30-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਡੇਂਗੂ ਲਾਰਵੇ ਦੀ ਜਾਂਚ ਲਈ ਨਿਗਮ ਵਲੋਂ ਸਿਹਤ ਵਿਭਾਗ ਨਾਲ ਮਿਲ ਕੇ ਚੈਕਿੰਗ ਜਾਰੀ-ਕਮਿਸ਼ਨਰ

Ad Position 21
No active advertisement
ਅਜੀਤ ਡੈਸਕ 30-08-2025
ਹੁਸ਼ਿਆਰਪੁਰ, 29 ਅਗਸਤ (ਬਲਜਿੰਦਰਪਾਲ ਸਿੰਘ)-ਕਮਿਸ਼ਨਰ ਨਗਰ ਨਿਗਮ ਜਯੋਤੀ ਬਾਲਾ ਮੱਟੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਨਿਗਮ ਆਮ ਪਬਲਿਕ ਨੂੰ ਬੁਨਿਆਦੀ ਸਹੂਲਤਾਂ ਜਿਵੇਂ ਕਿ ਪੀਣ ਵਾਲਾ ਪਾਣੀ, ਸੜਕਾਂ, ਸਟਰੀਟ ਲਾਈਟ ਅਤੇ ਸੀਵਰੇਜ ਆਦਿ ਸੇਵਾਵਾਂ ਦੇਣ ਲਈ ਵਚਨਬੱਧ ਹੈ, ਜਿਸ ਅਨੁਸਾਰ ਬਰਸਾਤੀ ਮੌਸਮ ਵਿਚ ਸ਼ਹਿਰ ਵਿਚ ਡੇਂਗੂ, ਮਲੇਰੀਆਂ ਆਦਿ ਵੈਕਟਰ ਬੋਰਨ ਬਿਮਾਰੀਆਂ ਫੈਲਣ ਦਾ ਖ਼ਤਰਾ ਹਰ ਸਮੇਂ ਬਣਿਆ ਰਹਿੰਦਾ ਹੈ | ਇਸ ਦੀ ਰੋਕਥਾਮ ਲਈ ਸ਼ਹਿਰ ਵਿਚ ਨਗਰ ਨਿਗਮ ਅਤੇ ਸਿਵਲ ਸਰਜਨ ਵੱਲੋਂ ਸਾਂਝੇ ਤੌਰ 'ਤੇ ਟੀਮ ਗਠਿਤ ਕੀਤੀ ਗਈ ਹੈ, ਜਿਸ ਵੱਲੋਂ ਰੋਜ਼ਾਨਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਦੌਰੇ ਕਰਕੇ ਘਰਾਂ/ਦੁਕਾਨਾਂ ਆਦਿ ਵਿਚ ਡੇਂਗੂ ਲਾਰਵਾ ਦੀ ਸਾਂਝੇ ਤੌਰ 'ਤੇ ਚੈਕਿੰਗ ਕੀਤੀ ਜਾਂਦੀ ਹੈ ਅਤੇ ਕਿਤੇ ਵੀ ਡੇਂਗੂ ਲਾਰਵਾ ਮਿਲਣ 'ਤੇ ਮੌਕੇ ਉੱਤੇ ਦਵਾਈ ਰਾਹੀਂ ਉਸ ਨੂੰ ਨਸ਼ਟ ਕੀਤਾ ਜਾਂਦਾ ਹੈ ਅਤੇ ਸਬੰਧਿਤ ਵਿਅਕਤੀ ਵਿਰੁੱਧ ਮੌਕੇ 'ਤੇ ਕਾਰਵਾਈ ਕਰਦੇ ਹੋਏ ਚਲਾਨ ਜਾਰੀ ਕੀਤੇ ਜਾਂਦੇ ਹਨ | ਜੇਕਰ ਉਕਤ ਟੀਮ ਨੂੰ ਕਿਸੇ ਵੀ ਥਾਂ 'ਤੇ ਅਜਿਹੇ ਵਿਅਕਤੀਆਂ ਦੀ ਖ਼ਬਰ ਮਿਲਦੀ ਹੈ, ਤਾਂ ਟੀਮ ਵੱਲੋਂ ਮੌਕੇ 'ਤੇ ਲਾਰਵਾ ਨਸ਼ਟ ਕਰਕੇ ਸਬੰਧਿਤ ਵਿਅਕਤੀ ਨੂੰ ਚਲਾਨ ਜਾਰੀ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ 31 ਤੋਂ ਬਾਅਦ ਪ੍ਰਾਪਰਟੀ ਟੈਕਸ ਡਿਫਾਲਟਰਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ-ਕਮਿਸ਼ਨਰ ਮੱਟੂ ਅਗਲੀ ਖ਼ਬਰ ਬਾਬੇ ਨਾਨਕ ਦੀ ਬਰਾਤ ਸੰਬੰਧੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ- ਪ੍ਰਧਾਨ ਕਮਲਦੀਪ ਸਿੰਘ
Ad Position 24