26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਰਾਜਪਾਲ ਗੁਲਾਬ ਚੰਦ ਕਟਾਰੀਆ 8 ਨੂੰ ਕਰਨਗੇ ਹੁਸ਼ਿਆਰਪੁਰ ਦਾ ਦੌਰਾ-ਡੀ.ਸੀ

Ad Position 21
No active advertisement
ਅਜੀਤ ਡੈਸਕ 05-06-2025
ਹੁਸ਼ਿਆਰਪੁਰ, 4 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ 8 ਜੂਨ ਨੂੰ ਹੁਸ਼ਿਆਰਪੁਰ ਦੇ ਦੌਰੇ 'ਤੇ ਆ ਰਹੇ ਹਨ | ਇਸ ਦੌਰਾਨ ਉਹ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਦਾ ਨਿਰੀਖਣ ਕਰਨਗੇ ਅਤੇ ਨਸ਼ਾ ਛੁਡਾਊ ਯਤਨਾਂ ਦਾ ਜਾਇਜ਼ਾ ਲੈਣਗੇ | ਇਸ ਤੋਂ ਬਾਅਦ ਉਹ ਡੀ.ਏ.ਵੀ ਕਾਲਜ ਆਫ਼ ਐਜੂਕੇਸ਼ਨ ਵਿਖੇ ਕਰਵਾਏ ਜਾ ਰਹੇ ਇਕ ਵਿਸ਼ੇਸ਼ ਪ੍ਰੋਗਰਾਮ ਵਿਚ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਸੰਬੋਧਨ ਕਰਨਗੇ | ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਸ ਦੌਰੇ ਦੀਆਂ ਤਿਆਰੀਆਂ ਸਬੰਧੀ ਕੀਤੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰਾਜਪਾਲ ਦੇ ਆਉਣ ਲਈ ਸਾਰੀਆਂ ਜ਼ਰੂਰੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰਾਜਪਾਲ ਦੇ ਦੌਰੇ ਨੂੰ ਸਫਲ ਬਣਾਉਣ ਲਈ ਸੁਰੱਖਿਆ ਪ੍ਰਬੰਧਾਂ ਅਤੇ ਪ੍ਰੋਗਰਾਮ ਦੀਆਂ ਸਾਰੀਆਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਬੰਧਿਤ ਵਿਭਾਗਾਂ ਨੂੰ ਸਮਾਗਮ ਦੌਰਾਨ ਸੁਚਾਰੂ ਢੰਗ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ | ਮੀਟਿੰਗ 'ਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਰਬੀਰ ਕੌਰ ਭੁੱਲਰ, ਕਮਿਸ਼ਨਰ ਨਗਰ ਨਿਗਮ ਡਾ. ਅਮਨਦੀਪ ਕੌਰ, ਐਸ.ਡੀ.ਐਮ ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ, ਆਰ.ਟੀ.ਓ ਸੰਜੀਵ ਕੁਮਾਰ ਸ਼ਰਮਾ, ਡੀ.ਐਸ.ਪੀ ਮਨਪ੍ਰੀਤ ਸ਼ੀਮਾਰ, ਸਿਵਲ ਸਰਜਨ ਡਾ. ਪਵਨ ਕੁਮਾਰ, ਸਕੱਤਰ ਰੈੱਡਕ੍ਰਾਸ ਸੁਸਾਇਟੀ ਮੰਗੇਸ਼ ਸੂਦ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਵਾਰਡ-11 ਦੀ ਕੌਂਸਲਰ ਪੂਨਮ ਰੱਤੂ ਵਲੋਂ ਕਜਲਾ ਕਾਲੋਨੀ 'ਚ ਗਲੀ ਦੇ ਨਿਰਮਾਣ ਦਾ ਉਦਘਾਟਨ ਅਗਲੀ ਖ਼ਬਰ 67.84 ਕਰੋੜ ਦੀ ਕਰਜ਼ਾ ਮੁਆਫ਼ੀ ਅਨੁਸੂਚਿਤ ਜਾਤੀਆਂ ਲਈ ਇਕ ਵੱਡਾ ਤੋਹਫ਼ਾ-ਡਾ. ਇਸ਼ਾਂਕ
Ad Position 24