ਹੁਸ਼ਿਆਰਪੁਰ, 4 ਜੂਨ (ਨਰਿੰਦਰ ਸਿੰਘ ਬੱਡਲਾ/ਹਰਪ੍ਰੀਤ ਕੌਰ)-ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਅੱਜ ਸਥਾਨਕ ਵਾਰਡ ਨੰਬਰ 38 ਵਿਚ ਮਾਤਾ ਸ਼ੀਤਲਾ ਮੰਦਰ ਨੇੜੇ ਸੀਵਰੇਜ ਰਿਪਲੇਸਮੈਂਟ ਦੇ ਕੰਮ ਦਾ ਉਦਘਾਟਨ ਕੀਤਾ | ਇਸ ਕੰਮ 'ਤੇ ਲਗਪਗ 17 ਲੱਖ ਰੁਪਏ ਦੀ ਲਾਗਤ ਆਵੇਗੀ | ਵਿਧਾਇਕ ਜਿੰਪਾ ਨੇ ਇਸ ਮੌਕੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨਾ ਉਨ੍ਹਾਂ ਦੀ ਤਰਜੀਹ ਹੈ | ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਦੇ ਹਰ ਵਾਰਡ ਵਿਚ ਲੋੜ ਅਨੁਸਾਰ ਵਿਕਾਸ ਕਾਰਜ ਕੀਤੇ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਕਿਹਾ ਕਿ ਪੁਰਾਣੀ ਸੀਵਰੇਜ ਪਾਈਪਲਾਈਨ ਬਹੁਤ ਖ਼ਰਾਬ ਹੋ ਗਈ ਸੀ, ਜਿਸ ਕਾਰਨ ਹਰ ਰੋਜ਼ ਰੁਕਾਵਟ ਅਤੇ ਗੰਦੇ ਪਾਣੀ ਦੀ ਸਮੱਸਿਆ ਪੈਦਾ ਹੋ ਰਹੀ ਸੀ | ਇਸ ਨਵੀਂ ਪਾਈਪਲਾਈਨ ਨਾਲ ਇਲਾਕੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ | ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਡਿਪਟੀ ਮੇਅਰ ਰਣਜੀਤ ਚੌਧਰੀ, ਕੌਂਸਲਰ ਪ੍ਰਦੀਪ ਬਿੱਟੂ, ਕੰਚਨ ਦਿਓਲ, ਸੁਦਰਸ਼ਨ ਧੀਰ, ਅਜੇ ਸੈਣੀ, ਬਲਵਿੰਦਰ ਰਾਣਾ, ਐਸ.ਡੀ.ਓ. ਸੁਸ਼ੀਲ ਬਾਂਸਲ ਆਦਿ ਹਾਜ਼ਰ ਸਨ |