21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਵੇਵਜ਼ ਹਸਪਤਾਲ ਤੇ ਰੇਖੀ ਹਰਬੰਸ ਹਸਪਤਾਲ ਟਾਂਡਾ ਨੇ ਸਿਹਤ ਜਾਂਚ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 04-06-2025
ਮਿਆਣੀ, 3 ਜੂਨ (ਹਰਜਿੰਦਰ ਸਿੰਘ ਮੁਲਤਾਨੀ)- ਰੇਖੀ ਹਰਬੰਸ ਹਸਪਤਾਲ ਟਾਂਡਾ ਵਲੋਂ ਮਹਾਨ ਤਪਸਵੀ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਯਾਦ ਨੂੰ ਸਮਰਪਿਤ ਇੱਕ ਦਿਨਾਂ ਮੁਫਤ ਮੈਗਾ ਮੈਡੀਕਲ ਜਾਂਚ ਕੈਂਪ ਜੀ.ਜੀ.ਐਸ. ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਿਆਣੀ ਵਿਖੇ ਲਗਾਇਆ ਗਿਆ | ਹਸਪਤਾਲ ਦੇ ਡਾਇਰੈਕਟਰ ਸੇਵਾ ਮੁਕਤ ਐਸ.ਐਮ.ਓ ਡਾ. ਸ਼ਿਵਰਾਜ ਰੇਖੀ ਦੀ ਅਗਵਾਈ 'ਚ ਲਗਾਏ ਜਾ ਰਹੇ ਇਸ ਕੈਂਪ ਦਾ ਉਦਘਾਟਨ ਸਾਬਕਾ ਮੰਤਰੀ ਚੌਧਰੀ ਬਲਵੀਰ ਸਿੰਘ ਮਿਆਣੀ ਨੇ ਕੀਤਾ ਜਦਕਿ ਕੈਂਪ ਦੌਰਾਨ ਡਾ. ਅੰਕਿਤ ਰੇਖੀ, ਡਾ. ਆਭਾ ਰੇਖੀ, ਡਾ. ਪ੍ਰੀਤ ਕਮਲ ਰੇਖੀ, ਡਾ. ਰਜਿੰਦਰ ਕੌਰ, ਡਾ. ਮਨਦੀਪ ਕੌਰ ਦੀ ਟੀਮ ਨੇ 200 ਤੋਂ ਵੱਧ ਮਰੀਜ਼ਾਂ ਦਾ ਮੁਆਇਨਾ ਕੀਤਾ | ਕੈਂਪ ਦੀ ਸਮਾਪਤੀ 'ਤੇ ਸਾਬਕਾ ਮੰਤਰੀ ਚੌਧਰੀ ਬਲਵੀਰ ਸਿੰਘ ਮਿਆਣੀ ਵਲੋਂ ਸਮੁੱਚੀ ਟੀਮ ਨੂੰ ਸਨਮਾਨਿਤ ਕੀਤਾ ਗਿਆ | ਇਸੇ ਤਰ੍ਹਾਂ ਹੀ ਸੰਤ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਯਾਦ ਨੂੰ ਸਮਰਪਿਤ ਵੇਵਜ਼ ਹਸਪਤਾਲ ਟਾਂਡਾ ਵਲੋਂ ਵੀ ਮੁਫਤ ਮੈਗਾ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ | ਹਸਪਤਾਲ ਦੇ ਡਾਇਰੈਕਟਰ ਡਾ. ਲਵਪ੍ਰੀਤ ਸਿੰਘ ਪਾਬਲਾ ਦੀ ਅਗਵਾਈ 'ਚ ਲਗਾਏ ਗਏ ਇਸ ਕੈਂਪ ਦਾ ਉਦਘਾਟਨ ਸਾਬਕਾ ਮੰਤਰੀ ਚੌਧਰੀ ਬਲਵੀਰ ਸਿੰਘ ਮਿਆਣੀ ਨੇ ਕਰਦੇ ਹੋਏ ਹਸਪਤਾਲ ਦੇ ਇਸ ਉੱਦਮ ਦੀ ਸ਼ਲਾਘਾ ਕੀਤੀ |
ਕੈਂਪ ਦੌਰਾਨ ਡਾ. ਅਜੇਪਾਲ, ਪ੍ਰਭਜੋਤ ਸਿੰਘ, ਮਨਪ੍ਰੀਤ ਕੌਰ ਅਤੇ ਕੋਮਲਦੀਪ ਕੌਰ ਦੀ ਟੀਮ ਨੇ ਮਰੀਜ਼ਾਂ ਦਾ ਮੁਆਇਨਾ ਕੀਤਾ ਅਤੇ ਉਨ੍ਹਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਦੇ ਹੋਏ ਲੋੜਵੰਦ ਮਰੀਜ਼ਾਂ ਨੂੰ ਮੁਫਤ ਦਵਾਈਆਂ ਵੀ ਦਿੱਤੀਆਂ | ਇਸ ਮੌਕੇ ਸਾਬਕਾ ਮੰਤਰੀ ਚੌਧਰੀ ਬਲਵੀਰ ਸਿੰਘ ਮਿਆਣੀ ਨੇ ਡਾਕਟਰੀ ਟੀਮ ਵਲੋਂ ਕੀਤੀਆਂ ਗਈਆਂ ਸੇਵਾਵਾਂ ਬਦਲੇ ਸਨਮਾਨਿਤ ਕੀਤਾ | ਇਸ ਮੌਕੇ ਬਾਬਾ ਰਣਧੀਰ ਸਿੰਘ ਖਡਿਆਲਾ ਸੈਣੀਆਂ, ਚੇਅਰਮੈਨ ਜਵਾਹਰ ਲਾਲ ਖੁਰਾਣਾ, ਡਾ. ਲਖਮੀਰ ਸਿੰਘ ਚੌਧਰੀ, ਸਰਪੰਚ ਜਸਵੰਤ ਸਿੰਘ ਬਿੱਟੂ, ਸਰਪੰਚ ਸੁਖਵਿੰਦਰਜੀਤ ਸਿੰਘ ਝਾਵਰ, ਬਲਕਾਰ ਸਿੰਘ ਨਰਿਆਲਾ, ਦਵਿੰਦਰ ਸਿੰਘ ਲਾਡੀ, ਨੰਬਰਦਾਰ ਕਿਰਪਾਲ ਸਿੰਘ ਪੰਡੋਰੀ, ਸੰਜੀਵ ਸਿਆਲ, ਡਾ. ਸਤਨਾਮ ਸਿੰਘ ਮਿਆਣੀ, ਬਲਵਿੰਦਰ ਸਿੰਘ ਸੱਤ ਕਰਤਾਰ, ਸਰਪੰਚ ਗੁਰਪ੍ਰੀਤ ਸਿੰਘ, ਰੇਸ਼ਮ ਸਿੰਘ ਕੰਧਾਲਾ ਸ਼ੇਖਾ ਵੀ ਹਾਜਰ ਸਨ |
Ad Position 22
No active advertisement
ਪਿਛਲੀ ਖ਼ਬਰ ਆਈ.ਐਮ.ਏ. ਹੁਸ਼ਿਆਰਪੁਰ ਵਲੋਂ ਰੁਟੀਨ ਟੀਕਾਕਰਨ ਅਤੇ ਸਰਵਾਈਕਲ ਕੈਂਸਰ ਤੋਂ ਬਚਾਅ ਲਈ ਸੈਮੀਨਾਰ ਅਗਲੀ ਖ਼ਬਰ ਦੁਆਬਾ ਕਿਸਾਨ ਕਮੇਟੀ ਸਰਕਲ ਮੁਕੇਰੀਆਂ ਦੀ ਮੀਟਿੰਗ
Ad Position 24