ਐਮਾਂ ਮਾਂਗਟ, 4 ਜੂਨ (ਗੁਰਾਇਆ)-ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿਚ ਵੱਡੇ ਪੱਧਰ 'ਤੇ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿਚ ਮੁਹਿੰਮ ਚਲਾਈ ਜਾ ਰਹੀ ਹੈ | ਇਸੇ ਮੁਹਿੰਮ ਦੇ ਤਹਿਤ ਕਸਬਾ ਐਮਾਂ ਮਾਂਗਟ ਵਿਖੇ ਲੋਕਾਂ ਦੇ ਵੱਡੇ ਇਕੱਠ ਨੂੰ 'ਆਪ' ਨੇਤਾ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਜੀਤ ਸਿੰਘ ਸਹੋਤਾ, ਥਾਣਾ ਮੁਖੀ ਜੋਗਿੰਦਰ ਸਿੰਘ, ਬੀ.ਡੀ.ਪੀ.ਓ.ਮੈਡਮ ਸ਼ੁਕਲਾ ਦੇਵੀ, ਸੁਰਿੰਦਰ ਸਿੰਘ, ਮਲਕੀਤ ਸਿੰਘ ਗੜ੍ਹੀ ਅਤੇ ਹੋਰਾਂ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਨਸ਼ਾ ਸਮਾਜ ਨੂੰ ਅੰਦਰੋਂ ਖੋਖਲਾ ਕਰ ਰਿਹਾ ਹੈ ਅਤੇ ਸਾਡੀ ਨੌਜਵਾਨ ਪੀੜ੍ਹੀ ਸਭ ਤੋਂ ਵੱਧ ਇਸ ਤੋਂ ਪ੍ਰਭਾਵਿਤ ਹੋ ਰਹੀ ਹੈ | ਉਨ੍ਹਾਂ ਪਿੰਡ ਵਾਸੀਆਂ ਨੂੰ ਨਸ਼ਾ ਵਿਰੋਧੀ ਇਸ ਮੁਹਿੰਮ ਵਿਚ ਸਰਕਾਰ ਦਾ ਖੁੱਲ੍ਹ ਕੇ ਸਾਥ ਦੇਣ ਅਤੇ ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਦਾ ਪ੍ਰਣ ਲੈਣ ਦਾ ਸੱਦਾ ਦਿੱਤਾ | ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਬਚਾਉਣ ਲਈ, ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਦੀ ਗੁਪਤ ਸੂਚਨਾ ਦੇਣ ਸਬੰਧੀ ਅਤੇ ਨਸ਼ੇ ਦੀ ਦਲ-ਦਲ ਵਿਚ ਫਸਿਆਂ ਲਈ ਨਸ਼ਾ ਮੁਕਤੀ ਕੇਂਦਰਾਂ ਵਿਚ ਕੀਤੇ ਜਾਂਦੇ ਇਲਾਜ ਬਾਰੇ ਜਾਣਕਾਰੀ ਦਿੱਤੀ ਗਈ | ਇਸ ਸਮੇਂ ਹਾਜ਼ਰ ਹੋਏ ਇਕੱਠ ਨੂੰ ਐਡਵੋਕੇਟ ਗੁਰਵਿੰਦਰ ਸਿੰਘ ਵਲੋਂ ਪਿੰਡ ਨੂੰ ਨਸ਼ਾ ਮੁਕਤ ਕਰਨ ਲਈ ਸਹੁੰ ਵੀ ਚੁਕਾਈ ਗਈ ਅਤੇ ਅੰਤ ਵਿਚ 'ਯੁੱਧ ਨਸ਼ਿਆਂ ਵਿਰੁੱਧ' ਦੇ ਨਾਅਰੇ ਲਗਾਏ ਗਏ | ਇਸ ਮੌਕੇ ਪਿੰਡ ਦੇ ਸਰਪੰਚ ਵਲੋਂ ਆਈ ਹੋਈ ਨਸ਼ਾ ਮੁਕਤੀ ਟੀਮ ਅਤੇ ਪਿੰਡ ਨਿਵਾਸੀਆਂ ਦਾ ਸੈਮੀਨਾਰ ਵਿਚ ਪਹੰੁਚਣ ਲਈ ਧੰਨਵਾਦ ਕੀਤਾ ਗਿਆ | ਇਸ ਮੌਕੇ ਪੰਚਾਇਤ ਅਫ਼ਸਰ ਜਰਨੈਲ ਸਿੰਘ, ਰਛਪਾਲ ਸਿੰਘ, ਕਸ਼ਮੀਰ ਸੈਣੀ, ਰਾਜਿੰਦਰ ਸਿੰਘ, ਬਲਵਿੰਦਰ ਸਿੰਘ, ਸੁਖਦੇਵ ਸਿੰਘ, ਰਾਜ ਕੁਮਾਰ, ਮਾਸਟਰ ਮੋਹਨ ਸਿੰਘ, ਸੁਰਿੰਦਰ ਸਿੰਘ, ਨਰਿੰਦਰ ਪਾਲ ਸਿੰਘ, ਰਵਿੰਦਰ ਸਿੰਘ ਮੱਟੂ, ਡਾ:ਨਰਿੰਦਰ ਸਿੰਘ, ਚੂਨੀ ਰਾਮ, ਬਲਬੀਰ ਸਿੰਘ, ਰਾਮ ਲਾਲ, ਬੂਟਾ ਰਾਮ, ਬਲਕਾਰ ਸਿੰਘ, ਦਲੀਪ ਸਿੰਘ, ਜਸਵੀਰ ਸਿੰਘ, ਗੁਰਬਚਨ ਸਿੰਘ, ਨਿਸ਼ਾਨ ਸਿੰਘ ਤੋਂ ਇਲਾਵਾ ਹੋਰ ਹਾਜ਼ਰ ਸਨ |