ਹੁਸ਼ਿਆਰਪੁਰ, 4 ਜੂਨ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 1 'ਚ ਲਗਪਗ 30 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਨਵੀਂ ਸੜਕ ਦੇ ਨਿਰਮਾਣ ਕਾਰਜ ਦੀ ਰਸਮੀ ਸ਼ੁਰੂਆਤ ਕੀਤੀ | ਇਸ ਮੌਕੇ ਸਥਾਨਕ ਲੋਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਸੜਕ ਵਾਰਡ ਨੰਬਰ 1, 2 ਅਤੇ 49 ਦੇ ਨਾਲ ਲੱਗਦੀ ਹੈ, ਜਿਸ ਕਾਰਨ ਇਨ੍ਹਾਂ ਤਿੰਨਾਂ ਵਾਰਡਾਂ ਦੇ ਵਸਨੀਕਾਂ ਨੂੰ ਬਿਹਤਰ ਆਵਾਜਾਈ ਸਹੂਲਤ ਮਿਲੇਗੀ | ਵਿਧਾਇਕ ਜਿੰਪਾ ਨੇ ਦੱਸਿਆ ਕਿ ਇਹ ਸੜਕ ਦੁਸਹਿਰਾ ਗਰਾੳਾੂਡ ਦੇ ਨੇੜੇ ਬਣੇ ਕਾਜ਼ਵੇਅ ਤੋਂ ਸ਼ੁਰੂ ਹੋਵੇਗੀ ਅਤੇ ਭਰਵਾਈ ਰੋਡ ਨਾਲ ਜੁੜੇਗੀ, ਜਿਸ ਨਾਲ ਸਥਾਨਕ ਨਿਵਾਸੀਆਂ ਦੀ ਆਵਾਜਾਈ ਸੁਚਾਰੂ ਹੋਵੇਗੀ ਅਤੇ ਆਵਾਜਾਈ ਵਿਵਸਥਾ ਵੀ ਸੁਚਾਰੂ ਢੰਗ ਨਾਲ ਚੱਲੇਗੀ | ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਡਿਪਟੀ ਮੇਅਰ ਰਣਜੀਤ ਚੌਧਰੀ, ਕੌਂਸਲਰ ਰਜਨੀ ਡਡਵਾਲ, ਸਤਪਾਲ, ਬਲਵਿੰਦਰ ਰਾਣਾ, ਖ਼ੁਸ਼ੀ ਰਾਮ ਧੀਮਾਨ, ਜੋਗਿੰਦਰ ਰਾਜਾ, ਬਲਵਿੰਦਰ ਬੱਗਾ ਸਮੇਤ ਹੋਰ ਵੀ ਕਈ ਪਤਵੰਤੇ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ |