾ ਕਿ ਜੂਨ 1984 ਦੇ ਮਹਾਨ ਸ਼ਹੀਦ ਸਿੰਘਾਂ ਦੀ ਸ਼ਹਾਦਤ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ | ਇਸ ਮੌਕੇ ਭਾਈ ਜਸਵਿੰਦਰ ਸਿੰਘ ਧੁੱਗਾ ਨੇ ਸਟੇਜ ਸਕੱਤਰ ਦੀ ਸੇਵਾ ਨਿਭਾਈ | ਇਸ ਮੌਕੇ ਡਾਕਟਰ ਹਰਮਿੰਦਰ ਸਿੰਘ ਸਹਿਜ, ਜਸਵਿੰਦਰ ਸਿੰਘ ਸੈਫ਼, ਆਤਮਾ ਸਿੰਘ ਧੂਤ, ਪ੍ਰਭਦੀਪ ਸਿੰਘ, ਮਾਸਟਰ ਪਿਆਰਾ ਸਿੰਘ, ਹੈੱਡਮਾਸਟਰ ਗੁਰਦੇਵ ਸਿੰਘ, ਡਾਕਟਰ ਹਰਜੀਤ ਸਿੰਘ, ਡਾਕਟਰ ਕਰਨਵੀਰ ਸਿੰਘ, ਸੱਤਦੇਵ ਸਿੰਘ ਚੋਹਕਾ, ਗੁਰਪ੍ਰੀਤ ਸਿੰਘ, ਜਸਬੀਰ ਸਿੰਘ, ਦਲਜੀਤ ਸਿੰਘ, ਜਸਪ੍ਰੀਤ ਸਿੰਘ, ਸੰਦੀਪ ਸਿੰਘ, ਪ੍ਰੀਤਮ ਸਿੰਘ, ਹਰਵਿੰਦਰ ਸਿੰਘ, ਕਸ਼ਮੀਰ ਸਿੰਘ, ਗੁਰਦਿਆਲ ਸਿੰਘ, ਗੁਰਵਿੰਦਰ ਸਿੰਘ, ਅਵਤਾਰ ਸਿੰਘ, ਪ੍ਰੀਤਮ ਸਿੰਘ, ਕੁਲਵੰਤ ਸਿੰਘ, ਗੁਰਦੀਪ ਸਿੰਘ, ਸੁਖਬੀਰ ਸਿੰਘ, ਹਜ਼ਾਰਾਂ ਸਿੰਘ, ਮਨਜੀਤ ਸਿੰਘ, ਹਰਜਿੰਦਰ ਸਿੰਘ, ਸਤਿੰਦਰ ਸਿੰਘ ਆਦਿ ਸੰਗਤਾਂ ਵੱਡੀ ਗਿਣਤੀ ਵਿੱਚ ਹਾਜ਼ਰ ਸਨ |