ਮਿਆਣੀ, 4 ਜੂਨ (ਹਰਜਿੰਦਰ ਸਿੰਘ ਮੁਲਤਾਨੀ)-ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ਼ਹੀਦਾਂ ਸ੍ਰੀ ਗੁਰੂ ਅਰਜਨ ਦੇਵ ਜੀ ਪਿੰਡ ਭੂਲਪੁਰ ਵਿਖੇ 8 ਜੂਨ ਨੂੰ ਕਰਵਾਏ ਜਾ ਰਹੇ ਸਾਲਾਨਾ ਸ਼ਹੀਦੀ ਸਮਾਗਮ ਸੰਬੰਧੀ ਚੱਲ ਰਹੀ ਅਖੰਡ ਪਾਠ ਦੀ ਲੜੀ ਦੇ 16 ਅਖੰਡ ਪਾਠ ਦੇ ਭੋਗ ਪਾਏ ਗਏ | ਅੱਜ ਜਰਨੈਲ ਸਿੰਘ, ਗੁਰਦੀਪ ਸਿੰਘ ਪੁੱਤਰ ਗੁਰਵਿੰਦਰ ਸਿੰਘ ਮਾੜੀ ਬੁੱਚੀਆ ਸ੍ਰੀ ਹਰਗੋਬਿੰਦਪੁਰ, ਦਲੇਰ ਸਿੰਘ ਪੁੱਤਰ ਸ਼ਰਮ ਸਿੰਘ ਭੂਲਪੁਰ, ਕੁਲਵਿੰਦਰ ਸਿੰਘ ਪੁੱਤਰ ਮਸਤਾਨ ਸਿੰਘ ਪਿੰਡ ਟਾਂਡਾ ਰਾਮ ਸਹਾਏ ਵੱਲੋਂ ਰੱਖੇ 4 ਪਾਠਾਂ ਦੇ ਭੋਗ ਪਾਏ ਗਏ | ਉਪਰੰਤ ਭਾਈ ਜਰਨੈਲ ਸਿੰਘ, ਭਾਈ ਜਗਦੀਪ ਸਿੰਘ ਬੁਰਜ ਹੈੱਡ ਗ੍ਰੰਥੀ ਗੁਰਦੁਆਰਾ ਛੇਵੀਂ ਪਾਤਸ਼ਾਹੀ ਪੁਲ ਪੁਖ਼ਤਾ ਆਦਿ ਜਥਿਆਂ ਨੇ ਗੁਰਬਾਣੀ ਦੇ ਕਥਾ ਕੀਰਤਨ ਰਾਹੀਂ ਸੰਗਤਾਂ ਨਿਹਾਲ ਕੀਤਾ | ਇਸ ਮੌਕੇ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਫਰਾਂਸ ਦੇ ਸਾਬਕਾ ਪ੍ਰਧਾਨ ਜਥੇਦਾਰ ਕੁਲਦੀਪ ਸਿੰਘ ਖ਼ਾਲਸਾ ਫਰਾਂਸ, ਗੁਰਦੁਆਰਾ ਸ਼ਹੀਦਾਂ ਦੇ ਪ੍ਰਧਾਨ ਕੁਲਜੀਤ ਸਿੰਘ ਬਿੱਟੂ, ਬੇਅੰਤ ਸਿੰਘ, ਕਰਤਾਰ ਸਿੰਘ, ਮਲਕੀਤ ਸਿੰਘ, ਨਿਰੰਜਨ ਸਿੰਘ, ਦੀਵਾਨ ਸਿੰਘ, ਹਰਜੀਤ ਸਿੰਘ, ਸੁਖਵੰਤ ਸਿੰਘ, ਸੁਖਵਿੰਦਰ ਸਿੰਘ, ਰਣਜੀਤ ਸਿੰਘ, ਲੰਬੜਦਾਰ ਚਰਨ ਸਿੰਘ ਬਿੱਟੂ, ਮਨਜੀਤ ਸਿੰਘ, ਗੁਰਚਰਨ ਸਿੰਘ, ਗੁਰਪ੍ਰੀਤ ਸਿੰਘ, ਗੁਰਦਿਤ ਸਿੰਘ, ਜਰਨੈਲ ਸਿੰਘ, ਸੂਬੇਦਾਰ ਮਲਕੀਤ ਸਿੰਘ, ਬਲਵਿੰਦਰ ਸਿੰਘ, ਗੁਰਬਚਨ ਸਿੰਘ, ਸਤਵਿੰਦਰ ਸਿੰਘ, ਅਵਤਾਰ ਸਿੰਘ, ਸ਼ਮਸ਼ੇਰ ਸਿੰਘ, ਸੁਲੱਖਣ ਸਿੰਘ, ਸਾਬਕਾ ਵਾਈਸ ਚੇਅਰਮੈਨ ਪਰਮਜੀਤ ਕੌਰ, ਜਗੀਰ ਕੌਰ, ਸੁਰਜੀਤ ਕੌਰ, ਜਸਵਿੰਦਰ ਕੌਰ, ਕੁਸ਼ੱਲਿਆ ਦੇਵੀ, ਬਿਮਲ ਕੌਰ, ਰਣਜੀਤ ਕੌਰ, ਕਮਲੇਸ਼ ਕੌਰ ਆਦਿ ਹਾਜ਼ਰ ਸਨ |