29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਡੇਰਾ ਮਹਾਨਪੁਰੀ ਸਾਹਰੀ 'ਚ ਸਾਲਾਨਾ ਜੋੜ ਮੇਲਾ ਭਲਕੇ

Ad Position 21
No active advertisement
ਅਜੀਤ ਡੈਸਕ 30-08-2025
ਨਸਰਾਲਾ, 29 ਅਗਸਤ (ਸਤਵੰਤ ਸਿੰਘ ਥਿਆੜਾ)-ਡੇਰਾ ਮਹਾਨਪੁਰੀ ਸਾਹਰੀ ਵਿਖੇ ਬਾਬਾ ਮਾਹਨ ਦਾਸ ਦੇ ਜਨਮ ਦਿਨ ਸਬੰਧੀ ਡੇਰਾ ਮੁੱਖੀ ਬਾਬਾ ਬਲਵੀਰ ਦਾਸ ਦੀ ਸਰਪ੍ਰਸਤੀ ਹੇਠ ਦੇਸ਼ ਵਿਦੇਸ਼ ਦੀਆਂ ਸੰਗਤਾਂ ਅਤੇ ਸਮੂਹ ਇਲਾਕਾ ਤੇ ਪਿੰਡ ਵਾਸੀ ਸੰਗਤਾਂ ਦੇ ਸਹਿਯੋਗ ਨਾਲ ਸਲਾਨਾ ਜੋੜ ਮੇਲਾ 1 ਭਾਦੋਂ ਸਗਰਾਂਦ ਵਾਲੇ ਦਿਨ 16 ਅਗਸਤ ਤੋਂ ਬੜੀ ਸ਼ਰਧਾ ਭਾਵਨਾਂ ਨਾਲ ਸ਼ੁਰੂ ਹੋਇਆ ਸੀ ਤੇ ਲੜ੍ਹੀਵਾਰ ਅਖੰਡ ਪਾਠ ਚੱਲ ਰਹੇ ਹਨ, ਜਿਨ੍ਹਾਂ ਦੇ ਭੋਗ ਕੱਲ 31 ਅਗਸਤ ਦਿਨ ਐਤਵਾਰ ਨੂੰ ਪਾਏ ਜਾਣਗੇ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੇਰਾ ਮੁੱਖੀ ਬਾਬਾ ਬਲਵੀਰ ਦਾਸ ਨੇ ਦੱਸਿਆ ਕਿ ਚਲ ਰਹੀ ਲੜ੍ਹੀ ਦੇ ਪਾਠਾਂ ਦੇ ਭੋਗ ਪੈਣ ਉਪਰੰਤ ਸਜੇ ਦੀਵਾਨਾਂ ਅੰਦਰ ਢਾਡੀ ਸੁਖਵੀਰ ਸਿੰਘ ਚੌਹਾਨ ਬੱਢੀਪਿੰਡ ਵਾਲੇ, ਭਾਈ ਗੁਰਦੇਵ ਸਿੰਘ ਮੁਬਾਰਕਪੁਰ ਵਾਲੇ, ਹੈਡਗ੍ਰੰਥੀ ਭਾਈ ਮਨਪ੍ਰੀਤ ਸਿੰਘ ਤੇ ਹੋਰ ਆਏ ਸੰਤ ਮਹਾਂਪੁਰਸ਼ ਅਤੇ ਕੀਰਤਨੀ ਜਥੇ ਸੰਗਤਾਂ ਨੂੰ ਆਪਣੇ ਮਨੋਹਰ ਕਥਾ ਕੀਰਤਨ ਦੁਆਰਾ ਨਿਹਾਲ ਕਰਨਗੇ | ਇਸ ਮੌਕੇ ਪ੍ਰੇਮ ਸਿੰਘ ਡਵਿੱਡਾ ਅਹਿਰਾਣਾਂ, ਰਾਣ ਕੋਟਲਾ, ਪ੍ਰੇਮਪਾਲ ਦਿੱਲੀ ਵਾਲੇ, ਮਨਜਿੰਦਰ ਸਿੰਘ, ਲੰਬੜਦਾਰ ਸੋਹਣ ਸਿੰਘ, ਰਾਮ ਕੁਮਾਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਦੇਹਰਾ ਗ੍ਰਾਮ ਸਭਾ ਤੇ ਪੰਚਾਇਤ ਮੈਂਬਰਾਂ ਵਲੋਂ ਲੇਬਰ ਪਾਰਟੀ ਦੀ ਅਗਵਾਈ 'ਚ ਸਹਾਇਕ ਕਮਿਸ਼ਨਰ ਨੂੰ ਮੰਗ ਪੱਤਰ <br/> ਅਗਲੀ ਖ਼ਬਰ ਹਲਕਾ ਚੱਬੇਵਾਲ ਦੇ ਸਰਬਪੱਖੀ ਵਿਕਾਸ 'ਚ ਕੋਈ ਕਸਰ ਨਹੀਂ ਛੱਡੀ ਜਾਵੇਗੀ-ਡਾ. ਇਸ਼ਾਂਕ ਕੁਮਾਰ <br/>
Ad Position 24