26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਪਿੰਡ ਮਸੀਤ ਪਲ ਕੋਟ ਵਿਖੇ ਜੂਨ 1984 ਘੱਲੂਘਾਰਾ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 05-06-2025
ਅੱਡਾ ਸਰਾਂ/ਟਾਂਡਾ ਉੜਮੁੜ, 4 ਜੂਨ (ਮਸੀਤੀ/ਗੁਰਾਇਆ)-ਜੂਨ 1984 ਘੱਲੂਘਾਰਾ ਦੇ ਸਬੰਧ 'ਚ ਪਿੰਡ ਮਸੀਤ ਪਲ ਕੋਟ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਕਾਰਜਕਾਰੀ ਜ਼ਿਲ੍ਹਾ ਪ੍ਰਧਾਨ ਮਾ: ਕੁਲਦੀਪ ਸਿੰਘ ਮਸੀਤੀ ਦੀ ਦੇਖ-ਰੇਖ ਵਿਚ ਗੁਰਦੁਆਰਾ ਸਾਹਿਬ ਵਿਖੇ ਹੋਏ ਸਮਾਗਮ ਦੌਰਾਨ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ, ਉਪਰੰਤ ਇੰਟਰਨੈਸ਼ਨਲ ਢਾਡੀ ਜਥਾ ਭਾਈ ਬਲਵੀਰ ਸਿੰਘ ਪਾਰਸ ਨੇ ਸਮੂਹ ਸੰਗਤ ਨੂੰ ਢਾਡੀ ਵਾਰਾਂ ਤੇ ਗੁਰਮਤਿ ਵਿਚਾਰਾਂ ਦੁਆਰਾ ਸਿੱਖ ਕੌਮ ਦੇ ਕੁਰਬਾਨੀਆਂ ਭਰੇ ਇਤਿਹਾਸ ਤੋਂ ਜਾਣੂ ਕਰਵਾਇਆ | ਇਸ ਮੌਕੇ ਸੰਬੋਧਨ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਸੂਬਾ ਜਨਰਲ ਸਕੱਤਰ ਹਰਪਾਲ ਸਿੰਘ ਬਲੇਰ, ਦਲ ਖ਼ਾਲਸਾ ਦੇ ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਮੰਡ, ਆਵਾਜ਼-ਏ-ਕੌਮ ਦੇ ਪ੍ਰਧਾਨ ਨੋਬਲਜੀਤ ਸਿੰਘ, ਪ੍ਰੋਫੈਸਰ ਮਹਿੰਦਰ ਪਾਲ ਸਿੰਘ ਸੂਬਾ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ, ਗੁਰਨਾਮ ਸਿੰਘ ਸਿੰਗੜੀਵਾਲ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਅਤੇ ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਮੁੱਖ ਬੁਲਾਰੇ ਗਿਆਨੀ ਜਸਵਿੰਦਰ ਸਿੰਘ ਧੁੱਗਾ ਨੇ ਇਸ ਘੱਲੂਘਾਰੇ ਵਿਚ ਸ਼ਹੀਦ ਹੋਣ ਵਾਲੇ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ ਅਤੇ ਹੋਰ ਸ਼ਹੀਦਾਂ ਨੂੰ ਯਾਦ ਕਰਦਿਆਂ ਕਿਹਾ ਕਿ ਇਨ੍ਹਾਂ ਸਿੱਖਾਂ ਨੇ ਜਿਸ ਮਕਸਦ ਨਾਲ ਕੁਰਬਾਨੀਆਂ ਦਿੱਤੀਆਂ ਉਹ ਮੰਗਾਂ ਅਜੇ ਵੀ ਅਧੂਰੀਆਂ ਹਨ ਅਤੇ ਸਿੱਖਾਂ ਨੂੰ ਇਸ ਪ੍ਰਤੀ ਜਾਗਰੂਕ ਹੋਣਾ ਪਵੇਗਾ ਅਤੇ ਸਮੇਂ ਦੀਆਂ ਸਰਕਾਰਾਂ ਦੀਆਂ ਚਾਲਾਂ ਤੋਂ ਸੁਚੇਤ ਰਹਿ ਕੇ ਇੱਕ ਪਲੇਟ ਫਾਰਮ ਤੇ ਇਕੱਠੇ ਹੋਣਾ ਸਮੇਂ ਦੀ ਮੁੱਖ ਲੋੜ ਹੈ |
ਸਮਾਗਮ ਦੀ ਸਮਾਪਤੀ 'ਤੇ ਮੁੱਖ ਪ੍ਰਬੰਧਕ ਮਾਸਟਰ ਕੁਲਦੀਪ ਸਿੰਘ ਮਸੀਤੀ ਵਲੋਂ ਪਹੁੰਚੀਆਂ ਸਮੂਹ ਸੰਗਤਾਂ ਅਤੇ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਜਥੇਦਾਰ ਸੰਦੀਪ ਸਿੰਘ ਖ਼ਾਲਸਾ ਸੂਬਾ ਜਨਰਲ ਸਕੱਤਰ ਯੂਥ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ, ਜਸਵੰਤ ਸਿੰਘ ਫ਼ੌਜੀ ਬਲਾਕ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ, ਗੁਰਪ੍ਰੀਤ ਸਿੰਘ ਖੁੱਡਾ ਗੁਰਨਾਮ ਸਿੰਘ ਮੂਨਕਾਂ, ਮਾ: ਰਣਜੀਤ ਸਿੰਘ ਬੱਲਾ, ਬਲਵਿੰਦਰ ਸਿੰਘ ਰਾਮਟਟਵਾਲੀ, ਬਲਵਿੰਦਰ ਸਿੰਘ ਜਹੂਰਾ, ਸੁਖਦੇਵ ਸਿੰਘ ਮੁਕੇਰੀਆਂ, ਗੁਰਦੀਪ ਸਿੰਘ ਖੁਣਖੁਣ, ਮਹਿਤਾਬ ਸਿੰਘ ਦਸੂਹਾ, ਰਣਜੀਤ ਸਿੰਘ ਝਾਵਾਂ, ਗੁਰਵਿੰਦਰ ਸਿੰਘ ਕੰਧਾਲੀ ਨਾਰੰਗਪੁਰ, ਸੁਆਮੀ ਲੂਫਾ ਦਸੂਹਾ, ਰਣਦੀਪ ਸਿੰਘ, ਭੁਪਿੰਦਰ ਸਿੰਘ, ਦਿਲਜੀਤ ਸਿੰਘ, ਸੁਰਿੰਦਰ ਸਿੰਘ, ਬਲਕਾਰ ਸਿੰਘ, ਗੁਰਦੀਪ ਸਿੰਘ, ਬਲਜੀਤ ਸਿੰਘ, ਹਰਭਜਨ ਸਿੰਘ, ਦਲਜੀਤ ਸਿੰਘ ਤੇ ਹੋਰ ਸੰਗਤਾਂ ਵੱਡੀ ਗਿਣਤੀ 'ਚ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸਾਹਨੀ ਵਲੋਂ ਕੋਰਨੀਅਲ ਅੰਨ੍ਹੇਪਨ ਤੋਂ ਪੀੜਤ ਵਿਅਕਤੀ ਦੇ ਆਪ੍ਰੇਸ਼ਨ ਲਈ ਰਾਸ਼ੀ ਭੇਟ ਅਗਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ
Ad Position 24