26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਵਾਰਡ-11 ਦੀ ਕੌਂਸਲਰ ਪੂਨਮ ਰੱਤੂ ਵਲੋਂ ਕਜਲਾ ਕਾਲੋਨੀ 'ਚ ਗਲੀ ਦੇ ਨਿਰਮਾਣ ਦਾ ਉਦਘਾਟਨ

Ad Position 21
No active advertisement
ਅਜੀਤ ਡੈਸਕ 05-06-2025
ਮੁਕੇਰੀਆਂ, 4 ਜੂਨ (ਰਾਮਗੜ੍ਹੀਆ)-ਨਗਰ ਕੌਂਸਲ ਮੁਕੇਰੀਆਂ ਦੇ ਅਧਿਕਾਰ ਖੇਤਰ 'ਚ ਵਾਰਡ ਨੰ 11 ਨੂੰ ਬਣੇ ਡੇਢ ਦਹਾਕੇ ਤੋਂ ਵੱਧ ਸਮਾਂ ਹੋ ਗਿਆ ਹੈ, ਪਰ ਅਜੇ ਵੀ ਇਸ ਵਿਚ ਬਹੁਤ ਸਾਰੇ ਖੇਤਰ ਹਨ ਜਿੱਥੇ ਨਾ ਤਾਂ ਗਲੀਆਂ ਹਨ, ਨਾ ਸੀਵਰੇਜ ਅਤੇ ਨਾ ਹੀ ਪੀਣ ਵਾਲੇ ਪਾਣੀ ਦੀ ਸਹੂਲਤ ਹੈ | ਇਹ ਪ੍ਰਗਟਾਵਾ ਵਾਰਡ ਨੰਬਰ 11 ਤੋਂ ਕੌਂਸਲਰ ਪੂਨਮ ਰੱਤੂ ਨੇ ਗਲੀ ਦੇ ਨਿਰਮਾਣ ਦਾ ਉਦਘਾਟਨ ਕਰਨ ਮੌਕੇ ਕਹੀ | ਉਨ੍ਹਾਂ ਕਿਹਾ ਨਗਰ ਕੌਂਸਲ ਚੋਣਾਂ ਦੌਰਾਨ ਵਾਰਡ-11 ਦੇ ਵਸਨੀਕਾਂ ਨਾਲ ਮੇਰੇ ਦੁਆਰਾ ਕੀਤੇ ਗਏ ਸਾਰੇ ਵਾਅਦੇ ਇਕ-ਇਕ ਕਰਕੇ ਪੂਰੇ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਮੈਨੂੰ ਖ਼ੁਸ਼ੀ ਹੈ ਕਿ ਵਾਰਡ ਦੀ ਕਜਲਾ ਕਾਲੋਨੀ ਦੀ ਗਲੀ ਦਾ ਉਦਘਾਟਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ, ਜਿਸ ਦੀ ਉਸਾਰੀ ਪਿਛਲੇ 15 ਸਾਲਾਂ ਤੋਂ ਲਟਕ ਰਹੀ ਸੀ | ਇਸ ਗਲੀ ਦਾ ਨਿਰਮਾਣ ਕਰਵਾਉਣਾ ਮੇਰੇ ਚੋਣ ਮੈਨੀਫੈਸਟੋ ਵਿਚ ਵੀ ਸੀ, ਜੋ ਪੂਰਾ ਹੋ ਗਿਆ ਹੈ | ਉਨ੍ਹਾਂ ਕਿਹਾ ਕਿ 11 ਲੱਖ ਰੁਪਏ ਦੀ ਲਾਗਤ ਨਾਲ ਬਣੀ ਇਸ ਗਲੀ ਲਈ ਉਨ੍ਹਾਂ ਨੂੰ ਬਹੁਤ ਸੰਘਰਸ਼ ਕਰਨਾ ਪਿਆ ਕਿਉਂਕਿ ਨਗਰ ਕੌਂਸਲ ਇਸ ਸਮੇਂ ਕਾਂਗਰਸ ਦੀ ਹਕੂਮਤ ਹੈ ਅਤੇ ਅਕਸਰ ਦੂਜੇ ਕੌਂਸਲਰਾਂ ਨਾਲ ਪੱਖਪਾਤ ਦੀ ਨੀਤੀ ਅਪਣਾਈ ਜਾਂਦੀ ਹੈ, ਪਰ ਇਸ ਦੇ ਬਾਵਜੂਦ ਉਹ ਆਪਣੇ ਵਾਰਡ ਦੇ ਕੰਮਾਂ ਲਈ ਅਜੇ ਵੀ ਸੰਘਰਸ਼ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਹੁਣ ਜੋ ਵੀ ਕੰਮ ਬਾਕੀ ਹੈ ਉਹ ਵੀ ਜਲਦੀ ਹੀ ਪੂਰਾ ਕਰ ਲਿਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਚੋਰਾਂ ਵਲੋਂ ਕੀਮਤੀ ਸਾਮਾਨ ਚੋਰੀ ਅਗਲੀ ਖ਼ਬਰ ਰਾਜਪਾਲ ਗੁਲਾਬ ਚੰਦ ਕਟਾਰੀਆ 8 ਨੂੰ ਕਰਨਗੇ ਹੁਸ਼ਿਆਰਪੁਰ ਦਾ ਦੌਰਾ-ਡੀ.ਸੀ
Ad Position 24