20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਆਂਗਣਵਾੜੀ ਸੈਂਟਰ 'ਚ ਬਾਲ ਵਿਆਹ ਖ਼ਿਲਾਫ਼ ਜਾਗਰੂਕਤਾ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 04-06-2025
ਹੁਸ਼ਿਆਰਪੁਰ, 3 ਜੂਨ (ਬਲਜਿੰਦਰਪਾਲ ਸਿੰਘ)-ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਸੀ.ਡੀ.ਪੀ.ਓ. ਹੁਸ਼ਿਆਰਪੁਰ-1 ਰਵਿੰਦਰ ਕੌਰ ਦੀ ਅਗਵਾਈ 'ਚ ਸਰਕਲ ਸੁਪਰਵਾਈਜ਼ਰ ਅਰਸ਼ਦੀਪ ਕੌਰ ਵਲੋਂ ਆਂਗਣਵਾੜੀ ਵਰਕਰ ਇੰਦਰਜੀਤ ਰਾਣੀ ਦੇ ਸਹਿਯੋਗ ਨਾਲ ਆਂਗਣਵਾੜੀ ਸੈਂਟਰ ਮੁਹੱਲਾ ਸ਼ਾਸਤਰੀ ਨਗਰ ਹੁਸ਼ਿਆਰਪੁਰ ਵਿਖੇ ਬਾਲ ਵਿਆਹ ਖ਼ਿਲਾਫ਼ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ 'ਚ ਕਮਿਊਨਿਟੀ ਮੈਂਬਰਾਂ ਨੇ ਹਿੱਸਾ ਲਿਆ | ਇਸ ਮੌਕੇ ਸਰਕਲ ਸੁਪਰਵਾਈਜ਼ਰ ਅਰਸ਼ਦੀਪ ਕੌਰ ਨੇ ਕਿਹਾ ਕਿ ਬਾਲ ਵਿਆਹ ਇਕ ਸਮਾਜਿਕ ਕੁਰੀਤੀ ਅਤੇ ਕਾਨੂੰਨ ਦੀ ਉਲੰਘਣਾ ਹੈ, ਜੋ ਬੱਚਿਆਂ ਦੀ ਸਿਹਤ, ਸਿੱਖਿਆ ਅਤੇ ਸੁਰੱਖਿਆ ਤੇ ਵਿਕਾਸ 'ਚ ਰੁਕਾਵਟ ਹੈ | ਉਨ੍ਹਾਂ ਕਿਹਾ ਕਿ ਬਾਲ ਵਿਆਹ ਖ਼ਿਲਾਫ਼ ਸਾਡੇ ਦੇਸ਼ 'ਚ ਸਖ਼ਤ ਕਾਨੂੰਨ ਬਣ ਗਏ ਹਨ | ਉਨ੍ਹਾਂ ਬਾਲ ਵਿਆਹ ਮਨਾਹੀ ਐਕਟ-2006 ਸਬੰਧੀ ਵੀ ਜਾਣਕਾਰੀ ਦਿੱਤੀ ਕਿ ਐਕਟ ਅਧੀਨ ਵੱਖ-ਵੱਖ ਧਾਰਾਵਾਂ ਨੂੰ ਸ਼ਾਮਿਲ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ 18 ਸਾਲ ਤੋਂ ਘੱਟ ਉਮਰ 'ਚ ਬਾਲ ਵਿਆਹ ਕਾਰਨ ਬੱਚੀ ਜੇਕਰ ਗਰਭ ਧਾਰਨ ਕਰਦੀ ਹੈ ਤਾਂ ਉਸ ਦੀ ਜਾਨ ਨੂੰ ਖ਼ਤਰਾ ਬਣ ਜਾਂਦਾ ਹੈ | ਇਸ ਮੌਕੇ ਹਾਜ਼ਰ ਮੈਂਬਰਾਂ ਵਲੋਂ ਬਾਲ ਵਿਆਹ ਦੀ ਕੁਰੀਤੀ ਨੂੰ ਜੜ੍ਹੋਂ ਖ਼ਤਮ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰਨ ਦੀ ਸਹੁੰ ਵੀ ਖਾਧੀ |
Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਐਕਸ ਸੈਂਟਰਲ ਆਰਮਡ ਪੁਲਿਸ ਫੋਰਸ ਪਰਸੋਨਲ ਵੈੱਲਫੇਅਰ ਐਸੋਸੀਏਸ਼ਨ ਦੇ ਵਫ਼ਦ ਨੇ ਅਭਿਜੀਤ ਸਿਨਹਾ, ਗ੍ਰਹਿ ਮੰਤਰਾਲੇ... ਅਗਲੀ ਖ਼ਬਰ ਸੈਣੀ ਬਾਰ ਕਾਲਜ ਬੁੱਲ੍ਹੋਵਾਲ ਕਮੇਟੀ ਵਲੋਂ ਸੈਸ਼ਨ 2025-26 ਦਾ ਪ੍ਰਾਸਪੈਕਟਸ ਜਾਰੀ
Ad Position 24