26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਕੰਪਿਊਟਰ ਅਧਿਆਪਕਾਂ ਵਲੋਂ ਲੁਧਿਆਣਾ ਪੱਛਮੀ ਹਲਕੇ 'ਚ ਰੋਸ ਮਾਰਚ ਅੱਜ

Ad Position 21
No active advertisement
ਅਜੀਤ ਡੈਸਕ 05-06-2025
ਹੁਸ਼ਿਆਰਪੁਰ, 4 ਜੂਨ (ਨਰਿੰਦਰ ਸਿੰਘ ਬੱਡਲਾ)-ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਦੀ ਜ਼ਿਲ੍ਹਾ ਇਕਾਈ ਹੁਸ਼ਿਆਰਪੁਰ ਦੀ ਮੀਟਿੰਗ ਜ਼ਿਲ੍ਹਾ ਆਗੂ ਵਿਸ਼ਾਲ ਬਿੰਨੀ ਦੀ ਅਗਵਾਈ 'ਚ ਹੋਈ, ਜਿਸ 'ਚ ਕੰਪਿਊਟਰ ਅਧਿਆਪਕਾਂ ਵਲੋਂ 5 ਜੂਨ ਦਿਨ ਵੀਰਵਾਰ ਨੂੰ ਲੁਧਿਆਣਾ ਵਿਖੇ ਕੀਤੀ ਜਾਣ ਵਾਲੀ ਰੋਸ ਰੈਲੀ ਸੰਬੰਧੀ ਵਿਚਾਰ ਚਰਚਾ ਕੀਤੀ ਗਈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਟੇਟ/ਜ਼ਿਲ੍ਹਾ ਕਮੇਟੀ ਮੈਂਬਰਾਂ ਰਘੁਬੀਰ ਸਿੰਘ, ਰਮਨ ਵਸ਼ਿਸ਼ਟ, ਸ਼ੁਮਿੰਦਰ ਕੌਰ, ਰਣਜੀਤ ਸਿੰਘ, ਕਮਲ ਮਾਹੀ, ਨਰਿੰਦਰ ਸ਼ਰਮਾ, ਪ੍ਰਦੀਪ ਕੁਮਾਰ ਬੱਬੇਹਾਲੀ, ਗੁਰਦੀਪ ਚੰਦ, ਸੁਮਿਤ ਦੱਤਾ, ਨਰਿੰਦਰ ਕੁਮਾਰ ਆਦਿ ਨੇ ਦੱਸਿਆ ਕਿ 20 ਸਾਲਾਂ ਦੀ ਸਰਵਿਸ ਪੂਰੀ ਹੋਣ ਦੇ ਬਾਵਜੂਦ ਅਤੇ ਹਾਈਕੋਰਟ ਦੇ ਡਬਲ ਬੈਂਚ ਵਲੋਂ 25 ਫਰਵਰੀ ਦੇ ਕੰਪਿਊਟਰ ਅਧਿਆਪਕਾਂ ਦੇ ਹੱਕ 'ਚ ਦਿੱਤੇ ਇਤਿਹਾਸਕ ਫ਼ੈਸਲੇ ਦੇ ਬਾਵਜੂਦ 6640 ਕੰਪਿਊਟਰ ਅਧਿਆਪਕ ਅੱਜ ਵੀ ਆਪਣੇ ਜਾਇਜ਼ ਹੱਕਾਂ ਤੋਂ ਵਾਂਝੇ ਹਨ | ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਅੜੀਅਲ ਅਤੇ ਬੇਰੁਖ਼ੀ ਵਾਲੇ ਰਵੱਈਏ ਦੇ ਵਿਰੋਧ 'ਚ ਸੰਘਰਸ਼ ਕਮੇਟੀ ਵਲੋਂ 5 ਜੂਨ ਨੂੰ ਲੁਧਿਆਣਾ ਪੱਛਮੀ ਹਲਕੇ ਵਿਖੇ ਸੂਬਾਈ ਰੈਲੀ ਕਰਨ ਦਾ ਫ਼ੈਸਲਾ ਕੀਤਾ ਗਿਆ, ਜਿਸ ਵਿਚ ਸੂਬੇ ਭਰ ਦੇ ਕੰਪਿਊਟਰ ਅਧਿਆਪਕ ਆਪਣੇ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਦੇ ਹੋਏ ਆਪਣੇ ਹੱਕਾਂ ਦੇ ਲਈ ਆਵਾਜ਼ ਬੁਲੰਦ ਕਰਨਗੇ ਅਤੇ ਡੀ.ਸੀ. ਦਫ਼ਤਰ ਲੁਧਿਆਣਾ ਤੋਂ ਉਮੀਦਵਾਰ ਸੰਜੀਵ ਕੁਮਾਰ ਅਰੋੜਾ ਦੇ ਦਫ਼ਤਰ ਤੱਕ ਰੋਸ ਮਾਰਚ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਰਿਆਤ ਬਾਹਰਾ ਕਾਲਜ ਦੇ ਵਿਦਿਆਰਥੀਆਂ ਨੇ ਵਿੱਦਿਅਕ ਦੌਰਾ ਕੀਤਾ ਅਗਲੀ ਖ਼ਬਰ ਕੇਂਦਰ ਸਰਕਾਰ ਵਲੋਂ ਝੋਨੇ ਦੇ ਰੇਟ ਦਾ ਵਾਧਾ ਇਕ ਕੋਝਾ ਮਜ਼ਾਕ-ਆਗੂ
Ad Position 24