ਹੁਸ਼ਿਆਰਪੁਰ, 3 ਜੂਨ (ਬਲਜਿੰਦਰਪਾਲ ਸਿੰਘ)-ਸਿਹਤ ਵਿਭਾਗ ਦੀ ਪ੍ਰਮੁੱਖ ਜਥੇਬੰਦੀ ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਆਪਣੀ ਇਕੋ ਇਕ ਮੰਗ ਰੈਗੂਲਰ ਅਤੇ ਵੀਹ ਫ਼ੀਸਦੀ ਵਾਧੇ ਦੀ ਮੰਗ ਨੂੰ ਲੇ ਕੇ 8 ਜੂਨ ਨੂੰ ਫਿਰ ਤੋਂ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਹੈ | ਜ਼ਿਕਰਯੋਗ ਹੈ ਕਿ ਜਥੇਬੰਦੀ ਵਲੋਂ ਮਈ ਮਹੀਨੇ 'ਚ ਵੀ ਸ਼ਾਂਤਮਈ ਰੋਸ ਮਾਰਚ 'ਆਪ' ਦੇ ਸੰਸਦ ਮੈਂਬਰ ਅਤੇ ਲੁਧਿਆਣਾ ਪੱਛਮੀ ਤੋਂ ਉਮੀਦਵਾਰ ਸੰਜੀਵ ਅਰੋੜਾ ਦੇ ਮੁੱਖ ਦਫ਼ਤਰ ਤੱਕ ਕੀਤਾ ਗਿਆ ਸੀ, ਜਿਸ ਉਪਰੰਤ ਸੰਜੀਵ ਅਰੋੜਾ ਨੇ ਮੰਗ ਪੱਤਰ ਸਬੰਧਿਤ ਅਧਿਕਾਰੀਆਂ ਨੂੰ ਭੇਜਣ ਉਪਰੰਤ ਮੰਗਾਂ 'ਤੇ ਕਾਰਵਾਈ ਦਾ ਭਰੋਸਾ ਦਿੱਤਾ ਸੀ, ਪ੍ਰੰਤੂ ਅੱਜ 15 ਦਿਨ ਬੀਤਣ ਉਪਰੰਤ ਵੀ ਕੋਈ ਕਾਰਵਾਈ ਨਹੀਂ ਹੋਈ, ਜਿਸ ਨੂੰ ਲੈ ਕੇ ਕਰਮਚਾਰੀਆਂ 'ਚ ਰੋਸ ਦੀ ਲਹਿਰ ਪਾਈ ਜਾ ਰਹੀ ਹੈ | ਇਹ ਜਾਣਕਾਰੀ ਸੂਬਾ ਪ੍ਰਧਾਨ ਜਸਮੇਲ ਸਿੰਘ ਦਿਓਲ ਨੇ ਦਿੱਤੀ |