ਮੁਕੇਰੀਆਂ, 4 ਜੂਨ (ਰਾਮਗੜ੍ਹੀਆ)-ਸੂਬੇ ਅੰਦਰ ਰਾਜ ਕਰ ਰਹੀ ਮੌਜੂਦਾ ਆਮ ਆਦਮੀ ਪਾਰਟੀ ਤੋਂ ਦੁਖੀ ਹੋਏ ਲੋਕ ਅੱਜ ਬਾਦਲ ਸਰਕਾਰ ਨੂੰ ਯਾਦ ਕਰ ਰਹੇ ਹਨ | ਬਾਦਲ ਸਰਕਾਰ ਵਲੋਂ ਪੰਜਾਬ ਦੇ ਹਿੱਤ ਲਈ ਕੀਤੇ ਕੰਮਾਂ ਜਿਵੇਂ ਕਿ ਬੁਢਾਪਾ ਪੈਨਸ਼ਨ, ਮੁਫਤ ਮੋਟਰਾਂ ਦੀ ਬਿਜਲੀ ਆਦਿ ਅਜਿਹੇ ਕਈ ਕੰਮ ਜਿਨ੍ਹਾਂ ਦਾ ਅੱਜ ਵੀ ਲੋਕ ਵੱਡੀ ਪੱਧਰ 'ਤੇ ਲਾਹਾ ਲੈ ਰਹੇ ਹਨ | ਇਹ ਪ੍ਰਗਟਾਵਾ ਗੁਰੂ ਨਾਨਕ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਕਿਰਪਾਲ ਸਿੰਘ ਗੇਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਲਖਵਿੰਦਰ ਸਿੰਘ ਟਿੰਮੀ ਨੇ ਸਾਂਝੇ ਤੌਰ 'ਤੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਸੂਬੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਿਆ ਨੂੰ ਤਿੰਨ ਸਾਲ ਤੋਂ ਵੱਧ ਦਾ ਸਮਾਂ ਹੋ ਚੁੱਕਾ ਹੈ ਅਤੇ ਸੂਬੇ ਦੀ ਦਸ਼ਾ ਪਹਿਲਾ ਨਾਲੋਂ ਪਤਲੀ ਹੁੰਦੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਸੂਬੇ ਅੰਦਰ ਸਰਕਾਰ ਵਲੋਂ ਨਸ਼ਿਆਂ ਖਿਲਾਫ ਵਿਢੀ ਨਸ਼ਾ ਮੁਹਿੰਮ ਨੂੰ ਫੋਕੀ ਵਾਹ-ਵਾਹ ਦੇ ਸਿਵਾਏ ਹੋਰ ਕੁਝ ਨਹੀਂ ਮਿਲ ਰਿਹਾ | ਉਨ੍ਹਾਂ ਕਿਹਾ ਪੰਜਾਬ ਸਰਕਾਰ ਵੱਲੋਂ ਅੱਜ ਤੀਕ ਕਿਸੇ ਵੀ ਵੱਡੇ ਨਸ਼ਾ ਤਸਕਰ ਨੂੰ ਕਾਬੂ ਨਹੀਂ ਕੀਤਾ ਗਿਆ ਜਦਕਿ ਨਸ਼ੇ ਤੋਂ ਪੀੜਤ ਨੌਜਵਾਨਾਂ ਪਾਸੋਂ ਗਰਾਮਾਂ ਦੇ ਹਿਸਾਬ ਨਾਲ ਨਸ਼ਾ ਬਰਾਮਦ ਕਰਕੇ ਉਨ੍ਹਾਂ ਨੂੰ ਜੇਲਾਂ ਅੰਦਰ ਡੱਕਿਆ ਜਾ ਰਿਹਾ ਹੈ | ਉਨ੍ਹਾਂ ਪੰਜਾਬ ਸਰਕਾਰ ਪਾਸੋਂ ਪੁਰਜੋਰ ਮੰਗ ਕੀਤੀ ਕਿ ਫੋਕੇ ਦਾਅਵਿਆਂ ਦੀ ਥਾਂ ਜਮੀਨੀ ਪੱਧਰ 'ਤੇ ਉਤਰ ਕੇ ਕੰਮ ਕਰਨ ਦੀ ਲੋੜ ਹੈ ਤਾਂ ਹੀ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ 'ਤੇ ਲਿਜਾਇਆ ਜਾ ਸਕਦਾ ਹੈ |