29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਪੰਜਾਬ ਕਾਂਗਰਸ ਦੇ ਵਿਧਾਇਕਾਂ ਵਲੋਂ ਆਪਣੀ ਇਕ ਮਹੀਨੇ ਦੀ ਤਨਖ਼ਾਹ ਰਾਹਤ ਫ਼ੰਡ 'ਚ ਦੇਣਾ ਸ਼ਲਾਘਾਯੋਗ-ਹਰਮਿੰਦਰ ਕੌਰ

Ad Position 21
No active advertisement
ਹਰਮਿੰਦਰ ਕੌਰ ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ ਕਾਂਗਰਸ | <br/> 30-08-2025
ਮੁਕੇਰੀਆਂ, 29 ਅਗਸਤ (ਰਾਮਗੜ੍ਹੀਆ)- ਪੰਜਾਬ ਕਾਂਗਰਸ ਦੇ ਸਾਰੇ ਵਿਧਾਇਕਾਂ ਵਲੋਂ ਇਕ ਮਹੀਨੇ ਦੀ ਤਨਖ਼ਾਹ ਮੁੱਖ ਮੰਤਰੀ ਹੜ੍ਹ ਰਾਹਤ ਫ਼ੰਡ ਵਿਚ ਦੇਣ ਦੇ ਫ਼ੈਸਲੇ ਦੀ ਪੁਰਜ਼ੋਰ ਸ਼ਲਾਘਾ ਕਰਦਿਆਂ ਹਰਮਿੰਦਰ ਕੌਰ ਜ਼ਿਲ੍ਹਾ ਕਾਂਗਰਸ ਪ੍ਰਧਾਨ ਮਹਿਲਾ ਵਿੰਗ ਨੇ ਕਿਹਾ ਸਾਨੂੰ ਸਾਰਿਆਂ ਨੂੰ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ | ਉਨ੍ਹਾਂ ਕਿਹਾ ਮੁਸ਼ਕਿਲ ਦੀ ਘੜੀ ਵਿਚ ਫਸੇ ਨਾਗਰਿਕਾਂ ਅਤੇ ਉਨ੍ਹਾਂ ਦੇ ਪੁਨਰਵਾਸ ਲਈ ਸਾਬਕਾ ਵਿਧਾਇਕਾਂ ਅਤੇ ਮੰਤਰੀਆਂ ਨੂੰ ਇਕ-ਇਕ ਮਹੀਨੇ ਦੀ ਆਪਣੀ ਪੈਨਸ਼ਨ ਮੁੱਖ ਮੰਤਰੀ ਹੜ੍ਹ ਰਾਹਤ ਫ਼ੰਡ ਵਿਚ ਦੇਣੀ ਚਾਹੀਦੀ ਹੈ ਤਾਂ ਜੋ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਪੂਰਤੀ ਕੀਤੀ ਜਾ ਸਕੇ | ਉਨ੍ਹਾਂ ਕਿਹਾ ਇਸ ਕੁਦਰਤੀ ਅਪਦਾ ਨਾਲ ਨਜਿੱਠਣ ਲਈ ਸਮੂਹ ਸਮਾਜ ਸੇਵੀ ਜਥੇਬੰਦੀਆਂ ਜਿੱਥੇ ਉਪਰਾਲੇ ਕਰ ਰਹੀਆਂ ਹਨ ਉੱਥੇ ਹੀ ਆਮ ਲੋਕਾਂ ਨੂੰ ਵੀ ਬਣਦੀ ਮਦਦ ਕਰਨੀ ਚਾਹੀਦੀ ਹੈ | ਉਨ੍ਹਾਂ ਪੰਜਾਬ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਲੋਕਾਂ ਦੇ ਨੁਕਸਾਨ ਦੀ ਭਰਪਾਈ ਕਰੇ |

Ad Position 22
No active advertisement
ਪਿਛਲੀ ਖ਼ਬਰ ਮਾਨਸਰ ਤੋਂ ਹਾਜੀਪੁਰ ਜਾਣ ਵਾਲੀ ਸੜਕ ਨੇ ਧਾਰਿਆ ਦਰਿਆ ਦਾ ਰੂਪ <br/> ਅਗਲੀ ਖ਼ਬਰ ਜਦੋਂ ਤੱਕ ਬਾਦਲ ਦਲ ਵਾਲੇ ਮੁਆਫ਼ੀ ਨਹੀਂ ਮੰਗਦੇ ਉਦੋਂ ਤੱਕ ਕੋਈ ਗੱਲਬਾਤ ਨਹੀਂ-ਗਿਆਨੀ ਹਰਪ੍ਰੀਤ ਸਿੰਘ <br/>
Ad Position 24