ਬੁੱਲ੍ਹੋਵਾਲ, 4 ਜੂਨ (ਲੁਗਾਣਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਹੁਸ਼ਿਆਰਪੁਰ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਪਵਿੱਤਰ ਸਿੰਘ ਧੁੱਗਾ ਦੀ ਪ੍ਰਧਾਨਗੀ ਹੇਠ ਫ਼ਤਿਹਪੁਰ ਜਠੇਰਿਆਂ ਦੇ ਸਥਾਨਾਂ 'ਤੇ ਹੋਈ | ਵੱਖ ਵੱਖ ਬੁਲਾਰਿਆਂ ਨੇ ਆਪਣੇ ਵਿਚਾਰ ਪੇਸ਼ ਕੀਤੇ¢ ਇਸ ਦੌਰਾਨ ਕਿਹਾ ਕਿ ਕੇਂਦਰ ਸਰਕਾਰ ਵਲੋਂ ਝੋਨੇ ਦੇ ਰੇਟ ਵਿਚ 69 ਰੁਪਏ ਦਾ ਕੀਤਾ ਅੰਸ਼ਕ ਵਾਧਾ ਕਿਸਾਨਾਂ ਨਾਲ ਕੀਤਾ ਇਕ ਕੋਝਾ ਮਜ਼ਾਕ ਹੈ ਜਿਸ ਨੂੰ ਕਿਸਾਨ ਆਗੂ ਕਦੇ ਵੀ ਮਨਜ਼ੂਰ ਨਹੀਂ ਕਰਨਗੇ ¢ ਇਸ ਮÏਕੇ ਸੂਬਾ ਕਮੇਟੀ ਮੈਂਬਰ ਸਤਪਾਲ ਸਿੰਘ ਡਡਿਆਣਾ, ਜਨਰਲ ਸਕੱਤਰ ਰਜਿੰਦਰ ਸਿੰਘ ਹੈਪੀ ਧਾਰੀਵਾਲ, ਮੁੱਖ ਸਲਾਹਕਾਰ ਕੁਲਵੀਰ ਸਿੰਘ ਬੈਂਸ, ਵਿੱਤ ਸਕੱਤਰ ਪਰਮਿੰਦਰ ਸਿੰਘ ਸੱਜਣ, ਮੀਤ ਪ੍ਰਧਾਨ ਤਰਲੋਕ ਸਿੰਘ ਮਨੀ, ਸਲਾਹਕਾਰ ਸਰਨਾਗਰ ਸਿੰਘ ਜੰਡਿਆਲਾ, ਪਰਮਿੰਦਰ ਸਿੰਘ ਕੰਧਾਲੀ ਬਲਾਕ ਪ੍ਰਧਾਨ ਟਾਂਡਾ, ਗੁਰਵਿੰਦਰ ਸਿੰਘ ਬਲਾਕ ਪ੍ਰਧਾਨ 1, ਦਲਜੀਤ ਸਿੰਘ ਇਕਾਈ ਪ੍ਰਧਾਨ ਕਾਹਲਵਾਂ,ਬਲਜੀਤ ਸਿੰਘ ਇਕਾਈ ਪ੍ਰਧਾਨ ਮੂੰਡੀਆ, ਜਗਦੀਪ ਸਿੰਘ ਇਕਾਈ ਪ੍ਰਧਾਨ ਧੁੱਗਾ, ਸੁਰਿੰਦਰ ਸਿੰਘ ਇਕਾਈ ਪ੍ਰਧਾਨ ਪਥਿਆਲ ਆਦਿ ਕਿਸਾਨ ਵੱਡੀ ਗਿਣਤੀ ਵਿਚ ਹਾਜ਼ਰ ਸਨ¢