26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਨੂੰ ਸਮਰਪਿਤ ਸ਼ਬਦ ਕੀਰਤਨ ਤੇ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ

Ad Position 21
No active advertisement
ਸੁੰਦਰ ਦਸਤਾਰ ਸਜਾਉਣ ਤੇ ਸ਼ਬਦ ਕੀਰਤਨ ਮੁਕਾਬਲੇ ਵਿੱਚ ਜੇਤੂ ਰਹੇ ਬੱਚਿਆਂ ਨੂੰ ਅਸ਼ੀਰਵਾਦ ਦਿੰਦੇ ਹੋਏ ਸਾਬਕਾ ਮੰਤਰੀ ਚੌਧਰੀ ਬਲਵੀਰ ਸਿੰਘ ਮਿਆਣੀ ਤੇ ਵਿਧਾਇਕ ਦਸੂਹਾ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਦਾ ਸਨਮਾਨ ਕਰਦੇ ਹੋਏ | ਤਸਵੀਰ : ਮੁਲਤਾਨੀ <br/> 05-06-2025
ਮਿਆਣੀ, 4 ਜੂਨ (ਹਰਜਿੰਦਰ ਸਿੰਘ ਮੁਲਤਾਨੀ)-ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਸਾਲਾਨਾ 75ਵੀਂ ਬਰਸੀ ਨੂੰ ਸਮਰਪਿਤ ਗੁਰੂ ਗੋਬਿੰਦ ਸਿੰਘ ਖਾਲਸਾ ਸੀਨੀਅਰ ਸੈਕੰਡਰੀ ਸਕੂਲ (ਲਖਿੰਦਰ) ਮਿਆਣੀ ਵਿਖੇ ਸੁੰਦਰ ਦਸਤਾਰ ਸਜਾਉਣ ਤੇ ਸ਼ਬਦ ਕੀਰਤਨ ਮੁਕਾਬਲੇ ਕਰਵਾਏ ਗਏ | ਕੁਲਵੰਤ ਸਿੰਘ ਮਿਆਣੀ ਪੁੱਤਰ ਸਵ. ਤੁਲਸਾ ਸਿੰਘ ਸਾਬਕਾ ਮੀਤ ਪ੍ਰਧਾਨ ਗੁਰਦੁਆਰਾ ਸਿੱਖ ਕਲਚਰਲ ਸੁਸਾਇਟੀ ਨਿਊਯਾਰਕ ਤੇ ਸਾਬਕਾ ਪ੍ਰਧਾਨ ਸੰਤ ਪ੍ਰੇਮ ਸਿੰਘ ਸਿੱਖ ਕਲਚਰਲ ਸੁਸਾਇਟੀ ਨਿਊਯਾਰਕ ਵਲੋਂ ਹਰ ਸਾਲ ਬੱਚਿਆਂ ਨੂੰ ਗੁਰਬਾਣੀ ਦੇ ਸ਼ਬਦ ਕੀਰਤਨ ਤੇ ਦਸਤਾਰ ਬੰਦੀ ਨਾਲ ਜੋੜਨ ਲਈ ਉਪਰਾਲੇ ਕੀਤੇ ਜਾ ਰਹੇ ਹਨ | ਮੁੱਖ ਸੇਵਾਦਾਰ ਸਾਬਕਾ ਮੰਤਰੀ ਚੌਧਰੀ ਬਲਵੀਰ ਸਿੰਘ ਮਿਆਣੀ ਦੀ ਅਗਵਾਈ ਵਿਚ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਵਿਚ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ 'ਚ 8 ਤੋਂ 14 ਸਾਲ ਜੂਨੀਅਰ ਵਰਗ 'ਚ ਕਵਰ ਪ੍ਰਤਾਪ ਸਿੰਘ ਦਸੂਹਾ ਨੇ ਪਹਿਲਾ, ਦਵਿੰਦਰ ਸਿੰਘ ਆਲਮਪੁਰ ਨੇ ਦੂਸਰਾ ਤੇ ਗੁਰਨਾਮ ਸਿੰਘ ਮਿਆਣੀ ਨੇ ਤੀਸਰਾ ਸਥਾਨ ਹਾਸਿਲ ਕੀਤਾ | ਇਸੇ ਤਰ੍ਹਾਂ ਹੀ 14 ਤੋਂ 18 ਸਾਲ ਉਮਰ ਵਰਗ ਵਿੱਚ ਇੰਦਰਜੀਤ ਸਿੰਘ ਕੱਥੂਨੰਗਲ ਨੇ ਪਹਿਲਾ, ਪ੍ਰਭ ਸਿਮਰਨ ਸਿੰਘ ਮਿਆਣੀ ਨੇ ਦੂਸਰਾ ਤੇ ਮਨਜੋਤ ਸਿੰਘ ਗੁਰਦਾਸਪੁਰ ਨੇ ਤੀਸਰਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਹੀ ਸੁੰਦਰ ਦੁਮਾਲਾ ਸਜਾਉਣ ਦੀ ਪ੍ਰਤਿਯੋਗਿਤਾ ਵਿੱਚ ਮਨ ਸਹਿਜ ਸਿੰਘ ਬੈਂਸਾਂ ਨੇ ਪਹਿਲਾ, ਸੁਮਨਦੀਪ ਸਿੰਘ ਮਿਆਣੀ ਨੇ ਦੂਸਰਾ ਅਤੇ ਹਰਨੂਰ ਕੌਰ ਹਰਿਆਣਾ ਨੇ ਤੀਸਰਾ ਸਥਾਨ ਹਾਸਲ ਕੀਤਾ | ਇਸ ਤੋਂ ਇਲਾਵਾ ਸ਼ਬਦ ਕੀਰਤਨ ਮੁਕਾਬਲਿਆਂ ਦੌਰਾਨ ਜੂਨੀਅਰ ਵਰਗ ਵਿੱਚ ਜਪਜੋਤ ਸਿੰਘ ਕੰਧਾਲਾ ਜੱਟਾਂ ਨੇ ਪਹਿਲਾ, ਤਨਵੀਰ ਸਿੰਘ ਪਵਾ ਝਿੰਗੜਾ ਨੇ ਦੂਸਰਾ ਅਤੇ ਮਨਜੋਤ ਸਿੰਘ ਮਿਆਣੀ ਨੇ ਤੀਸਰਾ ਸਥਾਨ ਹਾਸਿਲ ਕੀਤਾ | ਸੀਨੀਅਰ ਵਰਗ ਮੁਕਾਬਲੇ ਵਿੱਚ ਸੁਖਰਾਜ ਸਿੰਘ ਬੱਸੀ ਕਪੂਰਥਲਾ ਨੇ ਪਹਿਲਾ, ਹਰਨੂਰ ਕੌਰ ਹਰਿਆਣਾ ਨੇ ਦੂਸਰਾ ਤੇ ਪ੍ਰਭ ਕੀਰਤ ਸਿੰਘ ਕੰਧਾਲਾ ਸ਼ੇਖਾਂ ਨੇ ਤੀਸਰਾ ਸਥਾਨ ਹਾਸਿਲ ਕੀਤਾ | ਇਨ੍ਹਾਂ ਮੁਕਾਬਲਿਆਂ ਦੌਰਾਨ ਗਿਆਨੀ ਗੁਰਮੁਖ ਸਿੰਘ ਕੰਧਾਲਾ ਜੱਟਾਂ, ਅਮਰੀਕ ਸਿੰਘ, ਬਲਜੀਤ ਸਿੰਘ, ਲਖਵਿੰਦਰ ਸਿੰਘ ਬੇਗੋਵਾਲ, ਜਤਿੰਦਰ ਸਿੰਘ ਤੇ ਦਲਜੀਤ ਸਿੰਘ ਨੇ ਜੱਜ ਦੀ ਸੇਵਾ ਬਾਖੂਬੀ ਨਾਲ ਨਿਭਾਈ | ਇਸ ਮੌਕੇ ਜੇਤੂ ਰਹੇ ਸਾਰੇ ਹੀ ਪ੍ਰਤੀ ਯੋਗੀਆਂ ਨੂੰ ਸਾਬਕਾ ਮੰਤਰੀ ਚੌਧਰੀ ਬਲਵੀਰ ਸਿੰਘ ਮਿਆਣੀ ਨੇ ਇਨਾਮਾਂ ਦੀ ਵੰਡ ਕਰਦੇ ਹੋਏ ਅਸ਼ੀਰਵਾਦ ਦਿੱਤਾ ਅਤੇ ਸੰਤਾਂ ਮਹਾਂਪੁਰਸ਼ਾਂ ਦੇ ਜੀਵਨ ਤੋਂ ਪ੍ਰੇਰਨਾ ਲੈਣ ਲਈ ਕਿਹਾ | ਇਸ ਸਮਾਗਮ ਦੌਰਾਨ ਹਾਜ਼ਰੀ ਲਗਵਾਉਣ ਲਈ ਪਹੁੰਚੇ ਹਲਕਾ ਦਸੂਹਾ ਦੇ ਵਿਧਾਇਕ ਕਰਮਵੀਰ ਸਿੰਘ ਘੁੰਮਣ ਨੇ ਸੰਤਾਂ ਮਹਾਂਪੁਰਸ਼ਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਸਮਾਜ ਨੂੰ ਬਹੁਤ ਵੱਡੀ ਦੇਣ ਹੈ ਜਿਨ੍ਹਾਂ ਨੇ ਧਾਰਮਿਕ ਸਮਾਜਿਕ ਅਤੇ ਸਿੱਖਿਆ ਦੇ ਖੇਤਰ ਵਿੱਚ ਵਡਮੁੱਲਾ ਯੋਗਦਾਨ ਪਾਇਆ | ਇਸ ਮੌਕੇ ਸਾਬਕਾ ਮੰਤਰੀ ਚੌਧਰੀ ਬਲਵੀਰ ਸਿੰਘ ਮਿਆਣੀ ਵੱਲੋਂ ਵਿਧਾਇਕ ਘੁੰਮਣ ਅਤੇ ਉਨ੍ਹਾਂ ਦੇ ਹੋਰਨਾਂ ਸਾਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਬੀਬੀ ਸੁਰਿੰਦਰ ਕੌਰ ਮਿਆਣੀ, ਡਾ. ਲਖਮੀਰ ਸਿੰਘ ਚੌਧਰੀ, ਨੰਬਰਦਾਰ ਨਵਦੀਪ ਪਾਲ ਸਿੰਘ ਰਿੰਪਾ ਆਲਮਪੁਰ, ਹਰਵਿੰਦਰ ਸਿੰਘ ਸਿੰਘ ਸੋਨੂ ਖਾਲਸਾ, ਦਵਿੰਦਰ ਸਿੰਘ ਲਾਡੀ ਮੂਨਕਾ, ਨੰਬਰਦਾਰ ਕਿਰਪਾਲ ਸਿੰਘ ਪੰਡੋਰੀ, ਡਾ. ਸਤਨਾਮ ਸਿੰਘ ਮਿਆਣੀ, ਪਿ੍ੰਸੀਪਲ ਹਰਭਜਨ ਸਿੰਘ ਮੱਲੀ, ਪਿ੍ੰਸੀਪਲ ਕੁਲਦੀਪ ਰਾਜ, ਪਿ੍ੰਸੀਪਲ ਵਿਨੋਦ ਸ਼ਰਮਾ, ਬਲਜੀਤ ਸਿੰਘ ਮੁਲਤਾਨੀ, ਪ੍ਰਧਾਨ ਕੁਲਦੀਪ ਸਿੰਘ ਕਾਲਾ, ਸੁਰਜੀਤ ਸਿੰਘ ਟੋਨੂੰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹੋਟਲ ਇੰਡਸਟਰੀ 'ਚ ਰੁਜ਼ਗਾਰ ਦੇ ਬੇਸ਼ੁਮਾਰ ਮੌਕੇ ਹਨ - ਚੇਅਰਮੈਨ ਚੋਪੜਾ ਅਗਲੀ ਖ਼ਬਰ ਜਿੰਪਾ ਵਲੋਂ ਵਾਰਡ ਨੰਬਰ 1 'ਚ ਸੜਕ ਦੇ ਨਿਰਮਾਣ ਕਾਰਜ ਦਾ ਉਦਘਾਟਨ
Ad Position 24