30-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

31 ਤੋਂ ਬਾਅਦ ਪ੍ਰਾਪਰਟੀ ਟੈਕਸ ਡਿਫਾਲਟਰਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ-ਕਮਿਸ਼ਨਰ ਮੱਟੂ

Ad Position 21
No active advertisement
ਅਜੀਤ ਡੈਸਕ 30-08-2025
ਹੁਸ਼ਿਆਰਪੁਰ, 29 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕਮਿਸ਼ਨਰ ਨਗਰ ਨਿਗਮ ਜਯੋਤੀ ਬਾਲਾ ਮੱਟੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਥਾਨਕ ਸਰਕਾਰ ਵਿਭਾਗ, ਪੰਜਾਬ ਦੀ ਓ.ਟੀ.ਐਸ (ਵਨ ਟਾਈਮ ਸੈਟਲਮੈਂਟ) ਸਕੀਮ ਤਹਿਤ ਲੋਕਾਂ ਨੂੰ ਪ੍ਰਾਪਰਟੀ ਟੈਕਸ ਜਮ੍ਹਾ ਨਾ ਕਰਵਾਉਣ 'ਤੇ ਲੱਗੇ ਜੁਰਮਾਨੇ ਅਤੇ ਵਿਆਜ 'ਤੇ 100 ਫ਼ੀਸਦੀ ਛੋਟ ਦਿੱਤੀ ਗਈ ਹੈ, ਜਿਸ ਤਹਿਤ 31 ਅਗਸਤ ਤੱਕ ਇਸ ਸਕੀਮ ਨੂੰ ਲਾਗੂ ਕੀਤਾ ਗਿਆ ਹੈ | ਇਸ ਤਰ੍ਹਾਂ ਇਸ ਸਕੀਮ ਨੂੰ ਖ਼ਤਮ ਹੋਣ ਵਿਚ ਸਿਰਫ਼ 2 ਦਿਨ ਬਾਕੀ ਰਹਿ ਗਏ ਹਨ | ਉਨ੍ਹਾਂ ਕਿਹਾ ਕਿ ਨਗਰ ਨਿਗਮ ਹੁਸ਼ਿਆਰਪੁਰ ਵੱਲੋਂ ਆਮ ਪਬਲਿਕ ਦੀ ਸਹੂਲਤ ਲਈ ਮਿਤੀ 30 ਅਤੇ 31 ਅਗਸਤ (ਸ਼ਨੀਵਾਰ ਅਤੇ ਐਤਵਾਰ) ਨੂੰ ਵੀ ਸਪੈਸ਼ਲ ਕਾਉਂਟਰ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਖੁੱਲ੍ਹੇ ਰਹਿਣਗੇ | ਇਸ ਲਈ ਸ਼ਹਿਰਵਾਸੀ ਇਸ ਸਹੂਲਤ ਦਾ ਲਾਭ ਵੱਧ ਤੋਂ ਵੱਧ ਲੈਂਦੇ ਹੋਏ ਆਪਣਾ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ | ਉਨ੍ਹਾਂ ਕਿਹਾ ਕਿ ਨਗਰ ਨਿਗਮ ਵਲੋਂ 31 ਅਗਸਤ ਉਪਰੰਤ ਪ੍ਰਾਪਰਟੀ ਟੈਕਸ ਡਿਫਾਲਟਰਾਂ 'ਤੇ ਕੀਤੀ ਜਾਣ ਵਾਲੀ ਸਖ਼ਤ ਕਾਰਵਾਈ ਤੋਂ ਬਚਿਆ ਜਾ ਸਕੇ | ਉਨ੍ਹਾਂ ਕਿਹਾ ਕਿ ਸਮੇਂ ਸਿਰ ਪ੍ਰਾਪਰਟੀ ਟੈਕਸ ਜਮ੍ਹਾਂ ਨਾ ਕਰਵਾਉਣ ਵਾਲਿਆਂ ਖ਼ਿਲਾਫ਼ 31 ਅਗਸਤ ਉਪਰੰਤ ਨਗਰ ਨਿਗਮ ਵਲੋਂ ਬਣਦੀ ਸਖ਼ਤ ਕਾਰਵਾਈ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਬਾਬਾ ਸ੍ਰੀ ਚੰਦ ਜੀ ਦਾ ਪ੍ਰਕਾਸ਼ ਪੁਰਬ 1 ਸਤੰਬਰ ਨੂੰ ਅਗਲੀ ਖ਼ਬਰ ਡੇਂਗੂ ਲਾਰਵੇ ਦੀ ਜਾਂਚ ਲਈ ਨਿਗਮ ਵਲੋਂ ਸਿਹਤ ਵਿਭਾਗ ਨਾਲ ਮਿਲ ਕੇ ਚੈਕਿੰਗ ਜਾਰੀ-ਕਮਿਸ਼ਨਰ
Ad Position 24