29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਵਿਕਟੋਰੀਆ ਇੰਟਰਨੈਸ਼ਨਲ ਸਕੂਲ ਦੇ 3 ਪ੍ਰਤਿਭਾਸ਼ਾਲੀ ਨਿਸ਼ਾਨੇਬਾਜ਼ਾਂ ਨੇ ਪ੍ਰੀ-ਨੈਸ਼ਨਲ ਲਈ ਕੀਤਾ ਕੁਆਲੀਫ਼ਾਈ <br/>

Ad Position 21
No active advertisement
ਵਿਕਟੋਰੀਆ ਇੰਟਰਨੈਸ਼ਨਲ ਸਕੂਲ, ਟਾਂਡਾ ਦੇ ਪ੍ਰਤਿਭਾਸ਼ਾਲੀ ਖਿਡਾਰੀ | <br/> 30-08-2025
ਅੱਡਾ ਸਰਾਂ, 29 ਅਗਸਤ (ਮਸੀਤੀ)-ਵਿਕਟੋਰੀਆ ਇੰਟਰਨੈਸ਼ਨਲ ਸਕੂਲ ਦੇ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੇ ਸ਼ੂਟਿੰਗ ਨਤੀਜਾ 2025 'ਚ ਸ਼ਾਨਦਾਰ ਸਫਲਤਾ ਪ੍ਰਾਪਤ ਕੀਤੀ ਹੈ | ਸਖ਼ਤ ਮਿਹਨਤ ਅਤੇ ਸਮਰਪਣ ਦਿਖਾਉਂਦੇ ਹੋਏ ਸਕੂਲ ਦੇ ਤਿੰਨ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੇ ਪ੍ਰੀ-ਨੈਸ਼ਨਲ ਲਈ ਕੁਆਲੀਫ਼ਾਈ ਕੀਤਾ ਹੈ | ਸਕੂਲ ਡਾਇਰੈਕਟਰ ਪ੍ਰੋ. ਜੀ.ਐੱਸ . ਮੁਲਤਾਨੀ, ਨੀਰੂ ਮੁਲਤਾਨੀ ਅਤੇ ਪਿ੍ੰਸੀਪਲ ਪੂਜਾ ਪਟਿਆਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਪਿ੍ੰਸੀਪਲ ਪਟਿਆਲ ਨੇ ਕਿਹਾ ਕਿ ਸੀਰਤ ਕੌਰ ਧਾਲੀਵਾਲ, ਗੁਰਨੂਰ ਕੌਰ ਧਾਲੀਵਾਲ ਅਤੇ ਅਮਿਤ ਕੁਮਾਰ ਨੇ ਇਹ ਪ੍ਰਾਪਤੀ ਨਾ ਸਿਰਫ਼ ਸਕੂਲ ਲਈ ਮਾਣ ਵਾਲੀ ਗੱਲ ਹੈ ਬਲਕਿ ਇਹ ਸਾਡੇ ਵਿਦਿਆਰਥੀਆਂ ਦੀ ਵਚਨਬੱਧਤਾ, ਸਖ਼ਤ ਮਿਹਨਤ ਅਤੇ ਖੇਡ ਭਾਵਨਾ ਨੂੰ ਵੀ ਦਰਸਾਉਂਦੀ ਹੈ | ਸਕੂਲ ਪ੍ਰਬੰਧਨ, ਸਟਾਫ਼ ਅਤੇ ਸਾਥੀ ਵਿਦਿਆਰਥੀ ਇਨ੍ਹਾਂ ਜੇਤੂਆਂ ਨੂੰ ਦਿਲੋਂ ਵਧਾਈ ਦਿੰਦੇ ਹਨ ਅਤੇ ਆਉਣ ਵਾਲੇ ਪ੍ਰੀ-ਨੈਸ਼ਨਲ ਮੁਕਾਬਲਿਆਂ ਲਈ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੰਦੇ ਹਨ | ਵਿਕਟੋਰੀਆ ਇੰਟਰਨੈਸ਼ਨਲ ਸਕੂਲ ਦੇ ਪਿ੍ੰਸੀਪਲ ਨੇ ਵਿਦਿਆਰਥੀਆਂ ਦੀ ਇਸ ਪ੍ਰਾਪਤੀ 'ਤੇ ਮਾਣ ਪ੍ਰਗਟ ਕੀਤਾ ਅਤੇ ਕਿਹਾ ਕਿ ਸਕੂਲ ਹਮੇਸ਼ਾ ਅਕਾਦਮਿਕ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਵਿਚ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਸਮਰਪਿਤ ਹੈ | ਇਸ ਮੌਕੇ ਖੇਡ ਇੰਚਾਰਜ ਅਤੇ ਅਧਿਆਪਕ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਅਰੋੜਾ ਵੰਸ਼ ਹੁਸ਼ਿਆਰਪੁਰ ਦੀ ਮੀਟਿੰਗ <br/> ਅਗਲੀ ਖ਼ਬਰ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਸੰਤ ਬਾਬਾ ਗੁਰਦਿਆਲ ਸਿੰਘ ਵਲੋਂ ਰਾਹਤ ਸਮੱਗਰੀ ਦੀ ਪਹਿਲੀ ਖੇਪ ਰਵਾਨਾ <br/>
Ad Position 24