26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਬਾਬਾ ਜ਼ਾਹਰ ਪੀਰ ਦੇ ਦਰਬਾਰ 'ਤੇ ਪਿੰਡ ਖਰਲ-ਖੁਰਦ ਵਿਖੇ ਸਾਲਾਨਾ ਸੱਭਿਆਚਾਰਕ ਮੇਲਾ ਅੱਜ

Ad Position 21
No active advertisement
ਅਜੀਤ ਡੈਸਕ 05-06-2025
ਚੌਲਾਂਗ, 4 ਜੂਨ (ਸੁਖਦੇਵ ਸਿੰਘ)-ਇਥੋਂ ਨਜ਼ਦੀਕ ਪੈਂਦੇ ਪਿੰਡ ਖਰਲ-ਖੁਰਦ ਵਿਖੇ ਬਾਬਾ ਜਾਹਰ ਪੀਰ ਦੇ ਦਰਬਾਰ ਵਿਖੇ ਸਾਲਾਨਾ ਸੱਭਿਆਚਾਰਕ ਮੇਲਾ 5 ਜੂਨ ਨੂੰ ਧੂਮ-ਧਾਮ ਨਾਲ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ਸੇਵਾਦਾਰ ਬਾਬਾ ਰਛਪਾਲ ਸਿੰਘ ਨੇ ਦੱਸਿਆ ਕਿ 31ਵੇਂ ਸਭਿਆਚਾਰਕ ਮੇਲੇ 'ਤੇ ਲੋਕ ਗਾਇਕ ਸਤਵਿੰਦਰ ਬੁੱਗਾ ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ ਹਨ ਜਦਕਿ ਸੋਢੀ ਰਾਮ ਸਾਗਰ ਤੇ ਹੋਰ ਵੀ ਬਹੁਤ ਸਾਰੇ ਫ਼ਨਕਾਰ ਆਪਣੀ ਕਲਾ ਦਾ ਪ੍ਰਦਰਸ਼ਨ ਕਰਨਗੇ | ਇਹ ਮੇਲਾ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਚੱਲੇਗਾ ਜਿਸ ਵਿਚ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਅਹਿਮ ਸ਼ਖ਼ਸੀਅਤਾਂ ਹਾਜ਼ਰ ਹੋਣਗੀਆਂ |
Ad Position 22
No active advertisement
ਪਿਛਲੀ ਖ਼ਬਰ ਬ੍ਰਹਮਲੀਨ ਸੰਤ ਬਾਬਾ ਸ਼ਾਮ ਦਾਸ ਦੀ ਯਾਦ 'ਚ ਜੋੜ ਮੇਲਾ ਮਨਾਇਆ ਅਗਲੀ ਖ਼ਬਰ ਰਿਆਤ ਬਾਹਰਾ ਕਾਲਜ ਦੇ ਵਿਦਿਆਰਥੀਆਂ ਨੇ ਵਿੱਦਿਅਕ ਦੌਰਾ ਕੀਤਾ
Ad Position 24