ਸ਼ਾਮਚੁਰਾਸੀ, 4 ਜੂਨ (ਗੁਰਮੀਤ ਸਿੰਘ ਖ਼ਾਨਪੁਰੀ)-ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਧੁੱਗਾ ਵਿਖੇ ਸੰਤ ਬਾਬਾ ਠਾਕੁਰ ਸਿੰਘ ਦੀ ਯਾਦ 'ਚ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਸਤਰੰਜਨ ਸਿੰਘ ਧੁੱਗਿਆਂ ਵਾਲਿਆਂ ਦੇ ਪ੍ਰਬੰਧਾਂ ਹੇਠ ਕਰਵਾਏ ਗਏ ਸਮਾਗਮ ਦੌਰਾਨ ਭਾਈ ਪਰਵਿੰਦਰ ਸਿੰਘ ਮਾਨ, ਭਾਈ ਅਮਨਦੀਪ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਬਲਵੀਰ ਸਿੰਘ ਪਾਰਸ, ਭਾਈ ਮਲਕੀਤ ਸਿੰਘ ਖ਼ਾਨਪੁਰ ਥਿਆੜੇ ਵਾਲੇ, ਭਾਈ ਬਲਜਿੰਦਰ ਸਿੰਘ ਸਮੇਤ ਕਈ ਹੋਰ ਰਾਗੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਅਤੇ ਢਾਡੀ ਵਾਰਾਂ ਸਰਵਣ ਕਰਵਾਈਆਂ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ ਬਾਬਾ ਹਰਦੇਵ ਸਿੰਘ ਤਲਵੰਡੀ ਅਰਾਈਆਂ, ਬਲਵੀਰ ਸਿੰਘ ਬਿਰਧ ਆਸ਼ਰਮ ਹਰਿਆਣਾ ਅਤੇ ਸੰਤ ਸਤਰੰਜਨ ਸਿੰਘ ਨੇ ਸੰਤ ਠਾਕੁਰ ਸਿੰਘ ਦੇ ਜੀਵਨ, ਭਗਤੀ ਅਤੇ ਸਮਾਜ ਸੇਵਾ ਵਿਚ ਪਾਏ ਯੋਗਦਾਨ ਸੰਬੰਧੀ ਜਾਣੂ ਕਰਵਾਇਆ ਅਤੇ ਸੰਗਤਾਂ ਨੂੰ ਗੁਰਬਾਣੀ ਦੇ ਲੜ ਲੱਗਣ ਲਈ ਪ੍ਰੇਰਿਆ | ਸਟੇਜ ਸਕੱਤਰ ਦੀ ਸੇਵਾ ਗਿਆਨੀ ਪਰਵਿੰਦਰ ਸਿੰਘ ਮਾਨ ਖ਼ਾਲਸਾ ਨੇ ਨਿਭਾਈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਸਮਾਜ ਸੇਵਾ ਵਿਚ ਯੋਗਦਾਨ ਦੇਣ ਵਾਲੇ ਅਹਿਮ ਵਿਅਕਤੀਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ | ਇਸ ਸਮਾਗਮ 'ਚ ਸੰਤ ਰਣਜੀਤ ਸਿੰਘ, ਸੰਤ ਗੁਰਦੇਵ ਸਿੰਘ ਤਰਨਾ ਦਲ, ਸੰਤ ਹਰਮਨਜੀਤ ਸਿੰਘ ਸਿੰਗੜੀਵਾਲ, ਸੰਤ ਬਲਵੀਰ ਸਿੰਘ ਹਰਿਆਣਾ, ਬਾਬਾ ਦਵਿੰਦਰ ਸਿੰਘ ਬੂਰੇ ਜੱਟਾਂ, ਸੰਤ ਮਹਿੰਦਰ ਸਿੰਘ ਭੀਖੋਵਾਲ, ਜਰਨੈਲ ਸਿੰਘ, ਬਾਬਾ ਦਲਜੀਤ ਸਿੰਘ ਮਾਹਿਲਪੁਰੀ, ਬਾਬਾ ਬਲਜੀਤ ਸਿੰਘ ਭੀਖੋਵਾਲ, ਬਾਬਾ ਗੁਰਦੇਵ ਸਿੰਘ ਖ਼ਾਨਪੁਰ, ਸੰਤ ਗੁਰਮੁਖ ਦਾਸ, ਸੰਤ ਪਰਮਿੰਦਰ ਸਿੰਘ ਡਗਾਣਾ, ਬੀਬੀ ਹਰਜੀਤ ਕੌਰ, ਸੰਤ ਹਰਪ੍ਰੀਤ ਸਿੰਘ ਸ਼ੇਰਪੁਰ, ਪ੍ਰਭਜੋਤ ਸਿੰਘ ਧੁੱਗਾ, ਗੁਰਜੀਤ ਸਿੰਘ ਢਿੱਲੋਂ, ਸੁਖਵਿੰਦਰ ਸਿੰਘ, ਸਵਦੀਪ ਸਿੰਘ, ਬਲਜੀਤ ਸਿੰਘ, ਰਣਜੀਤ ਸਿੰਘ, ਗੁਰਵਿੰਦਰ ਸਿੰਘ, ਉਂਕਾਰ ਸਿੰਘ, ਸਤਨਾਮ ਸਿੰਘ, ਕਮਲਜੀਤ ਸਿੰਘ, ਸ਼ਾਮ ਸਿੰਘ, ਤਲਵਿੰਦਰ ਸਿੰਘ, ਕਿਸ਼ੋਰੀ ਲਾਲ, ਬਿਕਰਮਜੀਤ ਸਿੰਘ, ਤਜਿੰਦਰ ਕੌਰ, ਬਲਜੀਤ ਕੌਰ, ਕੁਲਵੰਤ ਕੌਰ, ਗੁਰਬਖ਼ਸ਼ ਕੌਰ, ਅਮਰਜੀਤ ਸਿੰਘ ਵੀ ਸ਼ਾਮਿਲ ਹੋਏ |