20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਸਮਾਗਮ 8 ਨੂੰ -ਜਗਜੀਤ ਸਿੰਘ ਛੰਨੀ ਨੰਦ ਸਿੰਘ

Ad Position 21
No active advertisement
ਅਜੀਤ ਡੈਸਕ 04-06-2025
ਐਮਾਂ ਮਾਂਗਟ, 3 ਜੂਨ (ਗੁਰਾਇਆ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਹਰਜਿੰਦਰ ਸਿੰਘ ਮੰਝਪੁਰ ਵਾਲਿਆਂ ਦੀ ਦੇਖ-ਰੇਖ ਹੇਠ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਨਰਾਇਣ ਕੁਟੀਆ ਅਤੇ ਨਗਰ ਨਰਾਇਣਗੜ੍ਹ ਵਿਖੇ ਮਹਾਨ ਸਾਲਾਨਾ ਸਮਾਗਮ 8 ਜੂਨ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਜਗਜੀਤ ਸਿੰਘ ਛੰਨੀ ਨੰਦ ਸਿੰਘ ਨੇ ਦੱਸਿਆ ਕਿ ਇਹ ਸਮਾਗਮ 2 ਜੂਨ ਦਿਨ ਸੋਮਵਾਰ ਤੋਂ ਅਖੰਡ ਪਾਠ ਦੀ ਪਹਿਲੀ ਲੜੀ ਦੀ ਆਰੰਭਤਾ ਕਰ ਦਿੱਤੀ ਗਈ ਹੈ ਜਿਨ੍ਹਾਂ ਦੇ ਭੋਗ ਲੜੀਵਾਰ ਅੰਮਿ੍ਤ ਵੇਲੇ ਪਾਏ ਜਾਣਗੇ | ਇਸ ਲੜੀਵਾਰ ਅਖੰਡ ਪਾਠ ਦੇ ਸੰਪੂਰਨਤਾਈ ਭੋਗ 8 ਜੂਨ ਨੂੰ ਸਵੇਰੇ ਅੰਮਿ੍ਤ ਵੇਲੇ ਪੈਣਗੇ ਉਪਰੰਤ ਖੁੱਲੇ੍ਹ ਪੰਡਾਲਾਂ ਵਿਚ 8 ਵਜੇ ਤੋ ਲੈ ਕੇ 11 ਵਜੇ ਤੱਕ ਮਹਾਨ ਕੀਰਤਨ ਦੀਵਾਨ ਸਜਣਗੇ ਜਿਸ ਵਿਚ ਸੰਤ ਹਰਜਿੰਦਰ ਸਿੰਘ ਮੰਝਪੁਰ ਵਾਲਿਆਂ ਤੋਂ ਇਲਾਵਾ ਹੋਰ ਮਹਾਂਪੁਰਸ਼ ਵੀ ਆਪਣੇ ਸਮੇਂ ਅਨੁਸਾਰ ਹਾਜ਼ਰੀ ਲਗਵਾਉਣਗੇ | ਉਨ੍ਹਾਂ ਇਹ ਵੀ ਦੱਸਿਆ ਕਿ ਰੋਜ਼ਾਨਾ 7 ਤੋਂ 9 ਵਜੇ ਤੱਕ ਸ਼ਾਮ ਦੇ ਦੀਵਾਨ ਵੀ ਸਜਿਆ ਕਰਨਗੇ | ਇਹ ਅਸਥਾਨ ਉੱਚੀ ਬੱਸੀ ਤੋਂ ਲਹਿੰਦੇ ਪਾਸੇ ਵੱਲ 4 ਕਿੱਲੋਮੀਟਰ ਦੀ ਦੂਰੀ 'ਤੇ ਸਥਿਤ ਹੈ | ਇਲਾਕਾ ਨਿਵਾਸੀ ਸੰਗਤਾਂ ਨੂੰ ਬੇਨਤੀ ਹੈ ਇਨ੍ਹਾਂ ਸਮਾਗਮਾਂ ਵਿਚ ਹਾਜ਼ਰੀ ਭਰ ਕੇ ਆਪਣਾ ਜੀਵਨ ਸਫਲਾ ਕਰੋ |
Ad Position 22
No active advertisement
ਪਿਛਲੀ ਖ਼ਬਰ ਬਸੀ ਜਲਾਲ ਦੀ ਛਿੰਝ ਪਹਿਲਵਾਨ ਆਸ਼ੂ ਹੁਸ਼ਿਆਰਪੁਰ ਦੇ ਨਾਂਅ ਰਹੀ ਅਗਲੀ ਖ਼ਬਰ ਰੈੱਡ ਕਰਾਸ ਦੇ ਸੂਬਾ ਪੱਧਰੀ ਮੁਕਾਬਲਿਆਂ 'ਚ ਰੇਲਵੇ ਮੰਡੀ ਸਕੂਲ ਨੇ ਜਿੱਤੀ 12ਵੀਂ ਵਾਰ ਓਵਰ ਆਲ ਟਰਾਫ਼ੀ
Ad Position 24