20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਪੰਡੋਰੀ ਖਜੂਰ ਸਕੂਲ 'ਚ ਸੈਮੀਨਾਰ ਦੇ ਦੂਸਰੇ ਦਿਨ ਅਧਿਆਪਕਾਂ ਨੂੰ ਵੱਖ-ਵੱਖ ਵਿਸ਼ਿਆਂ ਸੰਬੰਧੀ ਦਿੱਤੀ ਜਾਣਕਾਰੀ

Ad Position 21
No active advertisement
ਅਜੀਤ ਡੈਸਕ 04-06-2025
ਹੁਸ਼ਿਆਰਪੁਰ, 3 ਜੂਨ (ਬਲਜਿੰਦਰਪਾਲ ਸਿੰਘ)-ਚੀਫ਼ ਖ਼ਾਲਸਾ ਦੀਵਾਨ ਸੰਸਥਾ ਦੀ ਸਰਪ੍ਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਪੰਡੋਰੀ ਖਜੂਰ ਵਿਖੇ ਤਿੰਨ ਰੋਜ਼ਾ ਸੈਮੀਨਾਰ ਦੇ ਦੂਸਰੇ ਦਿਨ ਸੈਮੀਨਾਰ ਦਾ ਆਗਾਜ਼ ਜੇ.ਜੇ. ਹਸਪਤਾਲ ਹੁਸ਼ਿਆਰਪੁਰ ਦੇ ਡਾਕਟਰ ਨੀਤੂ ਸਰੀਨ ਨੇ ਕੀਤਾ | ਉਨ੍ਹਾਂ ਕੈਂਸਰ ਬਾਰੇ ਜਾਣਕਾਰੀ ਦਿੰਦਿਆਂ ਇਸ ਬਿਮਾਰੀ ਦੇ ਕਾਰਨਾਂ, ਲੱਛਣਾਂ ਅਤੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਅਤੇ ਨਾਲ ਹੀ ਇਸ ਬਿਮਾਰੀ ਤੋਂ ਬਚਾਅ ਦੇ ਤਰੀਕੇ ਅਤੇ ਇਲਾਜ ਬਾਰੇ ਦੱਸਿਆ | ਦੂਸਰੇ ਸੈਸ਼ਨ 'ਚ ਜੀ.ਐਨ.ਏ. ਯੂਨੀਵਰਸਿਟੀ ਦੇ ਏ.ਐਸ.ਐਲ. ਵਿਭਾਗ ਦੇ ਮੁਖੀ ਪ੍ਰੋਫੈਸਰ ਡਾਕਟਰ ਦਿਨੇਸ਼ ਕੁਮਾਰ ਸ਼ਰਮਾ ਨੇ ਸੈਮੀਨਾਰ ਦੌਰਾਨ ਅਧਿਆਪਕਾਂ ਨੂੰ ਆਪਣੀ ਮਾਤ ਭਾਸ਼ਾ ਦੇ ਨਾਲ ਸਮੇਂ ਦੀ ਮੰਗ ਨੂੰ ਮੁੱਖ ਰੱਖਦਿਆਂ ਅੰਗਰੇਜ਼ੀ ਭਾਸ਼ਾ ਵਿਚ ਪਰਪੱਕ ਹੋਣ ਲਈ ਕਿਹਾ | ਉਨ੍ਹਾਂ ਅਧਿਆਪਕਾਂ ਨੂੰ ਅੰਗਰੇਜ਼ੀ ਦੇ ਸਹੀ ਉਚਾਰਨ ਅਤੇ ਆਪਸੀ ਗੱਲਬਾਤ ਦੌਰਾਨ ਸਹੀ ਵਾਕਾਂ ਨੂੰ ਬੋਲਣ 'ਤੇ ਜ਼ੋਰ ਦਿੱਤਾ | ਸੈਮੀਨਾਰ ਦੌਰਾਨ ਸਕੂਲ ਦੇ ਪਿ੍ੰ: ਕਿਰਨਪ੍ਰੀਤ ਕੌਰ ਧਾਮੀ ਨੇ ਆਪਣੀ ਨਿੱਜੀ ਜ਼ਿੰਦਗੀ ਦੇ ਕੁੱਝ ਤਜਰਬੇ ਅਧਿਆਪਕਾਂ ਨਾਲ ਸਾਂਝੇ ਕੀਤੇ ਅਤੇ ਅਧਿਆਪਕਾਂ ਨੂੰ ਆਪਣੀ ਚੰਗੀ ਅਤੇ ਨਿਰੋਈ ਸਿਹਤ ਬਣਾਈ ਰੱਖਣ ਲਈ ਅਪੀਲ ਕੀਤੀ |
Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਸਾਈਕਲ ਦਿਵਸ ਮੌਕੇ ਬਲਰਾਜ ਚੌਹਾਨ ਦੀ ਅਗਵਾਈ 'ਚ ਕੱਢੀ ਸਾਈਕਲ ਰੈਲੀ ਅਗਲੀ ਖ਼ਬਰ ਡੀ ਏ.ਵੀ ਕਾਲਜ 'ਚ ਸਿਵਲ ਡਿਫੈਂਸ ਤਹਿਤ ਮੌਕ ਡਰਿੱਲ ਕਰਵਾਈ
Ad Position 24