26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਪੰਜਾਬ ਰਾਜ ਪੈਨਸ਼ਨਰਜ਼ ਮਹਾਂ ਸੰਘ ਦੀ ਮਹੀਨਾਵਾਰ ਮੀਟਿੰਗ

Ad Position 21
No active advertisement
ਅਜੀਤ ਡੈਸਕ 05-06-2025
ਮੁਕੇਰੀਆਂ, 4 ਜੂਨ (ਰਾਮਗੜ੍ਹੀਆ)-ਪੰਜਾਬ ਰਾਜ ਪੈਨਸ਼ਨਰਜ਼ ਮਹਾਂ ਸੰਘ ਹੁਸ਼ਿਆਰਪੁਰ ਦੀ ਮਹੀਨਾਵਾਰ ਮੀਟਿੰਗ ਜੋਗਾ ਸਿੰਘ ਦੀ ਪ੍ਰਧਾਨਗੀ ਹੇਠ ਜਥੇਬੰਦੀ ਦੇ ਦਫ਼ਤਰ ਖਿੱਚੀਆਂ ਰੋਡ ਮੁਕੇਰੀਆਂ ਵਿਖੇ ਹੋਈ | ਇਸ ਮੀਟਿੰਗ ਦੇ ਆਰੰਭ ਵਿਚ ਪਿਛਲੇ ਦਿਨੀਂ ਪਹਿਲਗਾਮ ਵਿਖੇ ਸ਼ਹੀਦ ਹੋਏ ਨੌਜਵਾਨਾਂ ਅਤੇ ਅਲਵਿਦਾ ਕਹਿ ਗਏ ਪੈਨਸ਼ਨਰ ਸਾਥੀ ਮੋਹਨ ਲਾਲ ਸੁਰਿੰਦਰ ਕੁਮਾਰ ਪ੍ਰਧਾਨ ਪੈਨਸ਼ਨਰ ਯੂਨੀਅਨ ਅਤੇ ਪਿਆਰਾ ਸਿੰਘ ਗੌਰਮੈਂਟ ਯੂਨੀਅਨ ਦੇ ਆਗੂਆਂ ਨੂੰ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜਲੀ ਦਿੱਤੀ ਗਈ | ਇਸ ਇਕੱਤਰਤਾ ਵਿਚ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਕਲਸੀ, ਸੁਰਿੰਦਰ ਕੁਮਾਰ ਰਾਣਾ, ਬਲਵੰਤ ਸਿੰਘ ਮਿਨਹਾਸ, ਪਰਮਜੀਤ ਸਿੰਘ, ਮੰਗਤ ਰਾਏ ਜੈਨ, ਕਸ਼ਮੀਰ ਸਿੰਘ, ਪਰਮਜੀਤ ਸਿੰਘ ਚਨੋਰ, ਹਕੀਕਤ ਸਿੰਘ, ਰਘੂਬੀਰ ਸਿੰਘ, ਬਲਵੀਰ ਸਿੰਘ ਬਿਸ਼ਨਪੁਰ ਨੇ ਕਿਹਾ ਕਿ ਪੈਨਸ਼ਨਰਜ਼ ਦੀਆਂ ਜਾਇਜ਼ ਮੰਗਾਂ ਬਾਰੇ ਸਰਕਾਰ ਨੇ ਜੋ ਨਾ ਪੱਖੀ ਰਵੱਈਆ ਅਪਣਾਇਆ ਹੈ, ਉਸ ਦੀ ਕਰੜੇ ਸ਼ਬਦਾਂ ਵਿਚ ਨਿਖੇਧੀ ਕੀਤੀ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਪੈਨਸ਼ਨਰਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਾ ਦਿੱਤਾ ਤਾਂ ਮਿਤੀ 14 ਜੂਨ ਨੂੰ ਲੁਧਿਆਣਾ ਪੱਛਮੀ ਜ਼ਿਮਨੀ ਚੋਣ 'ਚ ਭਾਰੀ ਗਿਣਤੀ ਵਿਚ ਪਹੁੰਚ ਕੇ ਸਰਕਾਰ ਦਾ ਵਿਰੋਧ ਕੀਤਾ ਜਾਵੇਗਾ | ਇਸ ਮੌਕੇ ਗੁਰਮੀਤ ਸਿੰਘ, ਕੁਲਦੀਪ ਸਿੰਘ, ਚਰਨਜੀਤ ਸਿੰਘ, ਪਰਮਜੀਤ ਸਿੰਘ, ਅਜੀਤ ਸਿੰਘ, ਮਹਿੰਦਰ ਸਿੰਘ, ਹਰਭਜਨ ਸਿੰਘ, ਕਿ੍ਸ਼ਨ ਕੁਮਾਰ, ਸੋਹਣ ਲਾਲ, ਕਰਤਾਰ ਸਿੰਘ, ਜਗਤ ਸਿੰਘ, ਦਿਲਾਵਰ ਸਿੰਘ, ਜਗਦੀਸ਼ ਸਿੰਘ, ਤੁਲਸੀਦਾਸ, ਹਰਦੇਵ ਸਿੰਘ, ਪਿ੍ੰਸੀਪਲ ਪਰਮਜੀਤ ਸਿੰਘ, ਦਰਸ਼ਨ ਸਿੰਘ, ਜ਼ੈਲ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਰਾਇਣ ਕੁਟੀਆ ਨਗਰ ਨਰਾਇਣਗੜ੍ਹ ਵਿਖੇ ਪਹਿਲੀ ਲੜੀ ਦੇ ਭੋਗ ਪਾਏ-ਸੰਤ ਹਰਜਿੰਦਰ ਸਿੰਘ ਮੰਝਪੁਰ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਫੁੱਟਬਾਲ ਕਲੱਬ ਗੜ੍ਹਸ਼ੰਕਰ ਵਲੋਂ ਸਮਰ ਕੈਂਪ ਦੀ ਸ਼ੁਰੂਆਤ
Ad Position 24