ਹੁਸ਼ਿਆਰਪੁਰ, 4 ਜੂਨ (ਬਲਜਿੰਦਰਪਾਲ ਸਿੰਘ)-ਹੋਟਲ ਇੰਡਸਟਰੀ 'ਚ ਵਧ ਰਹੇ ਰੁਜ਼ਗਾਰ ਦੇ ਮੌਕਿਆਂ ਅਤੇ ਪਿਛਲੇ ਸਾਲਾਂ ਦੇ ਪਲੇਸਮੈਂਟ ਰਿਕਾਰਡ ਨੂੰ ਦੇਖਦੇ ਹੋਏ, ਵਿਦਿਆਰਥੀ ਸੇਂਟ ਸੋਲਜਰ ਇੰਸਟੀਚਿਊਟ ਆਫ਼ ਹੋਟਲ ਮੈਨੇਜਮੈਂਟ ਐਂਡ ਕੇਟਰਿੰਗ ਟੈਕਨਾਲੋਜੀ ਵਿਚ ਦਾਖਲਾ ਲੈਣ 'ਚ ਦਿਲਚਸਪੀ ਦਿਖਾ ਰਹੇ ਹਨ | ਜਾਣਕਾਰੀ ਦਿੰਦਿਆਂ ਸੇਂਟ ਸੋਲਜਰ ਗਰੁੱਪ ਦੇ ਚੇਅਰਮੈਨ ਅਨਿਲ ਚੋਪੜਾ ਤੇ ਵਾਈਸ ਚੇਅਰਪਰਸਨ ਸੰਗੀਤਾ ਚੋਪੜਾ ਨੇ ਕਿਹਾ ਕਿ ਹੋਟਲ ਇੰਡਸਟਰੀ ਬਹੁਤ ਤੇਜ਼ੀ ਨਾਲ ਵਿਕਸਤ ਹੋ ਰਹੀ ਹੈ, ਜਿਸ ਕਾਰਨ ਇਸ ਵਿਚ ਕੰਮ ਕਰਨ ਵਾਲੇ ਲੋਕਾਂ ਦੀ ਮੰਗ ਵੀ ਵਧੀ ਹੈ | ਨਾ ਸਿਰਫ਼ ਪੰਜਾਬ, ਹਿਮਾਚਲ, ਬਲਕਿ ਭਾਰਤ ਦੇ ਹੋਰ ਰਾਜਾਂ ਦੇ ਵਿਦਿਆਰਥੀ ਵੀ ਸੇਂਟ ਸੋਲਜਰ ਹੋਟਲ ਮੈਨੇਜਮੈਂਟ 'ਚ ਦਾਖਲਾ ਲੈਣਾ ਚਾਹੁੰਦੇ ਹਨ | ਇਸ ਦਾ ਸਧਾਰਨ ਕਾਰਨ ਕਾਲਜ ਸਟਾਫ਼ ਦੀ ਯੋਗਤਾ, ਪਲੇਸਮੈਂਟ ਰਿਕਾਰਡ, ਪ੍ਰੈਕਟੀਕਲ ਸਿਖਲਾਈ ਹੈ | ਜਿਸ ਤੋਂ ਬਾਅਦ ਹਰ ਵਿਦਿਆਰਥੀ ਅਤੇ ਉਸ ਦੇ ਮਾਪੇ ਬੱਚੇ ਦੇ ਭਵਿੱਖ ਬਾਰੇ ਸੁਰੱਖਿਅਤ ਮਹਿਸੂਸ ਕਰਦੇ ਹਨ | ਪਿ੍ੰਸੀਪਲ ਕੀਰਤੀ ਸ਼ਰਮਾ ਨੇ ਕਿਹਾ ਕਿ ਹਰ ਸਾਲ ਹੋਟਲ ਮੈਨੇਜਮੈਂਟ ਦੇ ਵਿਦਿਆਰਥੀਆਂ ਦੀ ਸੌ ਫ਼ੀਸਦੀ ਪਲੇਸਮੈਂਟ ਭਾਰਤ ਅਤੇ ਵਿਦੇਸ਼ਾਂ ਦੇ ਨਾਮਵਰ ਹੋਟਲਾਂ 'ਚ ਕੀਤੀ ਜਾ ਰਹੀ ਹੈ |