20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਸਫ਼ਾਈ ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ 8ਵੇਂ ਦਿਨ ਵੀ ਕੀਤਾ ਇਕੱਠ

Ad Position 21
No active advertisement
ਅਜੀਤ ਡੈਸਕ 04-06-2025
ਹੁਸ਼ਿਆਰਪੁਰ, 3 ਜੂਨ (ਹਰਪ੍ਰੀਤ ਕੌਰ)-ਸਫ਼ਾਈ ਕਰਮਚਾਰੀ ਯੂਨੀਅਨ ਵਲੋਂ ਨਗਰ ਨਿਗਮ 'ਚ 8ਵੇਂ ਦਿਨ ਵੀ ਇਕੱਠ ਕੀਤਾ ਗਿਆ ਜਿਸ ਦੀ ਪ੍ਰਧਾਨਗੀ ਸੀਨੀਅਰ ਵਾਈਸ ਪ੍ਰਧਾਨ ਵਿਕਰਮਜੀਤ ਬੰਟੀ ਨੇ ਕੀਤੀ | ਇਨ੍ਹਾਂ ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਮਟਕਾ ਤੋੜ ਪ੍ਰਦਰਸ਼ਨ ਕਰਕੇ ਆਪਣਾ ਰੋਸ ਜਾਹਿਰ ਕੀਤਾ | ਕਰਮਚਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਸਫ਼ਾਈ ਦਾ ਕੰਮ ਕਰਦੇ ਹੋਏ 10 ਤੋਂ 15 ਸਾਲ ਹੋ ਗਏ ਹਨ ਪਰ ਅਜੇ ਤੱਕ ਸਰਕਾਰ ਵਲੋਂ ਉਨ੍ਹਾਂ ਨੂੰ ਰੈਗੂਲਰ ਕਰਨ ਦਾ ਕੋਈ ਉਪਰਾਲਾ ਨਹੀਂ ਕੀਤਾ ਗਿਆ ਅਤੇ ਜੋ ਸਫ਼ਾਈ ਸੇਵਕਾਂ ਨੂੰ ਡੀ. ਸੀ ਰੇਟ 'ਤੇ ਭਰਤੀ ਕਰਨ ਦੀ ਪਾਲਸੀ ਸੀ, ਉਹ ਚੰਨੀ ਸਰਕਾਰ ਦੀ ਸੀ ਤੇ ਹੁਣ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਵੀ ਸਫ਼ਾਈ ਸੇਵਕਾਂ ਦੇ ਹਿੱਤਾਂ ਲਈ ਕੁੱਝ ਵੀ ਨਹੀਂ ਕੀਤਾ ਗਿਆ | ਜੇਕਰ ਸਰਕਾਰ ਇਸੇ ਤਰ੍ਹਾਂ ਹੀ ਸਫ਼ਾਈ ਸੇਵਕਾਂ ਦੀਆਂ ਮੰਗਾਂ ਨੂੰ ਅਣਦੇਖਿਆ ਕਰਦੀ ਰਹੀ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਯੂਨੀਅਨ ਦੇ ਪ੍ਰਧਾਨ ਕਰਨਜੋਤ ਆਦੀਆ, ਚੇਅਰਮੈਨ ਬਲਰਾਮ ਭੱਟੀ, ਜੈ ਗੋਪਾਲ, ਜੋਗਿੰਦਰਪਾਲ ਆਦੀਆ, ਹੀਰਾ ਲਾਲ, ਦੇਵ ਕੁਮਾਰ, ਪ੍ਰਦੀਪ ਕੁਮਾਰ, ਪ੍ਰਦੀਪ ਆਦੀਆ, ਲੇਖਰਾਜ, ਅਮਰਜੀਤ ਗਿੱਲ, ਅਰੁਣ ਸ਼ਰਮਾ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਦੀ ਮਿਲੀ ਲਾਸ਼ ਵਾਲੇ ਮਾਮਲੇ 'ਚ ਮਾਂ-ਧੀ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਜੂਨ 84 ਦੇ ਮਹਾਨ ਸ਼ਹੀਦ ਸਿੰਘਾਂ ਦੀ ਸ਼ਹਾਦਤ ਨੂੰ ਭੁਲਾਇਆ ਨਹੀਂ ਜਾ ਸਕਦਾ-ਬੁਲਾਰੇ
Ad Position 24