26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਹਾਈ ਬਲੱਡ ਪ੍ਰੈਸ਼ਰ ਜਾਗਰੂਕਤਾ ਸੰਬੰਧੀ ਦੌੜ ਭਲਕੇ

Ad Position 21
No active advertisement
ਅਜੀਤ ਡੈਸਕ 05-06-2025
ਕੋਟਫ਼ਤੂਹੀ, 4 ਜੂਨ (ਅਵਤਾਰ ਸਿੰਘ ਅਟਵਾਲ)-ਸਿਵਲ ਸਰਜਨ ਹੁਸ਼ਿਆਰ ਡਾ. ਪਵਨ ਕੁਮਾਰ ਦੇ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਪਾਲਦੀ ਡਾ. ਜਵਿੰਦਰਬੰਤ ਸਿੰਘ ਬੈਂਸ ਦੀ ਅਗਵਾਈ 'ਚ ਆਯੂਸ਼ਮਾਨ ਆਰੋਗਿਆ ਕੇਂਦਰ ਮੰਨਣਹਾਨਾ ਤੋਂ ਹਾਈ ਬਲੱਡ ਪ੍ਰੈਸ਼ਰ ਅਤੇ ਇਸ ਨਾਲ ਹੋਣ ਵਾਲੀਆਂ ਸਮੱਸਿਆਵਾਂ ਸੰਬੰਧੀ ਪਹਿਲੀ 5 ਕਿੱਲੋਮੀਟਰ ਦੌੜ ਦਾ ਆਯੋਜਨ 6 ਜੂਨ ਨੂੰ ਸਵੇਰੇ 6 ਵਜੇ ਤੋਂ 7 ਵਜੇ ਤੱਕ ਕੀਤਾ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾ. ਦਰਬਾਰੀ ਲਾਲ, ਸਰਪੰਚ ਮੰਨਣਹਾਨਾ ਰਵੀ ਕੁਮਾਰ, ਗੋਲਡੀ ਰਾਣਾ, ਤਜਿੰਦਰ ਸਿੰਘ ਵਿਕੀ , ਹਰਪ੍ਰੀਤ ਸਿੰਘ ਮਰਵਾਹਾ, ਸੰਨੀ ਮਦਾਨ, ਮਨਵੀਰ ਸਿੰਘ, ਗੁਰਦੀਪ ਅਟਵਾਲ, ਸ਼ੈਲੀ, ਰਸ਼ਪਾਲ ਰਾਜੂ, ਬਲਕਾਰ ਭਰੋਲੀ ਆਦਿ ਨੇ ਦੱਸਿਆ ਕਿ ਇਸ ਦੌੜ ਦਾ ਮੁੱਖ ਉਦੇਸ਼ ਹਾਈ ਬਲੱਡ ਪ੍ਰੈਸ਼ਰ ਦੇ ਸਰੀਰ ਤੇ ਮਾੜੇ ਪ੍ਰਭਾਵਾਂ ਵਾਰੇ ਲੋਕਾਂ ਨੂੰ ਜਾਗਰੂਕ ਕਰਨਾ ਹੈ | ਇਸ ਤੋਂ ਬਾਅਦ ਸਵੇਰੇ 8 ਵਜੇ ਤੋਂ 11 ਵਜੇ ਤੱਕ ਮੈਡੀਕਲ ਕੈਂਪ ਲਗਾਇਆ ਜਾਵੇਗਾ ਜਿਸ 'ਚ ਸ਼ੂਗਰ, ਬਲੱਡ ਪ੍ਰੈਸ਼ਰ ਅਤੇ ਹੋਰ ਟੈੱਸਟ ਮੁਫ਼ਤ ਕੀਤੇ ਜਾਣਗੇ ਅਤੇ ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ |
Ad Position 22
No active advertisement
ਪਿਛਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ ਅਗਲੀ ਖ਼ਬਰ ਬਾਬਾ ਹਜ਼ਾਰਾ ਦਾ ਸਾਲਾਨਾ ਜੋੜ ਮੇਲਾ ਮਨਾਇਆ
Ad Position 24