21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਦੁਆਬਾ ਕਿਸਾਨ ਕਮੇਟੀ ਸਰਕਲ ਮੁਕੇਰੀਆਂ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 04-06-2025
ਭੰਗਾਲਾ, 3 ਜੂਨ (ਬਲਵਿੰਦਰਜੀਤ ਸਿੰਘ ਸੈਣੀ)-ਦੁਆਬਾ ਕਿਸਾਨ ਕਮੇਟੀ ਪੰਜਾਬ ਸਰਕਲ ਮੁਕੇਰੀਆਂ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਸਿੰਘ ਸਭਾ ਪਿੰਡ ਮੰਜਪੁਰ ਵਿਖੇ ਅਵਤਾਰ ਸਿੰਘ ਅਤੇ ਜਨਰਲ ਸਕੱਤਰ ਦਲਜੀਤ ਸਿੰਘ ਮੰਝਪੁਰ ਦੀ ਪ੍ਰਧਾਨਗੀ ਵਿਚ ਹੋਈ ਜਿਸ 'ਚ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ | ਝੋਨੇ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਬੁਲਾਰਿਆਂ ਵਲੋਂ ਆਪਣੇ ਵਿਚਾਰ ਸਾਂਝੇ ਕੀਤੇ ਗਏ | ਇਸ ਮੌਕੇ ਸੰਬੋਧਨ ਕਰਦਿਆਂ ਵੱਖ-ਵੱਖ ਆਗੂਆਂ ਨੇ ਕਿਹਾ ਕਿ ਝੋਨੇ ਦੇ ਪਿਛਲੇ ਸੀਜ਼ਨ ਦੌਰਾਨ ਸਰਕਾਰ ਦੇ ਕਹਿਣ 'ਤੇ 126 ਵਿਰਾਇਟੀ ਝੋਨਾ ਲਗਾਇਆ ਗਿਆ ਸੀ, ਫਿਰ ਵੀ ਸਰਕਾਰ ਅਤੇ ਸ਼ੈਲਰ ਮਾਲਕਾਂ ਦੀ ਮਿਲੀ ਭੁਗਤ ਕਾਰਨ ਲੋਕਾਂ ਦੀ ਲੁੱਟ-ਖਸੁੱਟ ਕੀਤੀ ਗਈ | ਮੀਟਿੰਗ 'ਚ ਸ਼ਾਮਿਲ ਹੋਏ ਸੂਬਾ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਨੇ ਗੱਲਬਾਤ ਕਰਦਿਆਂ ਕਿਹਾ ਕਿ ਇਕ ਪਾਸੇ ਲੀਡਰ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀਆਂ ਵੱਡੀਆਂ-ਵੱਡੀਆਂ ਗੱਲਾਂ ਕਰਦੇ ਹਨ ਅਤੇ ਦੂਸਰੇ ਪਾਸੇ ਥਾਂ-ਥਾਂ ਨਵੇਂ ਸ਼ਰਾਬ ਦੇ ਠੇਕੇ ਖੋਲੇ੍ਹ ਜਾ ਰਹੇ ਹਨ | ਦੁਆਬਾ ਕਿਸਾਨ ਕਮੇਟੀ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਪੰਜਾਬ ਵਿਚ ਲਗਾਤਾਰ ਖੁੱਲ ਰਹੇ ਸ਼ਰਾਬ ਦੇ ਠੇਕਿਆਂ 'ਤੇ ਰੋਕ ਲਗਾਈ ਜਾਵੇ ਨਹੀਂ ਤਾਂ ਜਥੇਬੰਦੀ ਕੜਾ ਰੁਖ਼ ਅਖ਼ਤਿਆਰ ਕਰੇਗੀ ਜਿਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਹੋਵੇਗੀ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮੇਹਰ ਸਿੰਘ ਸੰਧੂ ਪਠਾਨਕੋਟ, ਜਨਰਲ ਸਕੱਤਰ ਪਿ੍ਤਪਾਲ ਸਿੰਘ ਗੁਰਾਇਆ, ਬਲਬੀਰ ਸਿੰਘ ਸੋਹੀਆਂ, ਸਕੱਤਰ ਦਵਿੰਦਰਜੀਤ ਸਿੰਘ, ਟੇਕ ਸਿੰਘ, ਪ੍ਰਧਾਨ ਗੁਰਦੀਪ ਸਿੰਘ, ਉੱਚੀ ਬੱਸੀ ਸਰਕਲ ਪ੍ਰਧਾਨ ਗੁਰਪ੍ਰੀਤ ਸਿੰਘ, ਆਸ਼ਾ ਸਿੰਘ ਭੰਗਾਲਾ, ਦਿਲਬਾਗ ਸਿੰਘ, ਕਰਮ ਸਿੰਘ, ਕੁਲਦੀਪ ਸਿੰਘ, ਕੈਪ. ਤਰਸੇਮ ਸਿੰਘ, ਕੈਪ. ਰਘਬੀਰ ਸਿੰਘ, ਨੰਬਰਦਾਰ ਹਨਿੰਦਰ ਸਿੰਘ, ਨੰਬਰਦਾਰ ਰੁਪਿੰਦਰ ਸਿੰਘ, ਦਿਲਾਵਰ ਸਿੰਘ, ਸਰਪੰਚ ਸ਼ਮਸ਼ੇਰ ਸਿੰਘ, ਪਰਮਜੀਤ ਸਿੰਘ, ਜਸਵਿੰਦਰ ਸਿੰਘ, ਰਵਿੰਦਰ ਸਿੰਘ, ਉਂਕਾਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵੇਵਜ਼ ਹਸਪਤਾਲ ਤੇ ਰੇਖੀ ਹਰਬੰਸ ਹਸਪਤਾਲ ਟਾਂਡਾ ਨੇ ਸਿਹਤ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਮੁਕੇਰੀਆਂ ਅਤੇ ਹਾਜੀਪੁਰ ਬਲਾਕ ਦੇ ਕਾਂਗਰਸੀ ਵਰਕਰਾਂ ਦੀ ਮੀਟਿੰਗ
Ad Position 24