26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਸ਼ਹੀਦ ਭਗਤ ਸਿੰਘ ਫੁੱਟਬਾਲ ਕਲੱਬ ਗੜ੍ਹਸ਼ੰਕਰ ਵਲੋਂ ਸਮਰ ਕੈਂਪ ਦੀ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 05-06-2025
ਗੜ੍ਹਸ਼ੰਕਰ, 4 ਜੂਨ (ਧਾਲੀਵਾਲ)-ਬੱਚਿਆਂ ਨੂੰ ਖੇਡਾਂ ਨਾਲ ਜੋੜਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਦੇ ਮੰਤਵ ਨਾਲ ਸ਼ਹੀਦ ਭਗਤ ਸਿੰਘ ਫੁੱਟਬਾਲ ਕਲੱਬ ਗੜ੍ਹਸ਼ੰਕਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਖੇਡ ਮੈਦਾਨ 'ਚ ਤੀਜੇ ਸਮਰ ਫੁੱਟਬਾਲ ਕੋਚਿੰਗ ਕੈਂਪ ਦੀ ਸ਼ੁਰੂਆਤ ਕੀਤੀ ਗਈ | ਐੱਨ.ਆਰ.ਆਈ. ਸੀਹਰਾ ਪਰਿਵਾਰ ਦੇ ਸਹਿਯੋਗ ਨਾਲ ਲਗਾਏ ਜਾ ਰਹੇ ਸਮਰ ਕੈਂਪ ਦਾ ਉਦਘਾਟਨ ਐਨ.ਆਰ.ਆਈ. ਸੁਰਜੀਤ ਸਿੰਘ ਸੀਹਰਾ ਵਲੋਂ ਕਲੱਬ ਦੇ ਅਹੁਦੇਦਾਰਾਂ ਤੇ ਹੋਰ ਮੁਹਤਬਰਾਂ ਦੀ ਹਾਜ਼ਰੀ ਵਿਚ ਕੀਤਾ ਗਿਆ | ਇਸ ਮੌਕੇ ਕਲੱਬ ਦੇ ਪ੍ਰਧਾਨ ਐਡਵੋਕੇਟ ਜਸਵੀਰ ਸਿੰਘ ਰਾਏ ਨੇ ਦੱਸਿਆ ਕਿ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਦੇ ਮੰਤਵ ਨਾਲ 7 ਸਾਲ ਤੋਂ 17 ਸਾਲ ਤੱਕ ਦੇ ਬੱਚਿਆਂ ਲਈ ਫੁੱਟਬਾਲ ਦਾ ਸਮਰ ਕੈਂਪ ਲਗਾਇਆ ਜਾ ਰਿਹਾ ਹੈ ਜੋ 30 ਜੂਨ ਤੱਕ ਰੋਜ਼ਾਨਾ ਸਵੇਰੇ ਸਾਢੇ ਪੰਜ ਵਜੇ ਤੋਂ ਸਾਢੇ ਸੱਤ ਵਜੇ ਤੱਕ ਲਗਾਇਆ ਜਾਵੇਗਾ | ਐਨ.ਆਰ.ਆਈ. ਸੁਰਜੀਤ ਸਿੰਘ ਸੀਹਰਾ ਨੇ ਕੈਂਪ ਦਾ ਉਦਘਾਟਨ ਕਰਦਿਆਂ ਕਲੱਬ ਦੇ ਉਪਰਾਲੇ ਦੀ ਪ੍ਰਸੰਸਾ ਕੀਤੀ | ਉਨ੍ਹਾਂ ਕਿਹਾ ਕਿ ਤੰਦਰੁਸਤ ਸਮਾਜ ਦੀ ਸਿਰਜਣਾ ਲਈ ਛੋਟੇ ਬੱਚਿਆਂ ਨੂੰ ਖੇਡਾਂ ਨਾਲ ਜੋੜਨਾ ਇਕ ਬਹੁਤ ਵੱਡਾ ਉਪਰਾਲਾ ਹੈ | ਇਸ ਮੌਕੇ ਐਡਵੋਕੇਟ ਜਸਵੀਰ ਸਿੰਘ ਰਾਏ, ਰਜਿੰਦਰ ਛਾਬਲਾ, ਸੁਨੀਲ ਗੋਲਡੀ, ਸਤਨਾਮ ਸਿੰਘ ਪਾਰੋਵਾਲ, ਰਮਨ ਬੰਗਾ, ਅਵਤਾਰ ਸਿੰਘ ਸੀਹਰਾ, ਕੇਵਲ ਸਿੰਘ, ਰਾਜਪਾਲ ਹੈਪੀ, ਸਿਪਰੀਅਨ, ਰੋਹਿਤ ਰਾਣਾ, ਲਖਵੀਰ ਸਿੰਘ, ਬਲਵੀਰ ਸਿੰਘ ਸੀਹਰਾ, ਦਵਿੰਦਰ ਸਿੰਘ, ਸੁਰਿੰਦਰ ਸਿੰਘ ਬੜਪੱਗਾ, ਪਰਮਜੀਤ ਸਿੰਘ ਬੱਬਰ, ਸਰਵਣ ਸਿੰਘ, ਸਤਿੰਦਰ ਸਿੰਘ ਕੋਚ, ਮੈਡਮ ਮਮਤਾ, ਪਰਮਜੀਤ ਪੰਮਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਰਾਜ ਪੈਨਸ਼ਨਰਜ਼ ਮਹਾਂ ਸੰਘ ਦੀ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਹੋਟਲ ਇੰਡਸਟਰੀ 'ਚ ਰੁਜ਼ਗਾਰ ਦੇ ਬੇਸ਼ੁਮਾਰ ਮੌਕੇ ਹਨ - ਚੇਅਰਮੈਨ ਚੋਪੜਾ
Ad Position 24